Begin typing your search above and press return to search.

ਪੰਥਕ ਸਰਕਾਰਾਂ ਦਾ ਅਸਲ ਚਿਹਰਾ ਬੇਨਕਾਬ, ਸਤਿਕਾਰ ਦੀ ਬਜਾਏ ਉਹ ਖ਼ੁਦ ਬੇਅਦਬੀ ਦੇ ਦੋਸ਼ੀ: Harjot Singh Bains

ਮੰਤਰੀ ਬੈਂਸ ਨੇ ਸਿੱਧੇ ਤੌਰ 'ਤੇ ਦੋਸ਼ ਲਾਇਆ ਕਿ ਜਿਨ੍ਹਾਂ ਪੰਥਕ ਹੋਣ ਦਾ ਦਾਅਵਾ ਕਰਨ ਵਾਲੀਆਂ ਸਰਕਾਰਾਂ ਨੂੰ ਅਤੀਤ ਵਿੱਚ ਅਜਿਹੇ ਸਖ਼ਤ ਕਾਨੂੰਨ ਬਣਾਉਣ ਦਾ ਮੌਕਾ ਮਿਲਿਆ ਸੀ, ਉਹ ਸਤਿਕਾਰ ਤਾਂ ਕੀ ਕਰਵਾਉਂਦੀਆਂ, ਸਗੋਂ ਉਹ ਖ਼ੁਦ ਬੇਅਦਬੀ ਦੀਆਂ ਘਟਨਾਵਾਂ ਵਿੱਚ ਦੋਸ਼ੀ ਪਾਈਆਂ ਗਈਆਂ ਹਨ।

ਪੰਥਕ ਸਰਕਾਰਾਂ ਦਾ ਅਸਲ ਚਿਹਰਾ ਬੇਨਕਾਬ, ਸਤਿਕਾਰ ਦੀ ਬਜਾਏ ਉਹ ਖ਼ੁਦ ਬੇਅਦਬੀ ਦੇ ਦੋਸ਼ੀ: Harjot Singh Bains
X

GillBy : Gill

  |  13 April 2026 12:55 PM IST

  • whatsapp
  • Telegram

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026' 'ਤੇ ਚਰਚਾ ਦੀ ਸ਼ੁਰੂਆਤ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਰੋਧੀ ਧਿਰਾਂ, ਖਾਸ ਕਰਕੇ ਪੁਰਾਣੀਆਂ ਪੰਥਕ ਸਰਕਾਰਾਂ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਅਤੇ ਸਤਿਕਾਰ ਲਈ ਇਹ ਇਤਿਹਾਸਕ ਬਿੱਲ ਲਿਆਉਣਾ ਮੌਜੂਦਾ 'ਆਪ' ਸਰਕਾਰ ਦਾ ਵੱਡਾ ਕਦਮ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਲੀਡਰਸ਼ਿਪ 'ਤੇ ਗੁਰੂ ਸਾਹਿਬ ਦੀ ਵਿਸ਼ੇਸ਼ ਕਿਰਪਾ ਹੈ।

ਮੰਤਰੀ ਬੈਂਸ ਨੇ ਸਿੱਧੇ ਤੌਰ 'ਤੇ ਦੋਸ਼ ਲਾਇਆ ਕਿ ਜਿਨ੍ਹਾਂ ਪੰਥਕ ਹੋਣ ਦਾ ਦਾਅਵਾ ਕਰਨ ਵਾਲੀਆਂ ਸਰਕਾਰਾਂ ਨੂੰ ਅਤੀਤ ਵਿੱਚ ਅਜਿਹੇ ਸਖ਼ਤ ਕਾਨੂੰਨ ਬਣਾਉਣ ਦਾ ਮੌਕਾ ਮਿਲਿਆ ਸੀ, ਉਹ ਸਤਿਕਾਰ ਤਾਂ ਕੀ ਕਰਵਾਉਂਦੀਆਂ, ਸਗੋਂ ਉਹ ਖ਼ੁਦ ਬੇਅਦਬੀ ਦੀਆਂ ਘਟਨਾਵਾਂ ਵਿੱਚ ਦੋਸ਼ੀ ਪਾਈਆਂ ਗਈਆਂ ਹਨ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਇਨ੍ਹਾਂ ਵਿਰੋਧੀਆਂ ਨੇ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪਹੁੰਚ ਕੇ ਖ਼ੁਦ ਕਬੂਲ ਕੀਤਾ ਸੀ ਕਿ ਉਨ੍ਹਾਂ ਦੇ ਸ਼ਾਸਨਕਾਲ ਦੌਰਾਨ ਬੇਅਦਬੀਆਂ ਹੋਈਆਂ ਸਨ।

ਆਪਣੇ ਸੰਬੋਧਨ ਵਿੱਚ ਭਾਵੁਕ ਹੁੰਦਿਆਂ ਬੈਂਸ ਨੇ ਇੱਕ ਵਿਧਾਇਕ ਅਤੇ ਇੱਕ ਸਿੱਖ ਹੋਣ ਦੇ ਨਾਤੇ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਲੀਡਰਸ਼ਿਪ, ਸੰਤ-ਮਹਾਤਮਾਵਾਂ ਅਤੇ ਉਨ੍ਹਾਂ ਸਾਰੇ ਸਕਾਲਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਬਿੱਲ ਨੂੰ ਤਿਆਰ ਕਰਨ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਸਿਰਫ਼ ਇੱਕ ਕਾਨੂੰਨੀ ਦਸਤਾਵੇਜ਼ ਨਹੀਂ, ਸਗੋਂ ਗੁਰੂ ਸਾਹਿਬ ਪ੍ਰਤੀ ਸਾਡੀ ਸ਼ਰਧਾ ਅਤੇ ਵਚਨਬੱਧਤਾ ਦਾ ਪ੍ਰਤੀਕ ਹੈ। ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਸ ਸਖ਼ਤ ਕਾਨੂੰਨ ਦੇ ਲਾਗੂ ਹੋਣ ਨਾਲ ਸੂਬੇ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਅਨਸਰਾਂ ਵਿੱਚ ਡਰ ਪੈਦਾ ਹੋਵੇਗਾ ਅਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

Next Story
ਤਾਜ਼ਾ ਖਬਰਾਂ
Share it