ਵਿਰਸਾ ਸਿੰਘ ਵਲਟੋਹਾ ਦਾ ਮਾਮਲਾ ਲੱਗ ਗਿਆ ਇੱਕ ਪਾਸੇ
By : BikramjeetSingh Gill
ਚੰਡੀਗੜ੍ਹ : ਅਕਾਲੀ ਲੀਡਰ ਨੇ ਬੀਤੇ ਦਿਨੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਬਾਰੇ ਵੱਡਾ ਬਿਆਨ ਦਿੱਤਾ ਸੀ ਕਿ ਉਨ੍ਹਾ ਉਪਰ ਆਰ ਐਸ ਐਸ ਅਤੇ ਭਾਜਪਾ ਦਾ ਦਬਾਅ ਹੈ। ਇਸ ਮਗਰੋ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਵਲਟੋਹਾ ਨੂੰ ਪੇਸ਼ ਹੋ ਕੇ ਸਬੂਤ ਪੇਸ਼ ਕਰਨ ਲਈ ਆਖਿਆ ਸੀ।
ਇਸ ਮਾਮਲੇ ਵਿਚ ਵਲਟੋਹਾ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਏ ਸਨ ਅਤੇ ਜੱਥੇਦਾਰ ਨੇ ਫੈਸਲਾ ਦਿੱਤਾ ਸੀ ਕਿ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵਿਚੋ ਬਾਹਰ ਕੱਢੋ। ਇਸ ਮਗਰੋ ਤੁਰੰਤ ਵਲਟੋਹਾ ਨੇ ਅਕਾਲੀ ਦਲ ਤੋ ਅਸਤੀਫ਼ਾ ਦੇ ਦਿੱਤਾ ਸੀ । ਅੱਜ ਸਵੇਰ ਦੀ ਖ਼ਬਰ ਹੈ ਕਿ ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ।
ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ, ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਛੱਡਣ ਦਾ ਹੁਕਮ ਸੁਣਾਇਆ ਗਿਆ ਸੀ, 15 ਅਕਤੂਬਰ ਮੰਗਲਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਉਨ੍ਹਾਂ ਵੱਲੋਂ ਭੇਜਿਆ ਗਿਆ ਅਸਤੀਫਾ ਅਕਾਲੀ ਦਲ ਨੇ ਪ੍ਰਵਾਨ ਕਰ ਲਿਆ ਹੈ। ਇਹ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਦਲਜੀਤ ਚੀਮਾ ਨੇ ਇੱਕ ਪੱਤਰ ਸਾਂਝਾ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ।
ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ- ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਮੁੱਢਲੀ ਮੈਂਬਰਸ਼ਿਪ ਅਤੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ। ਅਸਤੀਫਾ ਪੱਤਰ ਦੀ ਕਾਪੀ ਇੱਥੇ ਨੱਥੀ ਕੀਤੀ ਜਾ ਰਹੀ ਹੈ।