ਸੱਜਣ ਕੁਮਾਰ ਨੂੰ ਮਿਲੀ ਸਜਾ ਕੀ ਘਟ ਹੈ ?
ਕਈ ਸਿੱਖ ਜੱਥੇਬੰਦੀਆਂ ਨੇ ਕਿਹਾ, ਅਸੀਂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਦਾ ਸੁਆਗਤ ਕਰਦੇ ਹਾਂ। ਹਾਲਾਂਕਿ ਅਸੀਂ ਅਜਿਹੇ ਘਿਨਾਉਣੇ ਅਪਰਾਧ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ।

ਸਿੱਖਾਂ ਦੀ ਮੰਗ : ਸਰਕਾਰੀ ਤੰਤਰ ਦੀ ਸਰਪ੍ਰਸਤੀ ਹੇਠ ਹੋਈ ਨਸਲਕੁਸ਼ੀ ਲਈ ਸਾਰੇ ਦੋਸ਼ੀਆਂ ਨੂੰ ਫਾਸਟ ਟਰੈਕ ਕੋਰਟ ਜ਼ਰੀਏ ਮਿਲੇ ਸਜ਼ਾ
ਸਿੱਖ ਕੌਮ ਦੇ ਜਖਮਾਂ ਤੇ ਮੱਲ੍ਹਮ ਲਗਾਉਣ ਦਾ ਜਿਹੜਾ ਫੈਸਲਾ ਅੱਜ ਦਿੱਲੀ ਦੀ ਅਦਾਲਤ ਨੇ ਕੀਤਾ ਹੈ, ਓਹ ਸਵਾਗਤਯੋਗ ਹੁੰਦਾ ਜੇਕਰ ਸੱਜਣ ਕੁਮਾਰ ਵਰਗਿਆਂ ਦਰਿੰਦਿਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਜਾਂਦੀ। ਦੇਰ ਵੀ ਆਏ ਅਤੇ ਪੂਰੀ ਤਰਾਂ ਦਰੁਸਤ ਵੀ ਨਹੀਂ ਆਏ। ਇਸ ਕਰਕੇ ਸਿੱਖ ਕੌਮ ਜਿਹੜੀ ਉਮੀਦ ਅੱਜ ਲਗਾਕੇ ਬੈਠੀ ਹੋਈ ਸੀ ਕਿ ਜਦੋਂ ਅੱਜ ਚਾਲੀ ਸਾਲ ਬਾਅਦ ਇਨਸਾਫ਼ ਦੀ ਕਿਰਨ ਨਿਕਲੇਗੀ ਤਾਂ ਓਹ ਨਾ ਸਿਰਫ ਜਖਮਾਂ ਤੇ ਮੱਲ੍ਹਮ ਹੋਵੇਗੀ ਸਗੋਂ ਸਿੱਖ ਕੌਮ ਦੀਆਂ ਚੀਸਾਂ ਨੂੰ ਰੋਕੇਗੀ ਨਸਲਕੁਸ਼ੀ ਦੇ ਸੰਦਰਭ ਵਿ ਫੈਸਲਾ ਨਾਕਾਫ਼ੀ ਰਿਹਾ , ਇਸ ਕਰਕੇ ਫਾਂਸੀ ਤੋਂ ਘੱਟ ਸਜਾ ਦੇਕੇ ਸਿੱਖ ਕੌਮ ਨਾਲ ਪੂਰਾ ਇਨਸਾਫ ਨਹੀਂ ਕੀਤਾ ਗਿਆ।
ਹਿਤੈਸ਼ੀ ਲੀਡਰਸ਼ਿਪ ਨੇ ਜੋਰ ਦੇ ਕੇ ਮੰਗ ਚੁੱਕੀ ਕਿ ਸਰਕਾਰੀ ਤੰਤਰ ਦੀ ਸਰਪ੍ਰਸਤੀ ਹੇਠ ਹੋਈ ਨਸਲਕੁਸ਼ੀ ਲਈ ਸਾਰੇ ਦੋਸ਼ੀਆਂ ਜਿਨ੍ਹਾਂ ਵਿੱਚ ਚਾਹੇ ਜਗਦੀਸ਼ ਟਾਈਟਲਰ ਹੋਣ ਜਾਂ ਫਿਰ ਕਮਲ ਨਾਥ ਹੋਣ ਇਹਨਾ ਸਾਰਿਆਂ ਨੂੰ ਫਾਸਟ ਟਰੈਕ ਕੋਰਟ ਜ਼ਰੀਏ ਸਿੱਖ ਕੌਮ ਨੂੰ ਇਨਸਾਫ ਦਿੱਤਾ ਜਾਵੇ।
ਆਗੂਆਂ ਨੇ ਪਿਛਲੇ ਚਾਲੀ ਸਾਲ ਤੋਂ ਨਿਰਸਵਾਰਥ ਹੋਕੇ ਇਸ ਸਿੱਖ ਨਸਲਕੁਸ਼ੀ ਦਾ ਕੇਸ ਲੜਨ ਵਾਲੇ ਸਾਰੇ ਵਕੀਲ ਸਾਹਿਬਾਨਾਂ ਦਾ ਜਿੱਥੇ ਧੰਨਵਾਦ ਕੀਤਾ ਉਥੇ ਹੀ ਸੱਜਣ ਕੁਮਾਰ ਵਰਗਿਆਂ ਖਿਲਾਫ ਗਵਾਹੀਆਂ ਦੇਣ ਵਾਲੇ ਸਾਰੇ ਮਨੁੱਖੀ ਘਾਣ ਦੀ ਇਸ ਲੜਾਈ ਵਿੱਚ ਸਾਥ ਦੇਣ ਵਾਲੇ ਲੋਕਾਂ ਦਾ ਵੀ ਤਹਿ ਦਿਲ ਤੋਂ ਧੰਨਵਾਦ ਕੀਤਾ।
ਕਈ ਸਿੱਖ ਜੱਥੇਬੰਦੀਆਂ ਨੇ ਕਿਹਾ, ਅਸੀਂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਦਾ ਸੁਆਗਤ ਕਰਦੇ ਹਾਂ। ਹਾਲਾਂਕਿ ਅਸੀਂ ਅਜਿਹੇ ਘਿਨਾਉਣੇ ਅਪਰਾਧ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ। ਦਿੱਲੀ ਸਿੱਖ ਨਸਲਕੁਸ਼ੀ ਉਸ ਵੇਲੇ ਦੀ ਕਾਂਗਰਸ ਸਰਕਾਰ ਦੁਆਰਾ ਯੋਜਨਾਬੱਧ ਸੀ ਅਤੇ ਕਾਂਗਰਸੀ ਆਗੂਆਂ ਦੁਆਰਾ ਬੇਰਹਿਮੀ ਨਾਲ ਅੰਜਾਮ ਦਿੱਤਾ ਗਿਆ ਸੀ।
ਇੱਥੋਂ ਤੱਕ ਕਿ ਨਾਨਾਵਤੀ ਕਮਿਸ਼ਨ ਦੀ ਰਿਪੋਰਟ ਵੀ ਸਪੱਸ਼ਟ ਕਰਦੀ ਹੈ ਕਿ ਵੋਟਰ ਸੂਚੀਆਂ ਦੁਆਰਾ ਸਿੱਖਾਂ ਦੇ ਘਰਾਂ ਦੀ ਪਛਾਣ ਕਿਵੇਂ ਕੀਤੀ ਗਈ ਸੀ। ਅਤੇ ਹਜ਼ਾਰਾਂ ਸਿੱਖਾਂ ਨੂੰ ਅੱਗ ਲਾਉਣ ਲਈ ਵਰਤੀ ਗਈ ਸਮੱਗਰੀ ਹਰ ਜਗ੍ਹਾ ਇੱਕੋ ਜਿਹੀ ਸੀ।
ਕਾਂਗਰਸ ਦੇ ਲੀਡਰਾਂ ਨੂੰ ਹੁਣ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ.. ਇਹ ਕਾਂਗਰਸ ਹੀ ਸੀ ਜਿਸ ਨੇ 40 ਸਾਲਾਂ ਤੋਂ ਵੱਧ ਸਮੇਂ ਤੋਂ ਇਹਨਾਂ ਅਪਰਾਧੀਆਂ ਨੂੰ ਪਨਾਹ ਦਿੱਤੀ ਸੀ..