Begin typing your search above and press return to search.
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਅੱਜ ਹੋਵੇਗੀ ਵੋਟਿੰਗ

By : Gill
ਚੰਡੀਗੜ੍ਹ : ਹਰਿਆਣਾ ਦੀਆਂ 90 ਵਿਧਾਨ ਸਭਾਵਾਂ ਲਈ ਅੱਜ ਵੋਟਿੰਗ ਹੋਵੇਗੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ, ਕਾਂਗਰਸ ਉਮੀਦਵਾਰ ਵਿਨੇਸ਼ ਫੋਗਾਟ ਅਤੇ ਜੇਜੇਪੀ ਦੇ ਦੁਸ਼ਯੰਤ ਚੌਟਾਲਾ ਸਮੇਤ 1027 ਹੋਰ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ।
ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਲਗਾਤਾਰ ਤੀਜੀ ਵਾਰ ਸੂਬੇ ਦੀ ਸੱਤਾ 'ਤੇ ਕਾਬਜ਼ ਹੋਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਕਾਂਗਰਸ ਇਕ ਦਹਾਕੇ ਬਾਅਦ ਸਰਕਾਰ 'ਚ ਵਾਪਸੀ ਦੀ ਉਮੀਦ ਕਰ ਰਹੀ ਹੈ। ਦੱਸ ਦੇਈਏ ਕਿ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।
Next Story


