Begin typing your search above and press return to search.

ਜਲੰਧਰ ਦੇ ਲਾਂਬੜਾ 'ਚ ਕਿਸਾਨ 'ਤੇ ਚੱਲੀਆਂ ਗੋਲੀਆਂ

ਜਲੰਧਰ : ਜਲੰਧਰ ਦੇ ਲਾਂਬੜਾ ਦੇ ਪਿੰਡ ਅਠੌਲਾ ਨੇੜੇ ਅਣਪਛਾਤੇ ਹਮਲਾਵਰਾਂ ਨੇ ਇਕ ਟਰੈਕਟਰ ਸਵਾਰ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਦਾ ਕਪੂਰਥਲਾ ਚੌਕ ਸਥਿਤ ਜੋਸ਼ੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਦੁਪਹਿਰ ਵੇਲੇ ਵਾਪਰੀ। ਜਦੋਂ ਕਿਸਾਨ ਟਰੈਕਟਰ 'ਤੇ ਸਵਾਰ ਹੋ […]

ਜਲੰਧਰ ਦੇ ਲਾਂਬੜਾ ਚ ਕਿਸਾਨ ਤੇ ਚੱਲੀਆਂ ਗੋਲੀਆਂ
X

Editor (BS)By : Editor (BS)

  |  22 Oct 2023 2:41 PM IST

  • whatsapp
  • Telegram

ਜਲੰਧਰ : ਜਲੰਧਰ ਦੇ ਲਾਂਬੜਾ ਦੇ ਪਿੰਡ ਅਠੌਲਾ ਨੇੜੇ ਅਣਪਛਾਤੇ ਹਮਲਾਵਰਾਂ ਨੇ ਇਕ ਟਰੈਕਟਰ ਸਵਾਰ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਦਾ ਕਪੂਰਥਲਾ ਚੌਕ ਸਥਿਤ ਜੋਸ਼ੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਦੁਪਹਿਰ ਵੇਲੇ ਵਾਪਰੀ। ਜਦੋਂ ਕਿਸਾਨ ਟਰੈਕਟਰ 'ਤੇ ਸਵਾਰ ਹੋ ਕੇ ਆਪਣੇ ਖੇਤਾਂ ਨੂੰ ਜਾ ਰਿਹਾ ਸੀ। ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਜਿਸ 'ਤੇ ਗੋਲੀਆਂ ਚਲਾ ਦਿੱਤੀਆਂ।

ਘਟਨਾ ਤੋਂ ਬਾਅਦ ਪਰਿਵਾਰ ਵੱਲੋਂ ਜ਼ਖਮੀ ਗੁਰਮੀਤ ਸਿੰਘ (25) ਵਾਸੀ ਪਿੰਡ ਕੋਹਾਲਾ, ਲਾਂਬੜਾ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਤੁਰੰਤ ਜੋਸ਼ੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਫਿਲਹਾਲ ਜ਼ਖਮੀ ਵਿਅਕਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਧਰ ਲਾਂਬੜਾ ਥਾਣੇ ਦੇ ਐਸਐਚਓ ਅਮਨ ਸੈਣੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਨੇ ਗੁਰਮੀਤ ਦੇ ਬਿਆਨਾਂ ਦੇ ਆਧਾਰ 'ਤੇ ਕਤਲ ਦੀ ਕੋਸ਼ਿਸ਼ ਅਤੇ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਦੀ ਹੁਣ ਤੱਕ ਦੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਨੌਜਵਾਨ 'ਤੇ ਪੁਰਾਣੀ ਰੰਜਿਸ਼ ਕਾਰਨ ਹਮਲਾ ਕੀਤਾ ਗਿਆ ਹੈ। ਉਸ ਦੀ ਕੁਝ ਨੌਜਵਾਨਾਂ ਨਾਲ ਪੁਰਾਣੀ ਰੰਜਿਸ਼ ਸੀ। ਜਿਸ ਕਾਰਨ ਉਸ ਨੂੰ ਪਿੰਡ ਵਿੱਚ ਹੀ ਨਿਸ਼ਾਨਾ ਬਣਾ ਕੇ ਹਮਲਾ ਕੀਤਾ ਗਿਆ। Police ਨੇ ਕੁਝ ਹਮਲਾਵਰਾਂ ਦੀ ਪਛਾਣ ਕਰ ਲਈ ਹੈ। ਜਿਸ ਦੇ ਆਧਾਰ 'ਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Next Story
ਤਾਜ਼ਾ ਖਬਰਾਂ
Share it