Begin typing your search above and press return to search.
ਜੰਮੂ ਕਸ਼ਮੀਰ 'ਚ ਯੂਪੀ ਦੇ ਦੋ ਮਜ਼ਦੂਰਾਂ 'ਤੇ ਅੱਤਵਾਦੀਆਂ ਨੇ ਕੀਤੀ ਗੋਲੀਬਾਰੀ

By : Gill
15 ਦਿਨਾਂ 'ਚ 5ਵਾਂ ਹਮਲਾ
ਜੰਮੂ-ਕਸ਼ਮੀਰ : ਉੱਤਰ ਪ੍ਰਦੇਸ਼ ਨਾਲ ਸਬੰਧਤ ਦੋ ਪ੍ਰਵਾਸੀ ਮਜ਼ਦੂਰਾਂ 'ਤੇ ਅੱਤਵਾਦੀਆਂ ਨੇ ਹਮਲਾ ਕੀਤਾ। ਇਹ ਹਮਲਾ ਸ਼ੁੱਕਰਵਾਰ ਨੂੰ ਬਡਗਾਮ ਜ਼ਿਲ੍ਹੇ ਦੇ ਮਾਗਾਮ ਇਲਾਕੇ ਵਿੱਚ ਹੋਇਆ। ਦੋਵੇਂ ਜ਼ਖ਼ਮੀ ਮਜ਼ਦੂਰ ਨੇੜਲੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਅਤੇ ਉਨ੍ਹਾਂ ਦੀ ਸਿਹਤ ਸਥਿਰ ਹੈ। ਜ਼ਖਮੀ ਮਜ਼ਦੂਰਾਂ ਦੀ ਪਛਾਣ 20 ਸਾਲਾ ਉਸਮਾਨ ਮਲਿਕ ਅਤੇ 25 ਸਾਲਾ ਸੋਫੀਅਨ ਵਜੋਂ ਹੋਈ ਹੈ।
ਇਹ ਦੋਵੇਂ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦੇ ਰਹਿਣ ਵਾਲੇ ਹਨ। ਹਮਲੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਮਾਗਾਮ ਇਲਾਕੇ ਨੂੰ ਘੇਰ ਲਿਆ ਹੈ। ਸੂਬੇ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਹਮਲੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਹਿੰਸਾ ਦੀ ਨਿੰਦਾ ਕੀਤੀ।
Next Story


