ਅਮਰੀਕਾ 'ਚ ਭਾਰਤੀ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ
ਨਿਊਯਾਰਕ: ਅਮਰੀਕਾ ਵਿੱਚ ਜਾਰਜੀਆ ਦੇ ਲਿਥੋਨੀਆ ਸ਼ਹਿਰ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਬੇਰਹਿਮੀ ਨਾਲ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਬੇਘਰ ਨਸ਼ੇੜੀ ਨੇ ਇੱਕ 25 ਸਾਲਾ ਭਾਰਤੀ ਵਿਦਿਆਰਥੀ ਦੇ ਸਿਰ 'ਤੇ ਹਥੌੜੇ ਨਾਲ ਕਰੀਬ 50 ਵਾਰ ਹਮਲਾ ਕੀਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹੁਣ ਅਟਲਾਂਟਾ ਵਿੱਚ ਭਾਰਤ ਦੇ ਕੌਂਸਲੇਟ ਜਨਰਲ […]
By : Editor (BS)
ਨਿਊਯਾਰਕ: ਅਮਰੀਕਾ ਵਿੱਚ ਜਾਰਜੀਆ ਦੇ ਲਿਥੋਨੀਆ ਸ਼ਹਿਰ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਬੇਰਹਿਮੀ ਨਾਲ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਬੇਘਰ ਨਸ਼ੇੜੀ ਨੇ ਇੱਕ 25 ਸਾਲਾ ਭਾਰਤੀ ਵਿਦਿਆਰਥੀ ਦੇ ਸਿਰ 'ਤੇ ਹਥੌੜੇ ਨਾਲ ਕਰੀਬ 50 ਵਾਰ ਹਮਲਾ ਕੀਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹੁਣ ਅਟਲਾਂਟਾ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਇਸ ਪੂਰੇ ਮਾਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਕੈਮਰੇ 'ਚ ਰਿਕਾਰਡ ਹੋ ਗਈ, ਜਿਸ 'ਚ ਹਮਲਾਵਰ ਜੂਲੀਅਨ ਫਾਕਨਰ ਭਾਰਤੀ MBA ਵਿਦਿਆਰਥੀ ਵਿਵੇਕ ਸੈਣੀ ਦੇ ਸਿਰ 'ਤੇ ਹਥੌੜੇ ਨਾਲ 50 ਵਾਰ ਬੇਰਹਿਮੀ ਨਾਲ ਵਾਰ ਕਰਦਾ ਨਜ਼ਰ ਆ ਰਿਹਾ ਹੈ।
ਭਾਰਤੀ ਦੂਤਾਵਾਸ ਨੇ ਇੱਕ ਪੋਸਟ ਵਿੱਚ ਕਿਹਾ. ਪਤਾ ਲੱਗਾ ਹੈ ਕਿ ਅਮਰੀਕੀ ਅਧਿਕਾਰੀਆਂ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।" ਉਨ੍ਹਾਂ ਕਿਹਾ ਕਿ ਦੂਤਘਰ ਨੇ ਘਟਨਾ ਤੋਂ ਤੁਰੰਤ ਬਾਅਦ ਸੈਣੀ ਦੇ ਪਰਿਵਾਰ ਨਾਲ ਸੰਪਰਕ ਕੀਤਾ ਅਤੇ ਲਾਸ਼ ਨੂੰ ਭਾਰਤ ਭੇਜਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਵੇਕ ਸੈਣੀ ਉਸ ਸਟੋਰ ਵਿੱਚ ਪਾਰਟ ਟਾਈਮ ਕਲਰਕ ਵਜੋਂ ਕੰਮ ਕਰਦਾ ਸੀ ਜਿੱਥੇ ਫਾਕਨਰ ਨੇ ਪਨਾਹ ਲਈ ਸੀ।
ਸੱਤਾ ਵਿਚ ਆਉਣ ’ਤੇ ਕੌਮਾਂਤਰੀ ਗਿਰੋਹਾਂ ਦਾ ਲੱਕ ਤੋੜ ਦਿਆਂਗੇ : ਪਿਅਰੇ ਪੌਇਲੀਐਵ
ਵੈਨਕੂਵਰ, 29 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਸਾਊਥ ਏਸ਼ੀਅਨ ਕਾਰੋਬਾਰੀਆਂ ਨੂੰ ਮਿਲ ਰਹੀਆਂ ਧਮਕੀਆਂ ਨੂੰ ਟਰੂਡੋ ਸਰਕਾਰ ਦੀ ਨਾਲਾਇਕੀ ਕਰਾਰ ਦਿੰਦਿਆਂ ਕੰਜ਼ਰਵੇਟਿਵ ਪਾਰਟੀ ਦੇ ਆਗੂ ਪਿਅਰੇ ਪੌਇਲੀਐਵ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਕੌਮਾਂਤਰੀ ਗਿਰੋਹਾਂ ਦਾ ਲੱਕ ਤੋੜ ਦਿਤਾ ਜਾਵੇਗਾ। ਸਾਊਥ ਏਸ਼ੀਅਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਰ.ਸੀ.ਐਮ.ਪੀ. ਨੂੰ ਵਧੇਰੇ ਤਾਕਤਾਂ ਦਿਤੀਆਂ ਜਾਣਗੀਆਂ ਅਤੇ ਸਾਡੇ ਲੋਕਾਂ ਨੂੰ ਧਮਕਾਉਣ ਵਾਲੇ ਅਪਰਾਧੀ ਬਗੈਰ ਜ਼ਮਾਨਤ ਤੋਂ ਜੇਲ ਦੀਆਂ ਸੀਖਾਂ ਪਿੱਛੇ ਹੋਣਗੇ।
ਵਿਰੋਧੀ ਧਿਰ ਦੇ ਆਗੂ ਨੇ ਸਾਊਥ ਏਸ਼ੀਅਨ ਭਾਈਚਾਰੇ ਨਾਲ ਕੀਤਾ ਵਾਅਦਾ
ਵਿਰੋਧੀ ਧਿਰ ਦੇ ਆਗੂ ਨੇ ਦੋਸ਼ ਲਾਇਆ ਕਿ ਜਸਟਿਨ ਟਰੂਡੋ ਦੀ ਸਰਕਾਰ ਆਉਣ ਤੋਂ ਪਹਿਲਾਂ ਕੈਨੇਡਾ ਵਿਚ ਅਜਿਹਾ ਕੁਝ ਨਹੀਂ ਸੀ ਹੁੰਦਾ ਪਰ ਇਸ ਵੇਲੇ ਹਰ ਪਾਸੇ ਅਪਰਾਧੀਆਂ ਅਤੇ ਨਸ਼ਿਆਂ ਦਾ ਬੋਲਬਾਲਾ ਸੁਣਿਆ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਿਨਾਂ ਸ਼ੱਕ ਦੁਨੀਆਂ ਦੇ ਹਰ ਮੁਲਕ ਵਿਚ ਜੁਰਮ ਹੁੰਦੇ ਹਨ ਪਰ ਐਨੇ ਵੱਡੇ ਪੱਧਰ ’ਤੇ ਜਬਰੀ ਵਸੂਲੀ ਦੇ ਮਾਮਲੇ ਬਰਦਾਸ਼ਤ ਨਹੀਂ ਕੀਤੇ ਜਾ ਸਕਦੇ। ਬਰੈਂਪਟਨ, ਕੈਲਗਰੀ, ਐਡਮਿੰਟਨ ਅਤੇ ਸਰੀ ਵਿਖੇ ਭਾਰਤੀ ਕਾਰੋਬਾਰੀਆਂ ਨੂੰ ਮਿਲੀਆਂ ਧਮਕੀ ਭਰੀਆਂ ਚਿੱਠੀਆਂ ਦਾ ਜ਼ਿਕਰ ਕਰਦਿਆਂ ਪਿਅਰੇ ਪੌਇਲੀਐਵ ਨੇ ਸਵਾਲ ਉਠਾਇਆ ਕਿ ਫੈਡਰਲ ਸਰਕਾਰ ਕੀ ਕਰ ਰਹੀ ਹੈ ਅਤੇ ਆਰ.ਸੀ.ਐਮ.ਪੀ. ਨੇ ਕੌਮਾਂਤਰੀ ਗਿਰੋਹਾਂ ਨੂੰ ਸਾਡੇ ਮੁਲਕ ਵਿਚ ਘੁਸਪੈਠ ਦੀ ਇਜਾਜ਼ਤ ਕਿਉਂ ਦਿਤੀ? ਤਿੰਨ ਰਾਜਾਂ ਦੇ ਚਾਰ ਸ਼ਹਿਰਾਂ ਵਿਚ ਸਾਡੀ ਕਮਿਊਨਿਟੀ ਘਬਰਾਈ ਹੋਈ ਹੈ ਅਤੇ ਇਹ ਸਭ ਤੁਰਤ ਬੰਦ ਹੋਣਾ ਚਾਹੀਦਾ ਹੈ।
ਹਾਊਸ ਆਫ ਕਾਮਨਜ਼ ਦੇ ਇਜਲਾਸ ਲਈ ਕੰਜ਼ਰਵੇਟਿਵ ਪਾਰਟੀ ਨੇ ਕਮਰ ਕਸੀ
ਉਨ੍ਹਾਂ ਆਖਿਆ ਕਿ ਜਸਟਿਨ ਟਰੂਡੋ ਨੇ ਪੂਰੀ ਦੁਨੀਆਂ ਵਿਚ ਹੋਕਾ ਦੇ ਦਿਤਾ ਹੈ ਕਿ ਜਿਸ ਨੇ ਵੀ ਜੁਰਮ ਕਰਨਾ ਹੋਵੇ, ਉਹ ਕੈਨੇਡਾ ਆ ਕੇ ਵਾਰਦਾਤਾਂ ਨੂੰ ਅੰਜਾਮ ਦੇ ਸਕਦਾ ਹੈ। ਵਾਰਦਾਤਾਂ ਕਰਨ ਜੇ ਗ੍ਰਿਫ਼ਤਾਰ ਵੀ ਹੋ ਗਏ ਤਾਂ ਕੋਈ ਸਖ਼ਤ ਸਜ਼ਾ ਨਹੀਂ ਹੋਵੇਗੀ ਕਿਉਂਕਿ ਟਰੂਡੋ ਦੇ ਅੱਠ ਸਾਲ ਦੇ ਕਾਰਜਕਾਲ ਦੌਰਾਨ ਪੂਰਾ ਸਿਸਟਮ ਕਮਜ਼ੋਰ ਹੋ ਚੁੱਕਾ ਹੈ।