ਯੂਕਰੇਨ ਦੀ ਮਦਦ ਲਈ ਬ੍ਰਿਟੇਨ-ਫਰਾਂਸ ਬਣਾ ਰਿਹੈ ਨਵਾਂ ਗੱਠਜੋੜ
ਲੰਡਨ, 30 ਅਪੈ੍ਰਲ, ਨਿਰਮਲ : ਫਰਵਰੀ 2022 ’ਚ ਰੂਸ ਵੱਲੋਂ ਯੂਕਰੇਨ ’ਤੇ ਹਮਲੇ ਦੇ ਬਾਅਦ ਤੋਂ ਦੋਵੇਂ ਦੇਸ਼ ਲਗਾਤਾਰ ਯੂਕਰੇਨ ਨੂੰ ਮਦਦ ਦੇ ਰਹੇ ਹਨ। ਇਸ ਮਦਦ ਤਹਿਤ ਦੋਵਾਂ ਦੇਸ਼ਾਂ ਨੇ ਯੂਕਰੇਨ ਨੂੰ ਹਥਿਆਰ, ਵਿੱਤੀ ਸਹਾਇਤਾ, ਫੌਜੀ ਸਿਖਲਾਈ ਅਤੇ ਕੂਟਨੀਤਕ ਸਹਾਇਤਾ ਪ੍ਰਦਾਨ ਕੀਤੀ ਹੈ। ਬ੍ਰਿਟੇਨ ਅਤੇ ਫਰਾਂਸ ਯੂਐਸਏ ਵਲੋਂ ਮਦਦ ਵਿਚ ਦੇਰੀ ਦੇ ਵਿਚਕਾਰ ਯੂਕਰੇਨ […]
By : Editor Editor
ਲੰਡਨ, 30 ਅਪੈ੍ਰਲ, ਨਿਰਮਲ : ਫਰਵਰੀ 2022 ’ਚ ਰੂਸ ਵੱਲੋਂ ਯੂਕਰੇਨ ’ਤੇ ਹਮਲੇ ਦੇ ਬਾਅਦ ਤੋਂ ਦੋਵੇਂ ਦੇਸ਼ ਲਗਾਤਾਰ ਯੂਕਰੇਨ ਨੂੰ ਮਦਦ ਦੇ ਰਹੇ ਹਨ। ਇਸ ਮਦਦ ਤਹਿਤ ਦੋਵਾਂ ਦੇਸ਼ਾਂ ਨੇ ਯੂਕਰੇਨ ਨੂੰ ਹਥਿਆਰ, ਵਿੱਤੀ ਸਹਾਇਤਾ, ਫੌਜੀ ਸਿਖਲਾਈ ਅਤੇ ਕੂਟਨੀਤਕ ਸਹਾਇਤਾ ਪ੍ਰਦਾਨ ਕੀਤੀ ਹੈ। ਬ੍ਰਿਟੇਨ ਅਤੇ ਫਰਾਂਸ ਯੂਐਸਏ ਵਲੋਂ ਮਦਦ ਵਿਚ ਦੇਰੀ ਦੇ ਵਿਚਕਾਰ ਯੂਕਰੇਨ ਲਈ ਸਮਰਥਨ ਨੂੰ ਲੈ ਕੇ ਨਵਾਂ ਗਠਜੋੜ ਬਣਾਉਣ ਦੀ ਯੋਜਨਾ ਬਣਾ ਰਹੇ ਹਨ
ਲਗਭਗ 120 ਸਾਲ ਪਹਿਲਾਂ, ਬ੍ਰਿਟੇਨ ਅਤੇ ਫਰਾਂਸ ਵਿਚਕਾਰ ਐਂਟੇਂਟ ਕੋਰਡੀਆਲ ਸਮਝੌਤਾ ਹੋਇਆ ਸੀ। ਜਿਸ ਕਾਰਨ ਦੋਹਾਂ ਦੇਸ਼ਾਂ ਦੇ ਰਿਸ਼ਤੇ ਮਜ਼ਬੂਤ ਹੋਏ। ਇਸ ਤੋਂ ਬਾਅਦ ਦੋਵੇਂ ਦੇਸ਼ ਯੂਕਰੇਨ ਦੀ ਮਦਦ ਲਈ ਇਕ ਹੋਰ ਨਵਾਂ ਗਠਜੋੜ ਬਣਾਉਣ ਜਾ ਰਹੇ ਹਨ। ਬ੍ਰਿਟੇਨ ਦੇ ਵਿਦੇਸ਼ ਮੰਤਰੀ ਅਤੇ ਫਰਾਂਸ ਦੇ ਵਿਦੇਸ਼ ਮੰਤਰੀ ਵਿਚਾਲੇ ਇਸ ਮੁੱਦੇ ’ਤੇ ਗੱਲਬਾਤ ਹੋਈ ਹੈ। ਦਰਅਸਲ, ਅਮਰੀਕਾ ਨੇ ਯੂਕਰੇਨ ਨੂੰ 60 ਅਰਬ ਡਾਲਰ ਦੀ ਵਿੱਤੀ ਸਹਾਇਤਾ ਦਿੱਤੀ ਹੈ, ਪਰ ਇਹ ਮਦਦ ਦੇਰੀ ਨਾਲ ਹੋਈ। ਜਿਸ ਕਾਰਨ ਦੋਵਾਂ ਦੇਸ਼ਾਂ ਵਿੱਚ ਨਾਰਾਜ਼ਗੀ ਹੈ। ਇਸ ਦੇ ਨਾਲ ਹੀ ਯੂਕਰੇਨ ਨੂੰ ਦਿੱਤੀ ਜਾਣ ਵਾਲੀ ਮਦਦ ਨੂੰ ਲੈ ਕੇ ਯੂਰਪੀ ਦੇਸ਼ਾਂ ਵਿੱਚ ਅਨਿਸ਼ਚਿਤਤਾ ਅਤੇ ਮਤਭੇਦ ਪੈਦਾ ਹੋ ਰਹੇ ਹਨ।
ਅਜਿਹੇ ’ਚ ਬ੍ਰਿਟੇਨ ਅਤੇ ਫਰਾਂਸ ਨੇ ਯੂਕਰੇਨ ਦੀ ਮਦਦ ਲਈ ਨਵਾਂ ਗਠਜੋੜ ਬਣਾਉਣ ਦੀਆਂ ਸੰਭਾਵਨਾਵਾਂ ਤਲਾਸ਼ਣੀਆਂ ਸ਼ੁਰੂ ਕਰ ਦਿੱਤੀਆਂ ਹਨ। ਫਰਵਰੀ 2022 ’ਚ ਯੂਕਰੇਨ ’ਤੇ ਰੂਸ ਦੇ ਹਮਲੇ ਤੋਂ ਬਾਅਦ ਦੋਵੇਂ ਦੇਸ਼ ਲਗਾਤਾਰ ਯੂਕਰੇਨ ਨੂੰ ਮਦਦ ਮੁਹੱਈਆ ਕਰਵਾ ਰਹੇ ਹਨ। ਇਸ ਮਦਦ ਤਹਿਤ ਦੋਵਾਂ ਦੇਸ਼ਾਂ ਨੇ ਯੂਕਰੇਨ ਨੂੰ ਹਥਿਆਰ, ਵਿੱਤੀ ਸਹਾਇਤਾ, ਫੌਜੀ ਸਿਖਲਾਈ ਅਤੇ ਕੂਟਨੀਤਕ ਸਹਾਇਤਾ ਪ੍ਰਦਾਨ ਕੀਤੀ ਹੈ। 2014 ਵਿੱਚ ਕ੍ਰੀਮੀਆ ਉੱਤੇ ਰੂਸੀ ਹਮਲੇ ਤੋਂ ਬਾਅਦ ਬ੍ਰਿਟੇਨ ਨੇ ਲਗਭਗ 22,000 ਯੂਕਰੇਨੀ ਸੈਨਿਕਾਂ ਨੂੰ ਸਿਖਲਾਈ ਦਿੱਤੀ ਅਤੇ ਯੂਕਰੇਨੀ ਫੌਜ ਦੀ ਪੈਦਲ ਸੈਨਾ ਅਤੇ ਮੈਡੀਕਲ ਯੂਨਿਟਾਂ ਨੂੰ ਨਾਟੋ ਦੇ ਮਿਆਰਾਂ ਤੱਕ ਪਹੁੰਚਣ ਵਿੱਚ ਮਦਦ ਕੀਤੀ। ਬ੍ਰਿਟੇਨ ਨੇ ਯੂਕਰੇਨ ਦੀਆਂ ਬਖਤਰਬੰਦ ਸਮਰੱਥਾਵਾਂ ਵਿੱਚ ਵੀ ਸੁਧਾਰ ਕੀਤਾ ਅਤੇ 2022 ਅਤੇ 2023 ਵਿੱਚ ਹੀ ਸਿਖਲਾਈ ’ਤੇ M5 ਮਿਲੀਅਨ ਖਰਚ ਕੀਤੇ।
ਫਰਾਂਸ ਅਤੇ ਬ੍ਰਿਟੇਨ ਯੂਰਪੀ ਸੰਘ, ਖਾਸ ਤੌਰ ’ਤੇ ਜਰਮਨੀ ’ਤੇ ਦਬਾਅ ਬਣਾ ਰਹੇ ਹਨ ਕਿ ਉਹ ਰੂਸ ਦੇ ਖਿਲਾਫ ਜੰਗ ਵਿੱਚ ਯੂਕਰੇਨ ਨੂੰ ਫੌਜੀ ਸਪਲਾਈ ਜਾਰੀ ਰੱਖਣ। ਬ੍ਰਿਟੇਨ ਇਹ ਯਕੀਨੀ ਬਣਾਉਣ ਲਈ ਵੀ ਯਤਨ ਕਰ ਰਿਹਾ ਹੈ ਕਿ ਯੂਕਰੇਨ ਨੂੰ ਐਫ-16 ਲੜਾਕੂ ਜਹਾਜ਼ ਮਿਲੇ।
ਇਹ ਵੀ ਪੜ੍ਹੋ
ਜਲੰਧਰ ’ਚ ਪੁਲਸ ਨੇ ਹੁਣ ਤੱਕ ਦੀ ਨਸ਼ੇ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਜਲੰਧਰ ਸਿਟੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਰੀਬ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਮੁਲਜ਼ਮ ਜਲੰਧਰ ਅਤੇ ਨਵਾਂਸ਼ਹਿਰ ਦੇ ਰਹਿਣ ਵਾਲੇ ਹਨ।
ਸਾਰਾ ਸਿੰਡੀਕੇਟ ਪਾਕਿਸਤਾਨ, ਅਫਗਾਨਿਸਤਾਨ, ਈਰਾਨ, ਤੁਰਕੀਏ ਅਤੇ ਕੈਨੇਡਾ ਤੋਂ ਚੱਲ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦੇ ਪਾਕਿਸਤਾਨ ਸਮੇਤ ਉਪਰੋਕਤ ਮੁਲਕਾਂ ਨਾਲ ਸਬੰਧ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ।
ਸੀਆਈਏ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਵਾਈ-ਪੁਆਇੰਟ ਭਗਤ ਸਿੰਘ ਕਲੋਨੀ ਬਾਈਪਾਸ ਨੇੜੇ ਤੋਂ ਕਾਬੂ ਕੀਤਾ ਗਿਆ। ਮੁਲਜ਼ਮ ਪੁਲਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਚੈਕਿੰਗ ਦੌਰਾਨ ਪੁਲਸ ਨੇ ਮੁਲਜ਼ਮਾਂ ਕੋਲੋਂ ਅੱਠ ਕਿੱਲੋ ਹੈਰੋਇਨ ਬਰਾਮਦ ਕੀਤੀ।
ਡਰਾਈਵਰ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ, ਬੰਗਾ, ਨਵਾਂਸ਼ਹਿਰ ਸੀ। ਜੋ ਜਲੰਧਰ ਦੇ ਸੁਭਾਸ਼ ਨਗਰ ’ਚ ਕਿਰਾਏ ’ਤੇ ਰਹਿੰਦਾ ਸੀ। ਜਿਸ ਤੋਂ ਬਾਅਦ ਪੁਲਸ ਨੇ ਉਕਤ ਦੋਸ਼ੀਆਂ ਤੋਂ ਪੁੱਛਗਿੱਛ ਕਰਨ ’ਤੇ ਅਮਨ ਰੋਜ਼ੀ ਅਤੇ ਉਸ ਦੇ ਪਤੀ ਹਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਦੋਵਾਂ ਨੂੰ ਨਕੋਦਰ ਨੇੜਿਓਂ ਕਾਬੂ ਕੀਤਾ ਗਿਆ। ਜਿਸ ਕੋਲੋਂ 40 ਕਿਲੋ ਹੈਰੋਇਨ, 21 ਲੱਖ ਰੁਪਏ ਨਕਦ ਅਤੇ ਦੋ ਗੱਡੀਆਂ ਬਰਾਮਦ ਕੀਤੀਆਂ।
ਸਤਨਾਮ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਸ ਦੌਰਾਨ ਉਹ ਜੇਲ੍ਹ ਵੀ ਰਿਹਾ ਹੈ। ਜੇਲ੍ਹ ਵਿਚ ਰਹਿੰਦਿਆਂ ਹੀ ਉਸ ਦੀ ਨਸ਼ਾ ਤਸਕਰਾਂ ਨਾਲ ਜਾਣ-ਪਛਾਣ ਹੋ ਗਈ। ਜਿਸ ਤੋਂ ਬਾਅਦ ਉਹ ਵੱਡੇ ਨੈੱਟਵਰਕ ਨਾਲ ਜੁੜ ਗਿਆ। ਵਿਆਪਕ ਨੈੱਟਵਰਕ ਦੇ ਕਿੰਗਪਿਨ ਨਵਪ੍ਰੀਤ ਸਿੰਘ ਉਰਫ ਨਵ ਨੂੰ ਫੜਨ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ।
ਭਾਰਤ ਵਿੱਚ ਉਕਤ ਸਮੱਗਲਰਾਂ ਦਾ ਨੈੱਟਵਰਕ ਜੰਮੂ ਕਸ਼ਮੀਰ ਅਤੇ ਗੁਜਰਾਤ ਤੋਂ ਚੱਲ ਰਿਹਾ ਸੀ। ਫੜੇ ਗਏ ਮੁਲਜ਼ਮਾਂ ਦੇ ਆਗੂ ਦੋਵੇਂ ਰਾਜਾਂ ਵਿੱਚ ਬੈਠੇ ਹਨ। ਫਿਲਹਾਲ ਸਿਟੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਤਿੰਨ ਲਗਜ਼ਰੀ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।
ਪੁਲਸ ਵੱਲੋਂ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮ ਦੇਸ਼-ਵਿਦੇਸ਼ ਵਿੱਚ ਕਿਹੜੇ-ਕਿਹੜੇ ਸਮੱਗਲਰਾਂ ਨਾਲ ਸਬੰਧ ਰੱਖਦੇ ਹਨ। ਦੱਸ ਦੇਈਏ ਕਿ ਬਰਾਮਦ ਹੋਈ ਹੈਰੋਇਨ ਜਲੰਧਰ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ।