Begin typing your search above and press return to search.

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਅਕਤੂਬਰ 2024)

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਅਕਤੂਬਰ 2024)
X

BikramjeetSingh GillBy : BikramjeetSingh Gill

  |  24 Oct 2024 6:18 AM IST

  • whatsapp
  • Telegram

ਸਲੋਕ ਮ : 3।।

ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ।। ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ।। ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ।।1।।

ਮ: 3 ॥

ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ ਨਾਮੁ ਪਰਾਪਤਿ ਹੋਇ ॥

ਤਿਸੁ ਜੋਗੀ ਕੀ ਨਗਰੀ ਸਭੁ ਕੋ ਵਸੈ ਭੇਖੀ ਜੋਗੁ ਨ ਹੋਇ ॥

ਨਾਨਕ ਐਸਾ ਵਿਰਲਾ ਕੋ ਜੋਗੀ ਜਿਸੁ ਘਟਿ ਪਰਗਟੁ ਹੋਇ ॥2॥ ਅੰਗ (੫੫੬)


ਸਲੋਕ ਮ: 3 ॥ ਹਰੇਕ ਚੀਜ਼ ਹੁਕਮ ਵਿਚ ਹੀ ਆਉਂਦੀ ਹੈ ਤੇ ਹੁਕਮ ਵਿਚ ਹੀ ਚਲੀ ਜਾਂਦੀ ਹੈ, ਜੇ ਕੋਈ ਮੂਰਖ ਆਪਣੇ ਆਪ ਨੂੰ (ਕੁਝ ਵੱਡਾ) ਸਮਝ ਲੈਂਦਾ ਹੈ, ਉਹ ਅੰਨ੍ਹਾ ਅੰਨ੍ਹਿਆਂ ਵਾਲਾ ਕੰਮ ਕਰਦਾ ਹੈ ।

ਹੇ ਨਾਨਕ! ਜਿਸ ਮਨੁੱਖ ਤੇ ਆਪਣੀ ਰਜ਼ਾ ਵਿਚ ਪ੍ਰਭੂ ਕਿਰਪਾ ਕਰਦਾ ਹੈ, ਉਹ ਕੋਈ ਵਿਰਲਾ ਗੁਰਮੁਖ ਹੁਕਮ ਦੀ ਪਛਾਣ ਕਰਦਾ ਹੈ ।1।

ਜਿਸ ਮਨੁੱਖ ਨੂੰ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਦੀ ਪ੍ਰਾਪਤੀ ਹੁੰਦੀ ਹੈ, ਉਹ ਸੱਚਾ ਜੋਗੀ ਹੈ, ਤੇ (ਜੋਗ ਦੀ ਜਾਚ ਉਸ ਨੂੰ ਆਈ ਹੈ, ਉਸ ਜੋਗੀ ਦੇ ਸਰੀਰ (ਰੂਪ) ਨਗਰ ਵਿਚ ਹਰੇਕ (ਗੁਣ) ਵੱਸਦਾ ਹੈ, (ਨਿਰੇ) ਭੇਖ ਨਾਲ (ਰੱਬ ਨਾਲ) ਮੇਲ ਨਹੀਂ ਹੁੰਦਾ ।

ਹੇ ਨਾਨਕ! ਜਿਸ ਦੇ ਹਿਰਦੇ ਵਿਚ ਪ੍ਰਭੂ ਪ੍ਰਤੱਖ ਹੋ ਜਾਂਦਾ ਹੈ, ਇਹੋ ਜਿਹਾ ਕੋਈ ਵਿਰਲਾ ਜੋਗੀ ਹੁੰਦਾ ਹੈ ।2।

ਉਸ ਨੇ ਆਪ ਹੀ ਜੀਵਾਂ ਨੂੰ ਪੈਦਾ ਕੀਤਾ ਹੈ ਤੇ ਆਪ ਹੀ (ਉਹਨਾਂ ਦਾ) ਆਸਰਾ (ਬਣਦਾ) ਹੈ, ਆਪ ਹੀ ਹਰੀ ਸੂਖਮ ਰੂਪ ਵੇਖੀਦਾ ਹੈ ਤੇ ਆਪ ਹੀ (ਸੰਸਾਰ ਦਾ) ਪਰਪੰਚ (ਰੂਪ) ਹੈ;

ਆਪ ਹੀ ਇਕੱਲਾ ਹੋ ਕੇ ਰਹਿੰਦਾ ਹੈ ਤੇ ਆਪ ਹੀ ਵੱਡੇ ਪਰਵਾਰ ਵਾਲਾ ਹੈ ।

ਹੇ ਹਰੀ! ਨਾਨਕ ਤੇਰੇ ਸੰਤਾਂ ਦੀ ਚਰਨ-ਧੂੜ (ਰੂਪ) ਦਾਨ ਮੰਗਦਾ ਹੈ, ਤੂੰ ਹੀ ਦੇਣ ਵਾਲਾ ਹੈਂ, ਕੋਈ ਹੋਰ ਦਾਤਾ ਮੈਨੂੰ ਦਿੱਸ ਨਹੀਂ ਆਉਂਦਾ ।21।1।

Next Story
ਤਾਜ਼ਾ ਖਬਰਾਂ
Share it