ਬਦਮਾਸ਼ਾਂ ਵਲੋਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਨਾਰਨੌਲ, 18 ਮਾਰਚ, ਨਿਰਮਲ : ਹਰਿਆਣਾ ਤੋਂ ਬਹੁਤ ਹੀ ਦੁਖਦ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਬਦਮਾਸ਼ਾਂ ਵਲੋਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਬਦਮਾਸ਼ਾਂ ਨੇ ਪਹਿਲਾਂ ਨੌਜਵਾਨ ’ਤੇ ਇੱਟਾਂ ਨਾਲ ਹਮਲਾ ਕੀਤਾ। ਇਸ ਤੋਂ ਬਾਅਦ ਸਿਰ ਵਿਚ ਲੋਹੇ ਦੀ ਰਾਡ ਮਾਰੀ। ਨੌਜਵਾਨ ਖੂਨ ਨਾਲ ਲਥਪਥ ਹਾਲਤ ਵਿਚ ਸੈਣੀ ਧਰਮ ਕੰਡਾ ਦੇ ਕੋਲ […]
By : Editor Editor
ਨਾਰਨੌਲ, 18 ਮਾਰਚ, ਨਿਰਮਲ : ਹਰਿਆਣਾ ਤੋਂ ਬਹੁਤ ਹੀ ਦੁਖਦ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਬਦਮਾਸ਼ਾਂ ਵਲੋਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਬਦਮਾਸ਼ਾਂ ਨੇ ਪਹਿਲਾਂ ਨੌਜਵਾਨ ’ਤੇ ਇੱਟਾਂ ਨਾਲ ਹਮਲਾ ਕੀਤਾ। ਇਸ ਤੋਂ ਬਾਅਦ ਸਿਰ ਵਿਚ ਲੋਹੇ ਦੀ ਰਾਡ ਮਾਰੀ। ਨੌਜਵਾਨ ਖੂਨ ਨਾਲ ਲਥਪਥ ਹਾਲਤ ਵਿਚ ਸੈਣੀ ਧਰਮ ਕੰਡਾ ਦੇ ਕੋਲ ਪਿਆ ਮਿਲਿਆ।
ਰਾਹਗੀਰਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਇਸ ਤੋਂ ਬਾਅਦ ਨੌਜਵਾਨ ਨੂੰ ਸਿਵਲ ਹਸਪਤਾਲ ਲੈ ਜਾਇਆ ਗਿਆ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਿਸ ਨੇ ਪੁਛਗਿੱਛ ਲਈ 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ। ਮ੍ਰਿਤਕ ਦੀ ਪਛਾਣ ਮੁਹੱਲਾ ਸਰਾਏ ਢੁਸਰਾਨ ਦੇ ਰਹਿਣ ਵਾਲੇ ਮਨੀਸ਼ ਦੇ ਰੂਪ ਵਿਚ ਹੋਈ। ਉਹ ਐਲੀਮੀਨੀਅਮ ਦਾ ਕੰਮ ਕਰਦਾ ਸੀ। ਹਾਲੇ ਉਸ ਦਾ ਵਿਆਹ ਵੀ ਨਹੀਂ ਹੋਇਆ ਸੀ।
ਦੱਸਦੇ ਚਲੀਏ ਕਿ ਮਨੀਸ਼ ਰਾਤ ਕਰੀਬ ਦਸ ਵਜੇ ਰੋਜ਼ਾਨਾ ਦੀ ਤਰ੍ਹਾਂ ਕੰਮ ਪੂਰਾ ਕਰਨ ਤੋਂ ਬਾਅਦ ਘਰ ਵੱਲ ਜਾ ਰਿਹਾ ਸੀ। ਉਸ ਦੌਰਾਨ ਸੈਣੀ ਧਰਮ ਕੰਡਾ ਦੇ ਕੋਲ ਕੁਝ ਬਦਮਾਸ਼ਾਂ ਨੇ ਮਨੀਸ਼ ਨੂੰ ਘੇਰ ਲਿਆ। ਉਨ੍ਹਾਂ ਨੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਬਦਮਾਸ਼ਾਂ ਨੇ ਉਸ ਦੇ ਸਿਰ ਵਿਚ ਇੱਟਾਂ ਮਾਰੀਆਂ। ਮਨੀਸ਼ ਖੂਨ ਨਾਲ ਲਥਪਥ ਹੋ ਕੇ ਜ਼ਮੀਨ ’ਤੇ ਡਿੱਗ ਗਿਆ। ਫਿਰ ਵੀ ਉਹ ਬਦਮਾਸ਼ਾਂ ਨਾਲ ਮੁਕਾਬਲਾ ਕਰਦਾ ਰਿਹਾ। ਇਸ ਤੋਂ ਬਾਅਦ ਬਦਮਾਸ਼ਾਂ ਨੇ ਉਸ ਦੇ ਸਿਰ ਵਿਚ ਲੋਹੇ ਦੀ ਰਾਡ ਮਾਰੀ। । ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ
ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਇਸੇ ਹਫਤੇ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਮੀਟਿੰਗ 22 ਮਾਰਚ ਨੂੰ ਦੁਪਹਿਰ ਢਾਈ ਵਜੇ ਚੰਡੀਗੜ੍ਹ ਸਥਿਤ ਪਾਰਟੀ ਦ1ੇ ਹੈਡਕੁਆਰਟਰ ਵਿਚ ਹੋਵੇਗੀ।
ਇਸ ਮੀਟਿੰਗ ਵਿਚ ਪਾਰਟੀ ਦੁਆਰਾ ਆਉਣ ਵਾਲੀ ਲੋਕ ਸਭਾ ਚੋਣਾਂ ਨੂੰ ਲੈ ਕੇ ਅਪਣੀ ਰਣਨੀਤੀ ਬਣਾਈ ਜਾਵੇਗੀ। ਮੰਨਿਆ ਜਾ ਰਿਹਾ ਕਿ ਬੀਜੇਪੀ ਨਾਲ ਗਠਜੋੜ ਨੁੂੰ ਲੈ ਕੇ ਵੀ ਇਸ ਮੀਟਿੰਗ ਵਿਚ ਫੈਸਲਾ ਲਿਆ ਜਾ ਸਕਦਾ ਹੈ। ਨਾਲ ਹੀ ਉਮੀਦਵਾਰਾਂ ਨੂੰ ਲੈ ਕੇ ਵੀ ਵਿਚਾਰ ਵਟਾਂਦਰਾ ਹੋਵੇਗਾ।
ਹਾਲਾਂਕਿ ਅਜੇ ਤੱਕ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਬਚਾਓ ਯਾਤਰਾ ’ਤੇ ਨਿਕਲੇ ਹੋਏ ਹਨ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਅਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਪੋਸਟ ਪਾ ਕੇ ਮੀਟਿੰਗ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਅਪਣੀ ਪੋਸਟ ਵਿਚ ਲਿਖਿਆ ਕਿ ਮੀਟਿੰਗ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿਚ ਹੋਵੇਗੀ। ਮੀਟਿੰਗ ਵਿਚ ਲੋਕ ਸਭਾ ਚੋਣਾਂ ਲਈ ਰਣਨੀਤੀ ਨੂੰ ਵਿਸਤਾਰ ਨਾਲ ਆਖਰੀ ਰੂਪ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਵਿਚ ਦੇਸ਼ ਦੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਚਰਚਾ ਹੋਵੇਗੀ।
COPYRIGHT 2024
Powered By Blink CMS