ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (11 ਨਵੰਬਰ 2024)
By : BikramjeetSingh Gill
ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥
सोरठि मः १ चउतुके ॥ माइ बाप को बेटा नीका ससुरै चतुरु जवाई ॥ बाल कंनिआ कौ बापु पिआरा भाई कौ अति भाई ॥ हुकमु भइआ बाहरु घरु छोडिआ खिन महि भई पराई ॥ नामु दानु इसनानु न मनमुखि तितु तनि धूड़ि धुमाई ॥१॥ मनु मानिआ नामु सखाई ॥ पाइ परउ गुर कै बलिहारै जिनि साची बूझ बुझाई ॥ रहाउ ॥ जग सिउ झूठ प्रीति मनु बेधिआ जन सिउ वादु रचाई ॥ माइआ मगनु अहिनिसि मगु जोहै नामु न लेवै मरै बिखु खाई ॥ गंधण वैणि रता हितकारी सबदै सुरति न आई ॥ रंगि न राता रसि नही बेधिआ मनमुखि पति गवाई ॥२॥ साध सभा महि सहजु न चाखिआ जिहबा रसु नही राई ॥ मनु तनु धनु अपुना करि जानिआ दर की खबरि न पाई ॥ अखी मीटि चलिआ अंधिआरा घरु दरु दिसै न भाई ॥ जम दरि बाधा ठउर न पावै अपुना कीआ कमाई ॥३॥ नदरि करे ता अखी वेखा कहणा कथनु न जाई ॥ कंनी सुणि सुणि सबदि सलाही अम्रितु रिदै वसाई ॥ निरभउ निरंकारु निरवैरु पूरन जोति समाई ॥ नानक गुर विणु भरमु न भागै सचि नामि वडिआई ॥४॥३॥
ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ ਤੇ ਇੰਜ ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ ਤੇ ਇਸ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ ॥੧॥ ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮੱਤ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ॥ ਰਹਾਉ॥ ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ। ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ। ਉਹ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤ ਨਹੀਂ ਲੱਗਦੀ। ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ ॥੨॥ ਸਾਧ ਸੰਗਤਿ ਵਿਚ ਜਾ ਕੇ ਮਨਮੁਖ ਆਤਮਕ ਅਡੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ। ਮਨਮੁਖ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਖ਼ਬਰ-ਸੂਝ ਨਹੀਂ ਪੈਂਦੀ। ਮਨਮੁਖ ਅੰਨ੍ਹਾ (ਜੀਵਨ ਸਫ਼ਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਹੇ ਭਾਈ! ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ। ਆਖ਼ਰ ਆਪਣੇ ਕੀਤੇ ਦਾ ਇਹ ਨਫ਼ਾ ਖੱਟਦਾ ਹੈ ਕਿ ਜਮਰਾਜ ਦੇ ਬੂਹੇ ਤੇ ਬੱਝਾ ਹੋਇਆ (ਚੋਟਾਂ ਖਾਂਦਾ ਹੈ, ਇਸ ਸਜ਼ਾ ਤੋਂ ਬਚਣ ਲਈ) ਉਸ ਨੂੰ ਕੋਈ ਸਹਾਰਾ ਨਹੀਂ ਲੱਭਦਾ।੩। (ਪਰ ਅਸਾਂ ਜੀਵਾਂ ਦੇ ਕੀਹ ਵੱਸ?) ਜੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ। (ਉਸ ਦੀ ਮੇਹਰ ਹੋਵੇ ਤਾਂ ਹੀ) ਕੰਨਾਂ ਨਾਲ ਉਸ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ। ਹੇ ਨਾਨਕ! ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ, ਉਸ ਦੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ, ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ (ਤੇ ਭਟਕਣਾ ਦੂਰ ਹੋਣ ਤੋਂ ਬਿਨਾ ਨਾਮ ਵਿਚ ਜੁੜ ਨਹੀਂ ਸਕੀਦਾ) ।੪।੩।
जो मनुष कभी माँ बाप का प्यारा बेटा था, कभी ससुर का दामाद था, कभी बेटे बेटियों के लिए प्यारा पिता था, और भाई का बहुत (स्नेही) भाई था, जब अकाल पुरख का हुकम हुआ तो उसने घर भर (सब कुछ) छोड़ दिया तो ऐसे एक पल में सब कुछ पराया हो गया। अपने मन के पीछे चलने वाले इंसान ने ना तो नाम जपा ना सेवा की और ना ही पवित्र आचरण बनाया और इस शारीर से सिर्फ़ इधर उधर के काम ही करता रहा ॥੧॥ जिस मनुष का मन गुरु के उपदेश में जुड़ जाता है वह परमात्मा के नाम को असली मित्र समझता है। में तो गुरु के चरनी लगता हु, गुरु से सदके जाता हु, जिस ने यह सची अकल दी है (की परमात्मा ही असली मित्र है ) ॥ रहाऊ ॥ मनमुख का मन जगत के साथ जूठे प्यार में जुड़ा रहता है, संत जनों के साथ वह लड़ाई करता रहता है । माया (के मोह) में मस्त वह दिन रात माया की राह देखता रहता है, परमात्मा का नाम कभी नहीं सिमरता, इस तरह (माया के मोह में ) जहर खा खा के आत्मक मोंत मर जाता है । वह गंधे गीतों (गाने सुनने ) में मस्त रहता है, गंधे गीत के साथ ही रहता है, परमात्मा की सिफत-सलाह वाली बाणी में उस का मन नहीं लगता है। ना ही परमात्मा के प्यार में रंगा जाता है,ना ही उस को नाम में खिचाव पैदा होता है । मनमुख इस तरह अपनी इज्जत गवाह लेता है ॥੨॥ साध-संगति में जा के मनमुख आत्मिक अडोलता का आनंद कभी नहीं पाता, उसकी जीभ को नाम जपने में थोड़ा सा भी स्वाद नहीं आता। मनमुख अपने मन को तन को धन को ही अपना समझे बैठता है परमात्मा के दर की उसे कोई समझ नहीं होती। मनमुख अंधा (जीवन सफर में) आँखे बँद करके ही चलता जाता है, हे भाई! परमात्मा का घर परमात्मा का दर उसे कभी दिखता ही नहीं। आखिर अपने किए का ये लाभ कमाता है कि यमराज के दरवाजे पर बँधा हुआ (मार खाता है, इस सजा से बचने के लिए) उसे कोई सहारा नहीं मिलता।3। (पर हम जीवों के भी क्या वश?) अगर प्रभू स्वयं मेहर की नजर करे तो ही मैं उसे आँखों से देख सकता हूँ, उसके गुणों का बयान नहीं किया जा सकता। (उसकी मेहर हो तो ही) कानों से उसकी सिफत सालाह सुन-सुन के गुरू के शबद के माध्यम से मैं उसकी सिफत सालाह कर सकता हूँ, और अटल आत्मिक जीवन देने वाला उसका नाम दिल में बसा सकता हूँ। हे नानक! प्रभू निरभय है निराकार है निर्वैर है उसकी ज्योति सारे जगत में पूर्ण रूप में व्यापक है, उसके सदा स्थिर रहने वाले नाम में टिकने से ही आदर मिलता है, पर गुरू की शरण के बिना मन की भटकन दूर नहीं होती (और भटकन दूर हुए बिना नाम में जुड़ा नहीं जा सकता)।4।3।
Sorat’h, First Mehl, Chau-Tukas: The son is dear to his mother and father; he is the wise son-in-law to his father-in-law. The father is dear to his son and daughter, and the brother is very dear to his brother. By the Order of the Lord’s Command, he leaves his house and goes outside, and in an instant, everything becomes alien to him. The self-willed manmukh does not remember the Name of the Lord, does not give in charity, and does not cleanse his consciousness; his body rolls in the dust. ||1|| The mind is comforted by the Comforter of the Naam. I fall at the Guru’s feet – I am a sacrifice to Him; He has given me to understand the true understanding. ||Pause|| The mind is impressed with the false love of the world; he quarrels with the Lord’s humble servant. Infatuated with Maya, night and day, he sees only the worldly path; he does not chant the Naam, and drinking poison, he dies. He is imbued and infatuated with vicious talk; the Word of the Shabad does not come into his consciousness. He is not imbued with the Lord’s Love, and he is not impressed by the taste of the Name; the self-willed manmukh loses his honor. ||2|| He does not enjoy celestial peace in the Company of the Holy, and there is not even a bit of sweetness on his tongue. He calls his mind, body and wealth his own; he has no knowledge of the Court of the Lord. Closing his eyes, he walks in darkness; he cannot see the home of his own being, O Siblings of Destiny. Tied up at Death’s door, he finds no place of rest; he receives the rewards of his own actions. ||3|| When the Lord casts His Glance of Grace, then I see Him with my own eyes; He is indescribable, and cannot be described. With my ears, I continually listen to the Word of the Shabad, and I praise Him; His Ambrosial Name abides within my heart. He is Fearless, Formless and absolutely without vengeance; I am absorbed in His Perfect Light. O Nanak, without the Guru, doubt is not dispelled; through the True Name, glorious greatness is obtained. ||4||3||