ਸਲਮਾਨ ਖਾਨ ਦੇ ਘਰ ਵੜ ਕੇ ਜਾਨੋਂ ਮਾਰਨ ਦੀ ਧਮਕੀ
ਵਰਲੀ ਪੁਲਿਸ ਸਟੇਸ਼ਨ ਨੇ ਇਸ ਮਾਮਲੇ 'ਚ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਵਿੱਚ ਜੁਟ ਗਈ ਹੈ।

ਸਲਮਾਨ ਖਾਨ ਨੂੰ ਫਿਰ ਤੋਂ ਜਾਨੋਂ ਮਾਰਨ ਦੀ ਧਮਕੀ, ਅਣਪਛਾਤੇ ਵਿਅਕਤੀ ਨੇ ਕਾਰ ਨੂੰ ਉਡਾਉਣ ਦੀ ਵੀ ਦਿੱਤੀ ਚੇਤਾਵਨੀ
ਮੁੰਬਈ, 14 ਅਪ੍ਰੈਲ 2025 — ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਤਾਜ਼ਾ ਮਾਮਲੇ 'ਚ, ਇੱਕ ਅਣਪਛਾਤੇ ਵਿਅਕਤੀ ਨੇ ਨਾਂ ਸਿਰਫ਼ ਖਾਨ ਦੇ ਘਰ ਵਿੱਚ ਵੜ ਕੇ ਉਨ੍ਹਾਂ ਨੂੰ ਮਾਰਨ ਦੀ ਗੱਲ ਕਹੀ, ਸਗੋਂ ਉਨ੍ਹਾਂ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਵੀ ਚੇਤਾਵਨੀ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ, ਇਹ ਧਮਕੀ ਭਰਿਆ ਸੁਨੇਹਾ ਮੁੰਬਈ ਟਰਾਂਸਪੋਰਟ ਵਿਭਾਗ ਦੇ ਵਟਸਐਪ ਨੰਬਰ 'ਤੇ ਭੇਜਿਆ ਗਿਆ। ਸੁਨੇਹੇ ਵਿੱਚ ਸਾਫ਼ ਲਿਖਿਆ ਗਿਆ ਸੀ ਕਿ ਉਹ ਸਿੱਧਾ ਸਲਮਾਨ ਦੇ ਘਰ 'ਚ ਦਾਖਲ ਹੋ ਕੇ ਉਨ੍ਹਾਂ ਦੀ ਜਾਨ ਲੈ ਲਏਗਾ ਅਤੇ ਉਨ੍ਹਾਂ ਦੀ ਕਾਰ ਨੂੰ ਬੰਬ ਨਾਲ ਉਡਾ ਦੇਵੇਗਾ। ਇਹ ਘਟਨਾ ਸਲਮਾਨ ਖਾਨ ਦੀ ਸੁਰੱਖਿਆ ਨੂੰ ਲੈ ਕੇ ਫਿਰ ਸਵਾਲ ਖੜੇ ਕਰ ਰਹੀ ਹੈ।
ਵਰਲੀ ਪੁਲਿਸ ਸਟੇਸ਼ਨ ਨੇ ਇਸ ਮਾਮਲੇ 'ਚ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਵਿੱਚ ਜੁਟ ਗਈ ਹੈ। ਜਾਂਚ ਏਜੰਸੀਆਂ ਵਲੋਂ ਵਟਸਐਪ ਸੁਨੇਹੇ ਦੀ ਟੈਕਨੀਕਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਪਤਾ ਲੱਗ ਸਕੇ ਕਿ ਇਹ ਸੁਨੇਹਾ ਕਿੱਥੋਂ ਭੇਜਿਆ ਗਿਆ ਅਤੇ ਇਨ੍ਹਾਂ ਦੇ ਪਿੱਛੇ ਕੌਣ ਹੈ।
ਇਹ ਵੀ ਯਾਦ ਰਹੇ ਕਿ ਸਲਮਾਨ ਖਾਨ ਨੂੰ ਇਸ ਤੋਂ ਪਹਿਲਾਂ ਵੀ ਕਈ ਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਧਮਕੀਆਂ ਮਿਲ ਚੁੱਕੀਆਂ ਹਨ। ਪਿਛਲੇ ਸਾਲ ਖਾਨ ਦੇ ਘਰ Galaxy Apartments ਦੇ ਬਾਹਰ ਗੋਲੀਬਾਰੀ ਵੀ ਹੋਈ ਸੀ, ਜਿਸ ਸਬੰਧੀ ਕੁਝ ਸ਼ੱਕੀ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਸਲਮਾਨ ਖਾਨ ਦੀ ਸੁਰੱਖਿਆ ਲਈ ਪਹਿਲਾਂ ਹੀ Y+ ਕੈਟੇਗਰੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ, ਪਰ ਧਮਕੀ ਦੇ ਇਸ ਨਵੇਂ ਮਾਮਲੇ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਧਾਉਣ ਦੇ ਸੰਭਾਵਨਾ ਹੈ।
ਫਿਲਹਾਲ, ਮੁੰਬਈ ਪੁਲਿਸ ਮਾਮਲੇ ਦੀ ਪੂਰੀ ਤੱਥਾਂ ਸਮੇਤ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਕਰਨ ਦੀ ਉਮੀਦ ਜਤਾਈ ਜਾ ਰਹੀ ਹੈ।
ਮੀਡੀਆ ਰਿਪੋਰਟਾਂ ਅਨੁਸਾਰ, ਮੁੰਬਈ ਟਰਾਂਸਪੋਰਟ ਵਿਭਾਗ ਦੇ ਵਟਸਐਪ ਨੰਬਰ 'ਤੇ ਇੱਕ ਸੁਨੇਹਾ ਆਇਆ ਸੀ। ਸੁਨੇਹੇ ਵਿੱਚ, ਅਦਾਕਾਰ ਖਾਨ ਨੂੰ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ।
Threat to kill by entering Salman Khan's house