ਟਰੰਪ ਵਲੋਂ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਨੂੰ ਮਨਜ਼ੂਰੀ
ਇਹ ਐਲਾਨ ਟਰੰਪ ਨੇ ਵ੍ਹਾਈਟ ਹਾਊਸ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇੱਕ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਕੀਤਾ। ਟਰੰਪ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਰਾਣਾ ਦੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵੱਡਾ ਐਲਾਨ ਕਰਦਿਆਂ 2008 ਦੇ ਮੁੰਬਈ ਅੱਤਵਾਦੀ ਹਮਲੇ ਦੇ ਸਾਜ਼ਿਸ਼ਕਰਤਾ ਤਹੱਵੁਰ ਰਾਣਾ ਨੂੰ ਭਾਰਤ ਹਵਾਲੇ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਣਾ ਨੂੰ ਭਾਰਤ ਵਿੱਚ ਨਿਆਂ ਦਾ ਸਾਹਮਣਾ ਕਰਨਾ ਪਵੇਗਾ।
ਇਹ ਐਲਾਨ ਟਰੰਪ ਨੇ ਵ੍ਹਾਈਟ ਹਾਊਸ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇੱਕ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਕੀਤਾ। ਟਰੰਪ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਰਾਣਾ ਦੀ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਦੁਨੀਆ ਦੇ ਸਭ ਤੋਂ ਬੁਰੇ ਆਦਮੀਆਂ ਵਿੱਚੋਂ ਇੱਕ ਹੈ, ਅਤੇ ਹੁਣ ਉਹ ਭਾਰਤ ਵਾਪਸ ਜਾ ਰਿਹਾ ਹੈ, ਜਿੱਥੇ ਉਸਨੂੰ ਇਨਸਾਫ਼ ਦਾ ਸਾਹਮਣਾ ਕਰਨਾ ਪਵੇਗਾ।
ਜ਼ਿਕਰਯੋਗ ਹੈ ਕਿ ਭਾਰਤ ਲੰਬੇ ਸਮੇਂ ਤੋਂ ਰਾਣਾ ਦੀ ਹਵਾਲਗੀ ਦੀ ਮੰਗ ਕਰ ਰਿਹਾ ਸੀ। ਰਾਣਾ, ਜੋ ਕਿ ਇੱਕ ਕੈਨੇਡੀਅਨ ਨਾਗਰਿਕ ਅਤੇ ਪਾਕਿਸਤਾਨੀ ਮੂਲ ਦਾ ਹੈ, ਇਸ ਸਮੇਂ ਲਾਸ ਏਂਜਲਸ ਦੀ ਜੇਲ੍ਹ ਵਿੱਚ ਬੰਦ ਹੈ। ਉਸ 'ਤੇ ਲਸ਼ਕਰ-ਏ-ਤੋਇਬਾ (LeT) ਅੱਤਵਾਦੀ ਸਮੂਹ ਦੁਆਰਾ ਹਮਲੇ ਨੂੰ ਅੰਜਾਮ ਦੇਣ ਵਿੱਚ ਡੇਵਿਡ ਕੋਲਮੈਨ ਹੈਡਲੀ ਅਤੇ ਪਾਕਿਸਤਾਨ ਵਿੱਚ ਹੋਰ ਅੱਤਵਾਦੀਆਂ ਦੀ ਮਦਦ ਕਰਨ ਦਾ ਦੋਸ਼ ਹੈ।
ਇਸ ਮੌਕੇ 'ਤੇ ਟਰੰਪ ਨੇ ਇਹ ਵੀ ਕਿਹਾ ਕਿ ਭਾਰਤ ਅਤੇ ਅਮਰੀਕਾ ਇਕੱਠੇ ਮਿਲ ਕੇ ਦੁਨੀਆ ਭਰ ਵਿੱਚ ਕੱਟੜਪੰਥੀ ਇਸਲਾਮੀ ਅੱਤਵਾਦ ਦੇ ਖ਼ਤਰੇ ਦਾ ਸਾਹਮਣਾ ਕਰਨਗੇ। ਪ੍ਰਧਾਨ ਮੰਤਰੀ ਮੋਦੀ ਨੇ ਟਰੰਪ ਦਾ ਧੰਨਵਾਦ ਕੀਤਾ ਅਤੇ ਅੱਤਵਾਦ ਨਾਲ ਲੜਨ ਵਿੱਚ ਭਾਰਤ ਦੇ ਸਹਿਯੋਗ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦ ਪਾਰ ਅੱਤਵਾਦ ਵਿਰੁੱਧ ਸਖ਼ਤ ਕਾਰਵਾਈ ਦੀ ਲੋੜ ਹੈ ਅਤੇ ਰਾਣਾ ਦੀ ਹਵਾਲਗੀ ਦਾ ਫੈਸਲਾ ਸਾਡੀਆਂ ਅਦਾਲਤਾਂ ਨੂੰ ਉਸਨੂੰ ਇਨਸਾਫ਼ ਦਿਵਾਉਣ ਵਿੱਚ ਸਹਾਈ ਹੋਵੇਗਾ।
ਦੱਸਣਯੋਗ ਹੈ ਕਿ 26 ਨਵੰਬਰ 2008 ਨੂੰ ਮੁੰਬਈ ਵਿੱਚ ਹੋਏ ਹਮਲਿਆਂ ਵਿੱਚ 164 ਲੋਕ ਮਾਰੇ ਗਏ ਸਨ। ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਨੇ ਮੁੰਬਈ ਦੇ ਕਈ ਥਾਵਾਂ 'ਤੇ ਹਮਲੇ ਕੀਤੇ, ਜਿਸ ਵਿੱਚ ਛਤਰਪਤੀ ਸ਼ਿਵਾਜੀ ਟਰਮੀਨਸ, ਤਾਜ ਹੋਟਲ, ਅਤੇ ਓਬਰਾਏ ਟ੍ਰਾਈਡੈਂਟ ਸ਼ਾਮਲ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਰੰਪ ਦਾ ਧੰਨਵਾਦ ਕੀਤਾ ਅਤੇ ਅੱਤਵਾਦ ਨਾਲ ਲੜਨ ਵਿੱਚ ਭਾਰਤ ਦੇ ਸਹਿਯੋਗ ਦੀ ਗੱਲ ਕੀਤੀ। ਮੋਦੀ ਨੇ ਕਿਹਾ, "ਅਸੀਂ ਅੱਤਵਾਦ ਨਾਲ ਲੜਨ ਵਿੱਚ ਸਹਿਯੋਗ ਕਰਾਂਗੇ। ਸਰਹੱਦ ਪਾਰ ਅੱਤਵਾਦ ਵਿਰੁੱਧ ਸਖ਼ਤ ਕਾਰਵਾਈ ਦੀ ਲੋੜ ਹੈ। ਰਾਸ਼ਟਰਪਤੀ ਟਰੰਪ ਦਾ ਧੰਨਵਾਦ ਕਰਦੇ ਹੋਏ, ਮੈਂ ਕਹਿੰਦਾ ਹਾਂ ਕਿ 26/11 ਦੇ ਅੱਤਵਾਦੀ ਤਹਵਵਰ ਰਾਣਾ ਦੀ ਹਵਾਲਗੀ ਦਾ ਫੈਸਲਾ ਲਿਆ ਗਿਆ ਹੈ। ਸਾਡੀਆਂ ਅਦਾਲਤਾਂ ਉਸਨੂੰ ਇਨਸਾਫ਼ ਦਿਵਾਉਣਗੀਆਂ।"