ਪੰਜਾਬ ਦੇ ਹੱਕਾਂ ਦੀ ਗੱਲ ਕਰਨ ਵਾਲੀ ਪਾਰਟੀ ਨਾਲ ਕਰਾਂਗੇ ਗੱਠਜੋੜ : ਹਰਸਿਮਰਤ
ਬਾਦਲ ਨੇ ਕਿਹਾ, "ਅਸੀਂ ਸਿਰਫ਼ ਪੰਜਾਬ ਨਾਲ ਖੜ੍ਹੇ ਹਾਂ। ਸਾਨੂੰ ਕਿਸੇ ਪਾਰਟੀ ਨਾਲ ਨਾਤਾ ਤੋੜਨ ਜਾਂ ਜੋੜਨ ਵਿੱਚ ਦਿਲਚਸਪੀ ਨਹੀਂ।" ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ

By : Gill
ਅਕਾਲੀ ਦਲ ਪੰਜਾਬ ਦੇ ਹਿੱਤਾਂ ਨਾਲ ਖੜ੍ਹਾ
ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ ਦੇ ਭਵਿੱਖੀ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਅਕਾਲੀ ਦਲ ਕਿਸੇ ਵੀ ਪਾਰਟੀ ਨਾਲ ਨਾਤਾ ਤੋੜਨ ਜਾਂ ਜੋੜਨ ਵਿੱਚ ਦਿਲਚਸਪੀ ਨਹੀਂ ਰੱਖਦਾ, ਸਗੋਂ ਉਹ ਸਿਰਫ਼ ਪੰਜਾਬ ਦੇ ਹਿੱਤਾਂ ਨਾਲ ਖੜ੍ਹਾ ਹੈ।
ਹਰਸਿਮਰਤ ਕੌਰ ਬਾਦਲ ਨੇ ਕਿਹਾ, "ਅਸੀਂ ਸਿਰਫ਼ ਪੰਜਾਬ ਨਾਲ ਖੜ੍ਹੇ ਹਾਂ। ਸਾਨੂੰ ਕਿਸੇ ਪਾਰਟੀ ਨਾਲ ਨਾਤਾ ਤੋੜਨ ਜਾਂ ਜੋੜਨ ਵਿੱਚ ਦਿਲਚਸਪੀ ਨਹੀਂ।" ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਦਾ ਸਟੈਂਡ ਬਿਲਕੁਲ ਸਾਫ਼ ਹੈ: "ਅਕਾਲੀ ਦਲ ਪੰਜਾਬ ਦੇ ਹਿੱਤਾਂ ਦੇ ਨਾਲ ਖੜ੍ਹਾ ਹੈ, ਅਸੀਂ ਉਸ ਪਾਰਟੀ ਦੇ ਨਾਲ ਹਾਂ ਜੋ ਪੰਜਾਬ ਨੂੰ ਉਸਦੇ ਹੱਕ ਦੇਵੇਗੀ।"
ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਬੀਤੇ ਦਿਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਦੀ ਜ਼ੋਰਦਾਰ ਵਕਾਲਤ ਕੀਤੀ ਸੀ। ਕੈਪਟਨ ਨੇ ਕਿਹਾ ਸੀ ਕਿ ਜੇਕਰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਬਣਾਉਣੀ ਹੈ ਤਾਂ ਇਹ ਗੱਠਜੋੜ ਬਹੁਤ ਜ਼ਰੂਰੀ ਹੈ।
ਇਸ 'ਤੇ ਪ੍ਰਤੀਕਿਰਿਆ ਦਿੰਦਿਆਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਹਮਲਾ ਬੋਲਿਆ। ਚੀਮਾ ਨੇ ਕੈਪਟਨ 'ਤੇ ਨਿਸ਼ਾਨਾ ਵਿੰਨ੍ਹਦਿਆਂ ਉਨ੍ਹਾਂ ਨੂੰ ਬੀਜੇਪੀ ਦਾ ਏਜੰਟ ਤੱਕ ਕਰਾਰ ਦਿੱਤਾ ਹੈ।
ਕੈਪਟਨ ਅਮਰਿੰਦਰ ਸਿੰਘ ਦੇ ਬਿਆਨ 'ਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵੀ ਤਿੱਖਾ ਪ੍ਰਤੀਕਰਮ ਦਿੱਤਾ। ਵੜਿੰਗ ਨੇ ਕਿਹਾ, "ਹੁਣ ਸਾਨੂੰ ਸਮਝ ਆਇਆ ਹੈ, ਹੋਰ ਸਮਝਦਾਰੀ ਦੀ ਲੋੜ ਨਹੀਂ, ਹੋ ਸਕਦਾ ਸਮਝਣ 'ਚ ਉਹਨਾਂ ਨੂੰ ਥੋੜ੍ਹਾ ਸਮਾਂ ਲੱਗਾ ਹੋਵੇਗਾ।" ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਤੌਰ 'ਤੇ ਸਾਰੇ ਇਹੀ ਮੰਨਦੇ ਹਨ ਕਿ ਪੰਜਾਬ 'ਚ ਭਾਜਪਾ ਦਾ ਕੋਈ ਭਵਿੱਖ ਨਹੀਂ ਹੈ।


