ਲੋਕ ਸਭਾ ਚੋਣ ਇਕੱਲੇ ਲੜੇਗੀ ਬਸਪਾ: ਮਾਇਆਵਤੀ
ਲਖਨਊ, 9 ਮਾਰਚ, ਨਿਰਮਲ : ਮਾਇਆਵਤੀ ਨੇ ਲੋਕ ਸਭਾ ਚੋਣਾਂ ਇਕੱਲੇ ਹੀ ਲੜਨ ਦਾ ਐਲਾਨ ਕਰ ਦਿੱਤਾ ਹੈ। ਬਸਪਾ ਮੁਖੀ ਮਾਇਆਵਤੀ ਨੇ ਇੱਕ ਵਾਰ ਫਿਰ ਸਾਫ ਕਰ ਦਿੱਤਾ ਹੈ। ਉਨ੍ਹਾਂ ਨੇ ਬਸਪਾ ਦੇ ਇੰਡੀਆ ਗਠਜੋੜ ਵਿਚ ਸ਼ਾਮਲ ਹੋਣ ਦੀ ਕਿਆਸਅਰਾਈ ਤੇ ਵਿਰਾਮ ਲਗਾ ਦਿੱਤਾ। ਮਾਇਆਵਤੀ ਨੇ ਐਕਸ ’ਤੇ ਲਿਖਿਆ ਕਿ ਲੋਕ ਸਭਾ ਚੋਣਾਂ ਨੂੰ ਲੈ […]
By : Editor Editor
ਲਖਨਊ, 9 ਮਾਰਚ, ਨਿਰਮਲ : ਮਾਇਆਵਤੀ ਨੇ ਲੋਕ ਸਭਾ ਚੋਣਾਂ ਇਕੱਲੇ ਹੀ ਲੜਨ ਦਾ ਐਲਾਨ ਕਰ ਦਿੱਤਾ ਹੈ। ਬਸਪਾ ਮੁਖੀ ਮਾਇਆਵਤੀ ਨੇ ਇੱਕ ਵਾਰ ਫਿਰ ਸਾਫ ਕਰ ਦਿੱਤਾ ਹੈ। ਉਨ੍ਹਾਂ ਨੇ ਬਸਪਾ ਦੇ ਇੰਡੀਆ ਗਠਜੋੜ ਵਿਚ ਸ਼ਾਮਲ ਹੋਣ ਦੀ ਕਿਆਸਅਰਾਈ ਤੇ ਵਿਰਾਮ ਲਗਾ ਦਿੱਤਾ। ਮਾਇਆਵਤੀ ਨੇ ਐਕਸ ’ਤੇ ਲਿਖਿਆ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਜੋ ਕਿ ਗਲਤ ਹੈ।
ਉਨ੍ਹਾਂ ਨੇ ਕਿਹਾ ਕਿ ਬੀਐਸਪੀ ਲੋਕ ਸਭਾ ਚੋਣਾਂ ਅਪਣੇ ਦਮ ’ਤੇ ਇਕੱਲੇ ਹੀ ਲੜੇਗੀ। ਇਹ ਫੈਸਲਾ ਪੱਕਾ ਹੈ। ਤੀਜੇ ਮੋਰਚਾ ਬਣਾਉਣ ਦੀ ਅਫਵਾਹ ਫੈਲਾਉਣਾ ਗਲਤ ਹੈ। ਬੀਐਸਪੀ ਦੇ ਮਜ਼ਬੂਤੀ ਨਾਲ ਚੋਣ ਲੜਨ ਦੇ ਕਾਰਨ ਵਿਰੋਧੀ ਲੋਕ ਕਾਫੀ ਬੇਚੈਨ ਲੱਗਦੇ ਹਨ।
ਇਸ ਲਈ ਇਹ ਰੋਜ਼ਾਨਾ ਹੀ ਤਰ੍ਹਾਂ ਤਰ੍ਹਾਂ ਦੀ ਅਫਵਾਹਾਂ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ। ਪ੍ਰੰਤੂ ਬਹੁਜਨ ਸਮਾਜ ਦੇ ਹਿਤ ਵਿਚ ਬੀਐਸਪੀ ਇਕੱਲੇ ਹੀ ਚੋਣ ਲੜੇਗੀ।
ਬਸਪਾ ਮੁਖੀ ਨੇ ਮੀਡੀਆ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਨੇ ਲਿਖਿਆ ਕਿ ਮੀਡੀਆ ਅਜਿਹੀ ਸ਼ਰਾਰਤਪੂਰਣ ਖ਼ਬਰਾਂ ਦੇ ਕੇ ਅਪਣੀ ਭਰੋਸੇਯੋਗਤਾ ਨਾ ਖੋਵੇ, ਲੋਕ ਵੀ ਚੌਕਸ ਰਹਿਣ। ਇਸ ਤੋਂ ਪਹਿਲਾਂ 15 ਜਨਵਰੀ ਨੂੰ ਮਾਇਆਵਤੀ ਨੇ ਅਪਣੇ ਜਨਮ ਦਿਨ ’ਤੇ ਇਕੱਲੇ ਚੋਣ ਲੜਨ ਦਾ ਐਲਾਨ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਹਰੇਕ ਸਾਲ ਵਾਧਾ ਹੋ ਰਿਹਾ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਵਿੱਤੀ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਰਿਕਾਰਡ ਆਮਦਨ ਹੋਈ ਹੈ। ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।
ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੇ ਫਰਵਰੀ ਮਹੀਨੇ ਤੱਕ ਖਜ਼ਾਨੇ ਵਿੱਚ 3912.67 ਕਰੋੜ ਰੁਪਏ ਆ ਚੁੱਕੇ ਹਨ ਜਦਕਿ ਮਾਰਚ ਮਹੀਨੇ ਦੀ ਆਮਦਨ ਇਸ ਵਿੱਚ ਹਾਲੇ ਜੁੜਨੀ ਹੈ। ਵਿੱਤੀ ਸਾਲ 2022-23 ਵਿੱਚ ਇਹੀ ਆਮਦਨ 3515.27 ਕਰੋੜ ਰੁਪਏ ਸੀ ਜਦਕਿ ਵਿੱਤੀ ਸਾਲ 2021-22 ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ 3299.35 ਕਰੋੜ ਰੁਪਏ ਦੀ ਆਮਦਨ ਹੋਈ ਸੀ।
ਜਿੰਪਾ ਨੇ ਕਿਹਾ ਕਿ ਇਹ ਆਮਦਨ ਇਸ ਸਾਲ ਹੋਰ ਵੱਧਣ ਦੀ ਸੰਭਾਵਨਾ ਹੈ ਕਿਉਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਨਓਸੀ ਦੇ ਸ਼ਰਤ ਹਟਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ਤੇ ਦਰਜ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 ’ਤੇ ਦਰਜ ਕਰਵਾ ਸਕਦੇ ਹਨ।