Begin typing your search above and press return to search.

Sukhbir Badal ਵੱਲੋਂ ਪੀੜਤ ਕਿਸਾਨਾਂ ਦੀ ਮਦਦ ਕਰਨ ਦਾ ਐਲਾਨ

Sukhbir Badal ਵੱਲੋਂ ਪੀੜਤ ਕਿਸਾਨਾਂ ਦੀ ਮਦਦ ਕਰਨ ਦਾ ਐਲਾਨ
X

Kavya SharmaBy : Kavya Sharma

  |  8 April 2026 8:12 PM IST

  • whatsapp
  • Telegram

ਚੰਡੀਗੜ੍ਹ, 8 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਨੂੰ ਝੱਲਣ ਵਾਲੇ ਮੁਸੀਬਤ ਮਾਰੇ ਕਿਸਾਨਾਂ ਦੀ ਮਦਦ ਵਾਸਤੇ ਡੱਟ ਜਾਣ, ਕਿਉਂਕਿ 1.25 ਲੱਖ ਏਕੜ ਵਿਚ ਫਸਲ ਦਾ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਪੰਜਾਬੀਆਂ ਨੇ ਪਿਛਲੇ ਸਾਲ ਆਏ ਤਬਾਹੀ ਭਰੇ ਹੜ੍ਹਾਂ ਨਾਲ ਝੋਨੇ ਦੀ ਫਸਲ ਦੇ ਹੋਏ ਨੁਕਸਾਨ ਵੇਲੇ ਕਿਸਾਨਾਂ ਦੀ ਡੱਟ ਕੇ ਮਦਦ ਕੀਤੀ ਸੀ, ਉਸੇ ਤਰੀਕੇ ਹੁਣ ਵੀ ਕੀਤੀ ਜਾਵੇ।

ਰਾਹਤ ਵੰਡ ਲਈ ਯੋਜਨਾ ਤਿਆਰ

ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੇ ਪਾਰਟੀ ਦੇ ਹਲਕਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ, ਨੇ ਕਿਹਾ ਕਿ 20 ਅਪ੍ਰੈਲ ਮਗਰੋਂ ਪ੍ਰਭਾਵਤ ਕਿਸਾਨਾਂ ਨੂੰ ਕਣਕ ਦੇ ਨਾਲ-ਨਾਲ ਹਰੇ ਅਤੇ ਸੁੱਕੇ ਚਾਰੇ ਦੀ ਵੰਡ ਲਈ ਵਿਸਥਾਰਿਤ ਯੋਜਨਾ ਤਿਆਰ ਕੀਤੀ ਗਈ ਹੈ। ਅਸੀਂ ਰਾਹਤ ਸਮੱਗਰੀ ਇਕੱਠੀ ਕਰਨ ਵਾਲੇ ਨੋਡਲ ਪੁਆਇੰਟਾਂ ਦੀ ਸਿਰਜਣਾ ਕਰ ਰਹੇ ਹਾਂ ਅਤੇ ਫਿਰ ਪ੍ਰਭਾਵਤ ਕਿਸਾਨਾਂ ਨੂੰ ਇਸਦੀ ਵੰਡ ਸ਼ੁਰੂ ਕਰਾਂਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬੇਲਰਾਂ ਦਾ ਵੀ ਇੰਤਜ਼ਾਮ ਕਰੇਗਾ ਪ੍ਰਭਾਵਤ ਕਿਸਾਨਾਂ ਦੇ ਖੇਤਾਂ ਵਿਚ ਮੁਫਤ ਵਿਚ ਗੰਢਾਂ ਤਿਆਰ ਕੀਤੀਆਂ ਜਾਣਗੀਆਂ ਤਾਂ ਜੋ ਇਸ ਪ੍ਰਕਿਰਿਆ ਨਾਲ ਕਿਸਾਨਾਂ ਨੂੰ ਵਧੀਕ ਆਮਦਨ ਹੋ ਸਕੇ। ਪਾਰਟੀ ਉਹਨਾਂ ਛੋਟੇ ਕਿਸਾਨਾਂ ਦੀ ਮਦਦ ਲਈ ਵੀ ਯਤਨ ਕਰੇਗੀ ਜਿਹਨਾਂ ਦੀ ਸਬਜ਼ੀ ਦੀ ਫਸਲ ਗੜ੍ਹੇਮਾਰੀ ਤਬਾਹ ਹੋਈ ਹੈ।

ਆਪ ਸਰਕਾਰ ‘ਤੇ ਨਾਕਾਮੀ ਦੇ ਦੋਸ਼

ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਭਾਵਤ ਕਿਸਾਨਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫਲ ਰਹਿਣ ਦੀ ਵੀ ਨਿਖੇਧੀ ਕੀਤੀ। ਮੁੱਖ ਮੰਤਰੀ ਦੇ ਨਾਲ-ਨਾਲ ਆਮ ਆਦਮੀ ਪਾਰਟੀ ਨੇ 2022 ਵਿਚ ਸੱਤਾ ਵਿਚ ਆਉਣ ਤੋਂ ਪਹਿਲਾਂ ਵਾਰ-ਵਾਰ ਐਲਾਨ ਕੀਤਾ ਸੀ ਕਿ ਉਹ ਫਸਲਾਂ ਦਾ ਨੁਕਸਾਨ ਹੋਣ ’ਤੇ ਗਿਰਦਾਵਰੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ 50-50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਗੇ।

ਆਪ ਸਰਕਾਰ ਪਿਛਲੇ ਸਾਲ ਆਏ ਹੜ੍ਹਾਂ ਨਾਲ 4 ਲੱਖ ਏਕੜ ਵਿਚ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਵਿਚ ਨਾਕਾਮ ਰਹੀ ਹੈ। ਹੁਣ ਵੀ ਸਰਕਾਰ ਮੁਸੀਬਤ ਮਾਰੇ ਕਿਸਾਨਾਂ ਨੂੰ ਮੁਆਵਜ਼ਾ ਦੇ ਕੇ ਮਦਦ ਕਰਨ ਤੋਂ ਭੱਜ ਗਈ ਹੈ। ਅਕਾਲੀ ਦਲ ਕਿਸਾਨਾਂ ਦੀ ਡੱਟ ਕੇ ਮਦਦ ਕਰੇਗਾ। ਉਹਨਾਂ ਨੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਗੁਜਰਾਤ ਵਿਚ ਚੋਣ ਪ੍ਰਚਾਰ ਦੌਰਾਨ ਇਹ ਝੂਠ ਬੋਲਣ ਦੀ ਨਿਖੇਧੀ ਕੀਤੀ ਕਿ ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਆਪ ਸਰਕਾਰ ਨੇ ਕਿਸਾਨਾਂ ਨੂੰ ਇਕ ਮਹੀਨੇ ਵਿਚ ਹੀ 50-50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਦਿੱਤਾ ਹੈ।

Next Story
ਤਾਜ਼ਾ ਖਬਰਾਂ
Share it