Begin typing your search above and press return to search.

ਤਰਨ ਤਾਰਨ : ਹਨੀ ਟ੍ਰੈਪ : ਵੱਢੀ ਲੈਂਦਾ ਪੁਲਿਸ ਅਫ਼ਸਰ ਕਾਬੂ

ਤਰਨ ਤਾਰਨ : ਹਨੀ ਟ੍ਰੈਪ : ਵੱਢੀ ਲੈਂਦਾ ਪੁਲਿਸ ਅਫ਼ਸਰ ਕਾਬੂ
X

BikramjeetSingh GillBy : BikramjeetSingh Gill

  |  24 Sept 2024 7:14 PM IST

  • whatsapp
  • Telegram

ਤਰਨ ਤਾਰਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਗਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਪੁਲਿਸ ਦੇ ਹੈਲਪਲਾਈਨ ਨੰਬਰ 112 'ਤੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਰਾਜ ਕੁਮਾਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਗ੍ਰਿਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਮੁਰਾਦਪੁਰ ਦੇ ਰਹਿਣ ਵਾਲੇ ਰਾਜ ਕਰਨ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਏਐਸਆਈ ਨੇ ਉਸ ਦਾ ਮੋਬਾਈਲ ਫੋਨ ਵਾਪਸ ਕਰਨ ਅਤੇ ਉਸ ਦੇ ਸਾਥੀ ਨੂੰ ਝੂਠੇ ਐਨਡੀਪੀਐਸ ਕੇਸ ਵਿੱਚੋਂ ਬਚਾਉਣ ਬਦਲੇ 30,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਪੁਲਿਸ ਮੁਲਾਜ਼ਮ 'ਹਨੀ ਟ੍ਰੈਪ ਨੈਟਵਰਕ' ਦਾ ਹਿੱਸਾ ਸੀ, ਜਿਸ ਵਿਚ ਔਰਤਾਂ ਸਮੇਤ ਹੋਰ ਪੁਲਿਸ ਅਧਿਕਾਰੀ ਅਤੇ ਪ੍ਰਾਈਵੇਟ ਵਿਅਕਤੀ ਸ਼ਾਮਲ ਸਨ। ਇਹ ਮੁਲਜ਼ਮ ਆਪਣੀਆਂ ਮਹਿਲਾ ਸਾਥੀਆਂ ਦੀ ਮਦਦ ਨਾਲ ਅਣਪਛਾਤੇ ਵਿਅਕਤੀਆਂ ਨੂੰ ਮਿਲ ਕੇ ਉਨ੍ਹਾਂ ਨੂੰ ਹੋਟਲਾਂ ਵਿੱਚ ਲਿਜਾਣ ਲਈ ਮਜਬੂਰ ਕਰਦਾ ਸੀ ਅਤੇ ਬਾਅਦ ਵਿੱਚ ਉਹ ਖੁਦ ਹੋਰ ਪੁਲੀਸ ਮੁਲਾਜ਼ਮਾਂ ਨਾਲ ਮੌਕੇ ’ਤੇ ਪਹੁੰਚ ਜਾਂਦਾ ਸੀ ਅਤੇ ਪੀੜਤਾਂ ਤੋਂ ਬਲੈਕਮੇਲ ਕਰਕੇ ਮੋਟੀ ਰਕਮ ਵਸੂਲਦਾ ਸੀ।

ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Next Story
ਤਾਜ਼ਾ ਖਬਰਾਂ
Share it