ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (21 ਦਸੰਬਰ 2024)
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਮਨ-ਮੰਦਰ ਵਿਚ ਗੁਰੂ ਦੇ ਸ਼ਬਦ-ਦੀਵੇ ਦੀ ਰਾਹੀਂ (ਆਤਮਕ ਜੀਵਨ ਦਾ) ਚਾਨਣ ਜਾਂਦਾ ਹੈ, ਉਸ ਮਨ-ਮੰਦਰ ਵਿਚ ਆਤਮਕ
By : BikramjeetSingh Gill
ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲ੍ਹ੍ਹੀ ਅਨੂਪਾ ॥੧॥ ਰਹਾਉ ॥ ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥ ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥ ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥
रागु बिलावलु महला ५ चउपदे दुपदे घरु ७ ੴ सतिगुर प्रसादि ॥ सतिगुर सबदि उजारो दीपा ॥ बिनसिओ अंधकार तिह मंदरि रतन कोठड़ी खुल्ही अनूपा ॥१॥ रहाउ ॥ बिसमन बिसम भए जउ पेखिओ कहनु न जाइ वडिआई ॥ मगन भए ऊहा संगि माते ओति पोति लपटाई ॥१॥ आल जाल नही कछू जंजारा अह्मबुधि नही भोरा ॥ ऊचन ऊचा बीचु न खीचा हउ तेरा तूं मोरा ॥२॥
Raag Bilaaval, Fifth Mehl, Chau-Padas And Du-Padas, Seventh House: One Universal Creator God. By The Grace Of The True Guru: The Shabad, the Word of the True Guru, is the light of the lamp. It dispels the darkness from the body-mansion, and opens the beautiful chamber of jewels. ||1||Pause|| I was wonderstruck and astonished, when I looked inside; I cannot even describe its glory and grandeur. I am intoxicated and enraptured with it, and I am wrapped in it, through and through. ||1|| No worldly entanglements or snares can trap me, and no trace of egotistical pride remains. You are the highest of the high, and no curtain separates us; I am Yours, and You are mine. ||2||
ਸਬਦਿ = ਸ਼ਬਦ ਦੀ ਰਾਹੀਂ। ਸਬਦਿ ਦੀਪਾ = ਸ਼ਬਦ-ਦੀਵੇ ਦੀ ਰਾਹੀਂ। ਉਜਾਰੋ = ਚਾਨਣ, ਆਤਮਕ ਜੀਵਨ ਦੀ ਸੂਝ। ਅੰਧਕਾਰ = ਘੁੱਪ ਹਨੇਰਾ, ਅਗਿਆਨਤਾ ਦਾ ਹਨੇਰਾ। ਤਿਹ ਮੰਦਰਿ = ਉਸ ਮਨ ਮੰਦਰ ਵਿਚ। ਅਨੂਪਾ = ਬਹੁਤ ਸੁੰਦਰ ॥੧॥ ਬਿਸਮਨ ਬਿਸਮ = ਹੈਰਾਨ ਤੋਂ ਹੈਰਾਨ, ਬਹੁਤ ਹੀ ਹੈਰਾਨੀ। ਜਉ = ਜਦੋਂ। ਕਹਨੁ ਨ ਜਾਇ = ਬਿਆਨ ਨਹੀਂ ਹੋ ਸਕਦੀ। ਮਗਨ = ਚੁੱਭੀ ਲਾ ਲਈ। ਸੰਗੀ = ਨਾਲ। ਮਾਤੇ = ਮਸਤ। ਓਤਿ = ਉਣਤ ਵਿਚ। ਪੋਤਿ = ਪ੍ਰੋਣ ਵਿਚ। ਓਤਿ ਪੋਤਿ = ਤਾਣੇ ਪੇਟੇ ਵਾਂਗ ਮਿਲੇ ਹੋਏ ॥੧॥ ਆਲ ਜਾਲ = ਘਰ (ਦੇ ਮੋਹ) ਦੇ ਜਾਲ। ਜੰਜਾਰਾ = ਜੰਜਾਲ, ਝੰਬੇਲੇ। ਅਹੰਬੁਧਿ = ਹਉਮੈ ਵਾਲੀ ਬੁੱਧੀ, ਅਹੰਕਾਰ। ਭੋਰਾ = ਰਤਾ ਭੀ। ਊਚਨ ਊਚਾ = ਮਹਾਨ ਉੱਚਾ। ਬੀਚੁ = ਪਰਦਾ, ਵਿੱਥ। ਖੀਚਾ = ਖਿੱਚਿਆ ਹੋਇਆ, ਤਣਿਆ ਹੋਇਆ। ਹਉ = ਮੈਂ, ਹਉਂ। ਮੋਰਾ = ਮੇਰਾ ॥੨॥
ਰਾਗ ਬਿਲਾਵਲੁ, ਘਰ ੭ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਮਨ-ਮੰਦਰ ਵਿਚ ਗੁਰੂ ਦੇ ਸ਼ਬਦ-ਦੀਵੇ ਦੀ ਰਾਹੀਂ (ਆਤਮਕ ਜੀਵਨ ਦਾ) ਚਾਨਣ ਜਾਂਦਾ ਹੈ, ਉਸ ਮਨ-ਮੰਦਰ ਵਿਚ ਆਤਮਕ ਗੁਣ-ਰਤਨਾਂ ਦੀ ਬੜੀ ਸੁੰਦਰ ਕੋਠੜੀ ਖੁਲ੍ਹ ਜਾਂਦੀ ਹੈ (ਜਿਸ ਦੀ ਬਰਕਤਿ ਨਾਲ ਨੀਵੇਂ ਜੀਵਨ ਵਾਲੇ) ਹਨੇਰੇ ਦਾ ਉਥੋਂ ਨਾਸ ਹੋ ਜਾਂਦਾ ਹੈ ॥੧॥ ਰਹਾਉ॥ (ਗੁਰੂ ਸ਼ਬਦ-ਦੀਵੇ ਦੇ ਚਾਨਣ ਵਿਚ) ਜਦੋਂ (ਅੰਦਰ-ਵੱਸਦੇ) ਪ੍ਰਭੂ ਦਾ ਦਰਸ਼ਨ ਹੁੰਦਾ ਹੈ ਤਦੋਂ ਮੇਰ-ਤੇਰ ਵਾਲੀਆਂ ਸਭੇ ਸੁੱਧਾਂ ਭੁੱਲ ਜਾਂਦੀਆਂ ਹਨ, ਪਰ ਉਸ ਅਵਸਥਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਜਿਵੇਂ ਤਾਣੇ ਪੇਟੇ ਦੇ ਧਾਗੇ ਆਪੋ ਵਿਚ ਮਿਲੇ ਹੁੰਦੇ ਹਨ, ਤਿਵੇਂ ਉਸ ਪ੍ਰਭੂ ਵਿਚ ਹੀ ਸੁਰਤ ਡੁੱਬ ਜਾਂਦੀ ਹੈ, ਉਸ ਪ੍ਰਭੂ ਦੇ ਚਰਨਾਂ ਨਾਲ ਹੀ ਮਸਤ ਹੋ ਜਾਈਦਾ ਹੈ, ਉਸ ਦੇ ਚਰਨਾਂ ਨਾਲ ਹੀ ਚੰਬੜ ਜਾਈਦਾ ਹੈ ॥੧॥ (ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਚਾਨਣ ਹੁੰਦਾ ਹੈ, ਤਦੋਂ ਉਸ ਅਵਸਥਾ ਵਿਚ) ਗ੍ਰਿਹਸਤ ਦੇ ਮੋਹ ਦੇ ਜਾਲ ਅਤੇ ਝੰਬੇਲੇ ਮਹਿਸੂਸ ਹੀ ਨਹੀਂ ਹੁੰਦੇ, ਅੰਦਰ ਕਿਤੇ ਰਤਾ ਭਰ ਭੀ ‘ਮੈਂ ਮੈਂ’ ਕਰਨ ਵਾਲੀ ਬੁੱਧੀ ਨਹੀਂ ਰਹਿ ਜਾਂਦੀ। ਤਦੋਂ ਮਨ-ਮੰਦਰ ਵਿਚ ਉਹ ਮਹਾਨ ਉੱਚਾ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਨਾਲੋਂ ਕੋਈ ਪਰਦਾ ਤਣਿਆ ਨਹੀਂ ਰਹਿ ਜਾਂਦਾ। (ਉਸ ਵੇਲੇ ਉਸ ਨੂੰ ਇਉਂ ਹੀ ਆਖੀਦਾ ਹੈ-ਹੇ ਪ੍ਰਭੂ!) ਮੈਂ ਤੇਰਾ (ਦਾਸ) ਹਾਂ, ਤੂੰ ਮੇਰਾ (ਮਾਲਕ) ਹੈਂ ॥੨॥
राग बिलावल, घर ७ में गुरु अर्जनदेव जी की दो-बन्दों वाली बाणी।
अकाल पुरख एक है और गुरु की कृपा द्वारा मिलता है। हे भाई! जिस मन-मंदिर में गुरु की शब्द-दीपक के द्वारा (आत्मिक जीवन का) प्रकाश हो जाता है, उस मन-मंदिर में आत्मिक गुण-रत्नों की बहुत सुंदर कोठरी खुल जाती है (जिस की बरकत से निचे जीवन वाले) अन्धकार का वहां से नास हो जाता है॥१॥रहाउ॥ (गुरु शब्द-दीपक की रौशनी में) जब (अंदर बसते) प्रभु का दर्शन होता है तो मेरे-तेरे वाली सब सुध भूल जाती है, परन्तु उस अवशता की बढाई बयां नहीं की जा सकती। जैसे ताने और पेटे के धागे आपस में मिले हुए होते है, उसी प्रकार प्रभु में सुरत डूब जाती है, उस प्रभु के चरणों के साथ ही मस्त हो जाते है, उस के चरणों के साथ ही चिपट जाते है॥1॥ (हे भाई! गुरु के शब्द-दीपक से जब मन-मंदिर में प्रकाश होता है, तब उस अवस्था में) ग्रहस्थी के मोह के जाल अरु झंझट महसूस ही नहीं होते, अंदर कहीं जरा भर भी “मैं मैं ” करने वाली बुद्धि नहीं रह जाती। तब मन-मंदिर में वह ऊँचा परमात्मा ही बस्ता दीखता है, उस से कोई पर्दा ताना नहीं रह जाता। (उस समय उस को यह ही कहते हैं-हे प्रभु!) में तेरा (दास) हूँ, तूँ मेरा मालिक हैं॥२॥