ਅੰਮ੍ਰਿਤਪਾਲ 'ਤੇ NSA ਮੁੜ ਕਿਉਂ ਲਾਇਆ ? ਪੰਜਾਬ ਸਰਕਾਰ ਨੇ ਦਾਖ਼ਲ ਕੀਤਾ ਆਪਣਾ ਜਵਾਬ
By : BikramjeetSingh Gill
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕਰੀਬ ਡੇਢ ਸਾਲ ਤੋਂ ਡਿਬਰੂਗੜ੍ਹ ਜੇਲ 'ਚ ਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ 'ਤੇ ਮੁੜ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਲਗਾਉਣ ਸਬੰਧੀ ਅਦਾਲਤ 'ਚ ਜਵਾਬ ਦਾਇਰ ਕੀਤਾ ਹੈ। ਇਸ ਵਿੱਚ ਸਰਕਾਰ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਮੁਲਜ਼ਮ ਸੂਬੇ ਦੀ ਕਾਨੂੰਨ ਵਿਵਸਥਾ ਲਈ ਗੰਭੀਰ ਖਤਰਾ ਹਨ। ਇਸ ਦੇ ਨਾਲ ਹੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਨ ਨੂੰ ਵੀ ਖਤਰਾ ਹੈ।
ਇਸ ਗੱਲ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕਰਨ ਲਈ ਪੁਲਿਸ ਵੱਲੋਂ ਕੁਝ ਵੀਡੀਓ ਕਲਿੱਪਾਂ ਦਾ ਵੀ ਹਵਾਲਾ ਦਿੱਤਾ ਗਿਆ ਹੈ। ਜਿਸ ਵਿੱਚ ਦੋਸ਼ੀ ਇਹ ਕਹਿੰਦੇ ਨਜ਼ਰ ਆ ਰਹੇ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਵੀ ਉਹੀ ਹਾਲ ਹੋਵੇਗਾ ਜੋ ਸਾਬਕਾ ਸੀਐਮ ਬੇਅੰਤ ਸਿੰਘ ਹੋਇਆ ਸੀ। ਜਿਸ ਦੀ ਜਾਨ ਅੱਤਵਾਦੀਆਂ ਨੇ ਬੰਬ ਧਮਾਕੇ ਵਿਚ ਲੈ ਲਈ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 3 ਅਕਤੂਬਰ ਨੂੰ ਤੈਅ ਕੀਤੀ ਜਾਵੇਗੀ। ਇਸ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰਾਂ ਅੰਮ੍ਰਿਤਪਾਲ ਸਿੰਘ 'ਤੇ ਐਨਐਸਏ ਲਗਾਉਣ ਸਬੰਧੀ ਸਾਰਾ ਰਿਕਾਰਡ ਅਦਾਲਤ ਵਿੱਚ ਪੇਸ਼ ਕਰਨਗੀਆਂ।
ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਮੁੜ ਤੋਂ ਲਗਾਏ ਗਏ ਐਨਐਸਏ ਨੂੰ ਚੁਣੌਤੀ ਦਿੱਤੀ ਹੈ। ਇਨ੍ਹਾਂ ਵਿੱਚੋਂ ਦਲਜੀਤ ਸਿੰਘ ਕਲਸੀ ਅਤੇ ਗੁਰਮੀਤ ਸਿੰਘ ਭੁੱਕਣਵਾਲਾ ਬਾਰੇ ਜਵਾਬ ਦਾਖ਼ਲ ਕੀਤੇ ਗਏ ਹਨ। ਇਹ ਹਲਫ਼ਨਾਮਾ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਦਾਇਰ ਕੀਤਾ ਗਿਆ ਹੈ।