Begin typing your search above and press return to search.

ਇੰਸਪੈਕਟਰਾਂ ਦੀ strike ਕਾਰਨ ਕਣਕ ਦੀ ਖ਼ਰੀਦ ਦਾ ਕੰਮ ਵਿਚਾਲੇ ਲਟਕਿਆ

ਭਾਵੇਂ ਪੰਜਾਬ ਸਰਕਾਰ ਨੇ ਐਲਾਨ ਕੀਤਾ ਸੀ ਕਿ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ, ਪਹਿਲਾ ਕਮਿਸ਼ਨ ਏਜੰਟਾਂ ਦੀ ਹੜਤਾਲ ਕਾਰਨ ਖਰੀਦ ਸ਼ੁਰੂ ਨਹੀਂ ਹੋ...

ਇੰਸਪੈਕਟਰਾਂ ਦੀ strike ਕਾਰਨ ਕਣਕ ਦੀ ਖ਼ਰੀਦ ਦਾ ਕੰਮ ਵਿਚਾਲੇ ਲਟਕਿਆ
X

Kavya SharmaBy : Kavya Sharma

  |  10 April 2026 5:03 PM IST

  • whatsapp
  • Telegram

ਸਰਦੂਲਗੜ੍ਹ, 10 ਅਪ੍ਰੈਲ : ਭਾਵੇਂ ਪੰਜਾਬ ਸਰਕਾਰ ਨੇ ਐਲਾਨ ਕੀਤਾ ਸੀ ਕਿ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ, ਪਹਿਲਾ ਕਮਿਸ਼ਨ ਏਜੰਟਾਂ ਦੀ ਹੜਤਾਲ ਕਾਰਨ ਖਰੀਦ ਸ਼ੁਰੂ ਨਹੀਂ ਹੋ ਸਕੀ ਹੁਣ ਖਰੀਦ ਏਜੰਸੀ ਦੇ ਇੰਸਪੈਕਟਰਾਂ ਦੀ ਹੜਤਾਲ ਕਾਰਨ 10 ਦਿਨਾਂ ਬਾਅਦ ਵੀ ਕਣਕ ਦੀ ਖਰੀਦ ਸ਼ੁਰੂ ਨਹੀਂ ਹੋਈ ਜਿਸ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਰਹਿਣ ਅਤੇ ਰਾਤਾਂ ਉੱਥੇ ਹੀ ਬਿਤਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਹੜਤਾਲਾਂ ਕਾਰਨ ਰੁਕੀ ਖਰੀਦ ਪ੍ਰਕਿਰਿਆ

ਇਸ ਮੌਕੇ ਭੂੰਦੜ ਦੇ ਵਸਨੀਕ ਕਿਸਾਨ ਜਗਤਾਰ ਸਿੰਘ, ਸੁਖਦੇਵ ਸਿੰਘ, ਬਲਰਾਜ ਸਿੰਘ ਭੂੰਦੜ, ਜਗਦੀਸ਼ ਰਾਏ ਕਾਹਨੇਵਾਲਾ, ਹਨੂੰਮਾਨ ਖੈਰਾ ਖੁਰਦ, ਜਸਵਿੰਦਰ ਸਿੰਘ ਅਤੇ ਨਾਜ਼ਰ ਸਿੰਘ ਟਿੱਬੀ ਜੋ ਆਪਣੀ ਕਣਕ ਦੀ ਫਸਲ ਮੰਡੀ ਵਿੱਚ ਲੈ ਕੇ ਆਏ ਸਨ, ਨੇ ਕਿਹਾ ਕਿ ਪਹਿਲਾ ਕਮਿਸ਼ਨ ਏਜੰਟਾਂ ਦੀ ਹੜਤਾਲ ਕਾਰਨ ਮੰਡੀ ਵਿੱਚ ਖਰੀਦ ਸ਼ੁਰੂ ਨਹੀਂ ਹੋਈ ਸੀ ਜਦੋਂ ਕਿ ਕਮਿਸ਼ਨ ਏਜੰਟਾਂ ਨੇ ਹੜਤਾਲ ਖਤਮ ਕਰ ਦਿੱਤੀ ਤਾਂ ਖਰੀਦ ਏਜੰਸੀਆਂ ਨੇ ਹੜਤਾਲ ਸ਼ੁਰੂ ਕਰ ਦਿੱਤੀ ਹੈ ਜਿਸ ਕਾਰਨ ਕਣਕ ਦੀ ਖਰੀਦ ਸ਼ੁਰੂ ਨਹੀਂ ਹੋ ਸਕੀ ਅਤੇ ਸਾਨੂੰ ਮੰਡੀਆਂ ਵਿੱਚ ਉਡੀਕ ਕਰਨ ਅਤੇ ਮੰਡੀਆਂ ਵਿੱਚ ਰਾਤਾਂ ਬਿਤਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਕਣਕ ਦੀ ਖਰੀਦ ਜਲਦੀ ਸ਼ੁਰੂ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਵੇ। ਜਦੋਂ ਇਸ ਸਬੰਧੀ ਕਮਿਸ਼ਨ ਏਜੰਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਦਰਸ਼ਨ ਕੁਮਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਨਗਰੇਨ ਦੇ ਇੰਸਪੈਕਟਰ ਰਾਜ ਕੁਮਾਰ ਨਾਲ ਗੱਲ ਕੀਤੀ ਹੈ ਜਿਨ੍ਹਾਂ ਕਿਹਾ ਕਿ ਸਾਡੀ ਹੜਤਾਲ ਪੰਜਾਬ ਪੱਧਰ 'ਤੇ ਹੈ ਅਤੇ ਖਰੀਦ ਉਦੋਂ ਹੀ ਸ਼ੁਰੂ ਹੋਵੇਗੀ ਜਦੋਂ ਉੱਪਰੋਂ ਕੋਈ ਫੈਸਲਾ ਲਿਆ ਜਾਵੇਗਾ।

ਇਸ ਸਬੰਧੀ ਜਦੋਂ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਮੀਂਹ ਕਾਰਨ ਕਣਕ ਦੀ ਕੁਆਲਿਟੀ ਸਹੀ ਨਹੀਂ ਹੈ ਜਿਸ ਕਾਰਨ ਖਰੀਦ ਏਜੰਸੀਆਂ ਹੜਤਾਲ 'ਤੇ ਗਈਆਂ ਹਨ। ਇਸ ਸਬੰਧੀ ਐਸਡੀਐਮ ਸਰਦੂਲਗੜ੍ਹ ਸ੍ਰੀ ਹਰਜਿੰਦਰ ਸਿੰਘ ਜੱਸਲ ਨੇ ਕਿਹਾ ਮੈਨੂੰ ਇੰਸਪੈਕਟਰਾਂ ਦੀ ਹੜਤਾਲ ਬਾਰੇ ਕੋਈ ਜਾਣਕਾਰੀ ਨਹੀਂ ਹੈ ਮੈਂ ਪਤਾ ਕਰਦਾ ਹਾਂ।

Next Story
ਤਾਜ਼ਾ ਖਬਰਾਂ
Share it