Suspended DIG ਭੁੱਲਰ ਦੇ ਰਿਮਾਂਡ ’ਚ ਪੰਜ ਦਿਨ ਦਾ ਵਾਧਾ, ਭ੍ਰਿਸ਼ਟਾਚਾਰ ਦੇ ਆਰੋਪਾਂ ਵਿੱਚ ਮੁਅੱਤਲ ਡੀਆਈਜੀ ਨੂੰ ਕੀਤਾ ਸੀ ਗ੍ਰਿਫਤਾਰ
ਮੁਅੱਤਲ ਡੀਆਈਜੀ ਦੀ ਮੁਸਕਲਾਂ ਦੀ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਤਾਜ਼ਾ ਸਥਿਤੀ ਦੇ ਅਨੁਸਰ ਹੁਣ ਸੀਬੀਆਈ ਵੱਲੋਂ ਪੰਜਾਬ ਪੁਲੀਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ 5 ਦਿਨਾਂ ਦੇ ਰਿਮਾਂਡ ਤੋਂ ਬਾਅਦ ਅਤੇ ਦਲਾਲ ਕ੍ਰਿਸ਼ਨੂੰ ਨੂੰ ਚੰਡੀਗੜ੍ਹ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ 5 ਦਿਨਾਂ ਦੇ ਰਿਮਾਂਡ ਤੇ ਕ੍ਰਿਸ਼ਨੂੰ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

By : Gurpiar Thind
ਅੰਮ੍ਰਿਤਸਰ : ਮੁਅੱਤਲ ਡੀਆਈਜੀ ਦੀ ਮੁਸਕਲਾਂ ਦੀ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਤਾਜ਼ਾ ਸਥਿਤੀ ਦੇ ਅਨੁਸਰ ਹੁਣ ਸੀਬੀਆਈ ਵੱਲੋਂ ਪੰਜਾਬ ਪੁਲੀਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ 5 ਦਿਨਾਂ ਦੇ ਰਿਮਾਂਡ ਤੋਂ ਬਾਅਦ ਅਤੇ ਦਲਾਲ ਕ੍ਰਿਸ਼ਨੂੰ ਨੂੰ ਚੰਡੀਗੜ੍ਹ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ 5 ਦਿਨਾਂ ਦੇ ਰਿਮਾਂਡ ਤੇ ਕ੍ਰਿਸ਼ਨੂੰ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।
ਡੀਆਈਜੀ ਨੂੰ ਭ੍ਰਿਸ਼ਟਾਚਾਰ ਦੇ ਆਰੋਪਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਸੀਬੀਆਈ ਦੀ ਕੀਤੀ ਗਈ ਚੰਡੀਗੜ੍ਹ ਸਥਿਤ ਘਰ ਦੀ ਛਾਪੇਮਾਰੀ ਵਿੱਚ ਸਾਢੇ ਸੱਤ ਕਰੋੜ ਦੀ ਨਕਦੀ ਤੇ ਢਾਈ ਕਿੱਲੋ ਸੋਨਾ ਫੜਿਆ ਗਿਆ ਸੀ ਅਤੇ ਕਈ ਚੱਲ ਅਤੇ ਅਚੱਲ ਜਾਇਦਾਦਾਂ ਦੇ ਕਾਗਜ਼ ਵੀ ਬਰਾਮਦ ਕੀਤੇ ਗਏ ਸਨ।
ਵਿਚੋਲੇ ਕ੍ਰਿਸ਼ਨੂੰ ਨੂੰ ਰਿਸ਼ਵਤ ਲੈਂਦੇ ਰੰਗੇਹੱਥਈ ਗ੍ਰਿਫਤਾਰ ਕੀਤਾ ਸੀ ਅਤੇ ਇਹ ਰਕਮ ਉਸ ਵੇਲੇ ਦੇ ਰੋਪੜ ਰੇਂਜ ਦੇ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਦੇ ਨਾਂ ’ਤੇ ਲੈ ਰਿਹਾ ਸੀ। ਇਸ ਤੋਂ ਬਾਅਦ ਸੀ ਬੀ ਆਈ ਨੇ ਭੁੱਲਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਇਲਾਵਾ ਤਲਾਸ਼ੀ ਦੌਰਾਨ ਰੋਲੈਕਸ ਸਮੇਤ 26 ਲਗਜ਼ਰੀ ਘੜੀਆਂ, ਪਰਿਵਾਰਕ ਮੈਂਬਰਾਂ ਅਤੇ ਸ਼ੱਕੀ ਬੇਨਾਮੀ ਸੰਸਥਾਵਾਂ ਦੇ ਨਾਂ 'ਤੇ 50 ਤੋਂ ਵੱਧ ਅਚੱਲ ਜਾਇਦਾਦਾਂ ਦੇ ਦਸਤਾਵੇਜ਼, ਲਾਕਰ ਦੀਆਂ ਚਾਬੀਆਂ, ਕਈ ਬੈਂਕ ਖਾਤਿਆਂ ਦੇ ਵੇਰਵੇ ਅਤੇ 100 ਕਾਰਤੂਸਾਂ ਨਾਲ ਚਾਰ ਹਥਿਆਰ ਵੀ ਜ਼ਬਤ ਕੀਤੇ ਗਏ ਸਨ।
ਸੀਬੀਆਈ ਦੀ ਪੁੱਛ-ਗਿੱਛ ਦੇ ਵਿੱਚ ਕਈ ਅਫ਼ਸਰਾਂ ਦੇ ਨਾਵਾਂ ਦਾ ਖ਼ੁਲਾਸਾ ਵੀ ਹੋਇਆ ਹੈ ਜਿਸ ਨਾਲ ਕਈ ਅਫ਼ਸਰਾਂ ਦੇ ਸਾਂਹ ਵੀ ਸੁੱਕਣ ਲੱਗੇ ਹਨ ਕਿਉਂਕਿ ਕਈ ਸਿਆਸੀ ਲੋਕਾਂ ਦੇ ਨਾਂ ਵੀ ਵਿਚੋਲੇ ਅਤੇ ਮੁਅੱਤਲ ਦੀ ਡਾਈਰੀਆਂ ਵਿੱਚ ਮਿਲੇ ਹਨ। ਸੀ ਬੀ ਆਈ ਨੇ ਪਿਛਲੇ ਦਿਨੀਂ ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਇੱਕ ਨਵਾਂ ਕੇਸ ਵੀ ਦਰਜ ਕੀਤਾ ਸੀ।


