ਪਿਸਤੌਲ ਦੀ ਨੋਕ ਤੇ ਖੋਹੀ ਬਰੀਜ਼ਾ ਕਾਰ ਅਤੇ ਹੋਰ ਸਮਾਨ
ਸ੍ਰੀ ਖਡੂਰ ਸਾਹਿਬ, 3 ਫ਼ਰਵਰੀ, ਮਾਨ ਸਿੰਘ : ਜ਼ਿਲ੍ਹਾ ਤਰਨ ਤਾਰਨ ਦੇ ਵੱਖ ਵੱਖ ਇਲਾਕਿਆ ਦੇ ਵਿੱਚ ਲਗਾਤਾਰ ਹੋ ਰਹੀਆਂ ਲੁੱਟਾਂ ਖੋਹਾਂ ਲੋਕਾਂ ਦੇ ਮਨਾਂ ਵਿੱਚ ਸਹਿਮ ਦਾ ਮਾਹੌਲ ਬੀਤੀ ਰਾਤ ਪਿਸਤੌਲ ਦੀ ਨੋਕ ਤੇ ਖੋਹੀ ਬਰੀਜ਼ਾ ਗੱਡੀ ਅਤੇ ਹੋਰ ਸਮਾਨ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਰਜਿੰਦਰ ਕੁਮਾਰ ਪੁੱਤਰ ਸਤਪਾਲ ਵਾਸੀ ਬਟਾਲਾ ਅਤੇ ਉਸ […]
By : Editor Editor
ਸ੍ਰੀ ਖਡੂਰ ਸਾਹਿਬ, 3 ਫ਼ਰਵਰੀ, ਮਾਨ ਸਿੰਘ : ਜ਼ਿਲ੍ਹਾ ਤਰਨ ਤਾਰਨ ਦੇ ਵੱਖ ਵੱਖ ਇਲਾਕਿਆ ਦੇ ਵਿੱਚ ਲਗਾਤਾਰ ਹੋ ਰਹੀਆਂ ਲੁੱਟਾਂ ਖੋਹਾਂ ਲੋਕਾਂ ਦੇ ਮਨਾਂ ਵਿੱਚ ਸਹਿਮ ਦਾ ਮਾਹੌਲ ਬੀਤੀ ਰਾਤ ਪਿਸਤੌਲ ਦੀ ਨੋਕ ਤੇ ਖੋਹੀ ਬਰੀਜ਼ਾ ਗੱਡੀ ਅਤੇ ਹੋਰ ਸਮਾਨ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਰਜਿੰਦਰ ਕੁਮਾਰ ਪੁੱਤਰ ਸਤਪਾਲ ਵਾਸੀ ਬਟਾਲਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਸਮੇਂ ਅਸੀਂ ਹਰੀਕੇ ਪੱਤਣ ਤੋਂ ਵਾਪਸ ਆ ਰਹੇ ਸੀ ਤਾਂ ਅਚਾਨਕ ਸਾਡੀ ਗੱਡੀ ਨੂੰ ਖਾਰਾ ਪੁਲ ਕੋਲ ਰੋਕ ਕੇ ਪਿਸਤੌਲ ਦੀ ਨੋਕ ਤੇ ਸਾਡੀ ਬਰੀਜ਼ਾ ਗੱਡੀ ਅਤੇ ਹੋਰ ਸਮਾਨ ਖੋਹ ਲਿਆ ਗਿਆ. ਰਜਿੰਦਰ ਕੁਮਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇੰਨਸਾਫ਼ ਦੀ ਮੰਗ ਕੀਤੀ ਹੈ। ਇਸ ਸਬੰਧੀ ਪੁਲਿਸ ਥਾਣਾ ਸਰਹਾਲੀ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੇ ਵਿੱਚ ਸੀ ਸੀ ਟੀ ਵੀ ਕੈਮਰੇ ਚੈਕ ਕਰ ਰਹੇ ਹਾਂ ਜਲਦੀ ਹੀ ਦੋਸ਼ੀਆਂ ਨੂੰ ਗਿਰਫ਼ਤਾਰ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ
ਮੂਸੇਵਾਲਾ ਹੱਤਿਆ ਕਾਂਡ ਵਿਚ 2 ਗੈਂਗਸਟਰ ਕਾਬੂ ਕੀਤੇ ਗਏ ਹਨ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਭਗੌੜੇ ਦੋ ਗੈਂਗਸਟਰਾਂ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਮਨਦੀਪ ਸਿੰਘ ਅਤੇ ਜਤਿੰਦਰ ਸਿੰਘ ਲਗਾਤਾਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ਤੇ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਡੀਜੀਪੀ ਯਾਦਵ ਨੇ ਕਿਹਾ ਕਿ ਮਨਦੀਪ ਨੇ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਈਆਂ ਸਨ। ਉਸ ਨੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਨੂੰ ਵੀ ਭੱਜਣ ਵਿੱਚ ਵੀ ਮਦਦ ਕੀਤੀ ਸੀ। ਪੁਲਸ ਨੇ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਈ ਕੇਸ ਦਰਜ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਦੁਆਰਾ ਵਿਰੋਧੀ ਗੈਂਗਸਟਰਾਂ ਦੀ ਟਾਰਗਿਟ ਕਿਲਿੰਗ ਕਰਨ ਦਾ ਕੰਮ ਸੌਂਪਿਆ ਗਿਆ ਸੀ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਸਮੇਂ ਮੂਸੇਵਾਲਾ ਬਿਨਾਂ ਗੰਨਮੈਨ ਦੇ ਦੋ ਦੋਸਤਾਂ ਨਾਲ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ। ਇਸ ਮਾਮਲੇ ਵਿਚ ਪੁਲਿਸ ਨੇ 4 ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ, ਕਪਿਲ ਮੁੰਡੀ ਅਤੇ ਹਰਿਆਣਾ ਦੇ ਕਸ਼ਿਸ਼ ਨੂੰ ਗ੍ਰਿਫਤਾਰ ਕੀਤਾ ਸੀ।
ਇਸ ਦੇ ਨਾਲ ਹੀ ਪੰਜਾਬ ਦੇ ਸ਼ੂਟਰਾਂ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਨੂੰ ਅਟਾਰੀ ਵਿੱਚ ਇੱਕ ਮੁਕਾਬਲੇ ਦੌਰਾਨ ਪੁਲਿਸ ਨੇ ਮਾਰ ਦਿੱਤਾ ਸੀ। ਇਸ ਮਾਮਲੇ ਵਿੱਚ ਪੁਲਸ ਨੇ 35 ਤੋਂ ਵੱਧ ਗੈਂਗਸਟਰਾਂ ਖ਼ਿਲਾਫ਼ ਚਾਰਜਸ਼ੀਟ ਪੇਸ਼ ਕੀਤੀ ਸੀ। ਇਸ ਕਤਲ ਨੂੰ ਲਾਰੈਂਸ ਗੈਂਗ ਦੀ ਸਾਜ਼ਿਸ਼ ਦੱਸਿਆ ਗਿਆ ਸੀ। ਜਿਸ ਦਾ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਵਿਦੇਸ਼ ਬੈਠਾ ਹੈ।
ਮੂਸੇਵਾਲਾ ਦੇ ਕਤਲ ਤੋਂ ਬਾਅਦ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰਕੇ ਕਤਲ ਦੀ ਗੱਲ ਕਬੂਲੀ ਹੈ। ਉਨ੍ਹਾਂ ਕਿਹਾ ਕਿ ਲਾਰੇਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਮੂਸੇਵਾਲਾ ਦਾ ਹੱਥ ਸੀ। ਮੂਸੇਵਾਲਾ ਦੇ ਮੈਨੇਜਰ ਸ਼ਰਨਦੀਪ ਨੇ ਸ਼ੂਟਰਾਂ ਨੂੰ ਪਨਾਹ ਦਿੱਤੀ ਅਤੇ ਨਿਸ਼ਾਨੇ ਬਾਰੇ ਜਾਣਕਾਰੀ ਦਿੱਤੀ। ਜਦੋਂ ਪੁਲਿਸ ਨੇ ਮੂਸੇਵਾਲਾ ਖਿਲਾਫ ਕੋਈ ਕਾਰਵਾਈ ਨਾ ਕੀਤੀ ਤਾਂ ਸਾਨੂੰ ਕਤਲ ਕਰਨ ਲਈ ਮਜਬੂਰ ਕੀਤਾ ਗਿਆ।