Begin typing your search above and press return to search.
ਪੁਰਾਣੇ Petrol-Diesel ਵਾਹਨਾਂ 'ਤੇ ਕਾਰਵਾਈ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

By : Gill
ਨਵੀਂ ਦਿੱਲੀ: ਸੁਪਰੀਮ ਕੋਰਟ ਨੇ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਦਿੱਲੀ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਪੁਰਾਣੇ ਵਾਹਨਾਂ ਖ਼ਿਲਾਫ਼ ਕੋਈ ਵੀ ਕਾਰਵਾਈ ਨਾ ਕਰੇ।
ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ 'ਤੇ ਚਾਰ ਹਫ਼ਤਿਆਂ ਦੇ ਅੰਦਰ ਜਵਾਬ ਮੰਗਿਆ ਹੈ। ਇਹ ਫੈਸਲਾ 2018 ਦੇ ਉਸ ਹੁਕਮ 'ਤੇ ਮੁੜ ਵਿਚਾਰ ਕਰਨ ਦੀ ਮੰਗ ਕਰਨ ਵਾਲੀ ਇੱਕ ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਆਇਆ ਹੈ, ਜਿਸ ਵਿੱਚ 10 ਅਤੇ 15 ਸਾਲ ਪੁਰਾਣੇ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ ਲਗਾਈ ਗਈ ਸੀ।
Next Story


