Begin typing your search above and press return to search.

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਜਨਵਰੀ 2025)

ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਜਨਵਰੀ 2025)
X

BikramjeetSingh GillBy : BikramjeetSingh Gill

  |  24 Jan 2025 6:06 AM IST

  • whatsapp
  • Telegram

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ {ਪੰਨਾ 684}

ਪਦਅਰਥ: ਤ੍ਰਿਪਤਿ = ਰੱਜ, ਸ਼ਾਂਤੀ। ਸਚੁ = ਸਦਾ-ਥਿਰ ਹਰਿ = ਨਾਮ। ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਰਸਨਾ = ਜੀਭ (ਨਾਲ) ।੧।

ਜਪਿ = ਜਪਿਆ ਕਰੋ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ।੧।ਰਹਾਉ।

ਅਨਿਕ ਪ੍ਰਕਾਰੀ = ਕਈ ਕਿਸਮਾਂ ਦੇ। ਬਸਤ੍ਰ = ਕੱਪੜੇ। ਓਢਾਏ = ਪਹਿਨ ਲਏ। ਅਨਦਿਨੁ = ਹਰ ਰੋਜ਼, ਹਰ ਵੇਲੇ।੨।

ਹਸਤੀ = ਹਾਥੀ। ਅਸੁ = {अश्व} ਘੋੜੇ। ਮਾਰਗੁ = ਰਸਤਾ। ਰਿਦੈ = ਹਿਰਦੇ ਵਿਚ। ਨਿਹਾਰੀ = ਵੇਖਦਾ ਹੈ।੩।

ਅੰਤਰਿ = ਅੰਦਰ। ਸੁਖ ਨਿਧਾਨ = ਸੁਖਾਂ ਦਾ ਖ਼ਜ਼ਾਨਾ। ਦਾਸਿ = (ਉਸ) ਦਾਸ ਨੇ।੪।

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।

ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨।

ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।

ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

Next Story
ਤਾਜ਼ਾ ਖਬਰਾਂ
Share it