Begin typing your search above and press return to search.
ਮੋਗਾ ਵਿਚ ਵਿਆਹ ਵਾਲੀ ਕਾਰ ਦੇ ਡਰਾਈਵਰ ਨੂੰ ਮਾਰੀਆਂ ਗੋਲੀਆਂ
ਮੋਗਾ, 22 ਦਸੰਬਰ, ਨਿਰਮਲ : ਮੋਗਾ ਵਿਚ ਬਰਾਤ ਵਾਲੀ ਗੱਡੀ ਦੇ ਡਰਾਈਵਰ ਨਾਲ ਵੱਡਾ ਹਾਦਸਾ ਵਾਪਰ ਗਿਆ। ਮੋਗਾ ਦੇ ਨਜ਼ਦੀਕ ਪਿੰਡ ਸਿੰਘਾਂਵਾਲਾ ਦੇ ਕੋਲ ਡੋਲੀ ਵਾਲੀ ਕਾਰ ਸਜਾ ਕੇ ਜਾ ਰਹੇ ਡਰਾਈਵਰ ’ਤੇ ਅਣਪਛਾਤਿਆਂ ਵੱਲੋਂ ਗੋਲ਼ੀਆਂ ਮਾਰ ਦਿੱਤੀਆਂ ਗਈਆਂ। ਗੋਲ਼ੀ ਲੱਗਣ ਕਾਰਣ ਗੰਭੀਰ ਜ਼ਖ਼ਮੀ ਹੋਏ ਡਰਾਈਵਰ ਨੂੰ ਸਥਾਨਕ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ […]
By : Editor Editor
ਮੋਗਾ, 22 ਦਸੰਬਰ, ਨਿਰਮਲ : ਮੋਗਾ ਵਿਚ ਬਰਾਤ ਵਾਲੀ ਗੱਡੀ ਦੇ ਡਰਾਈਵਰ ਨਾਲ ਵੱਡਾ ਹਾਦਸਾ ਵਾਪਰ ਗਿਆ। ਮੋਗਾ ਦੇ ਨਜ਼ਦੀਕ ਪਿੰਡ ਸਿੰਘਾਂਵਾਲਾ ਦੇ ਕੋਲ ਡੋਲੀ ਵਾਲੀ ਕਾਰ ਸਜਾ ਕੇ ਜਾ ਰਹੇ ਡਰਾਈਵਰ ’ਤੇ ਅਣਪਛਾਤਿਆਂ ਵੱਲੋਂ ਗੋਲ਼ੀਆਂ ਮਾਰ ਦਿੱਤੀਆਂ ਗਈਆਂ। ਗੋਲ਼ੀ ਲੱਗਣ ਕਾਰਣ ਗੰਭੀਰ ਜ਼ਖ਼ਮੀ ਹੋਏ ਡਰਾਈਵਰ ਨੂੰ ਸਥਾਨਕ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਚਿੰਤਾਜਨਕ ਹਾਲਤ ਨੂੰ ਦੇਖਦੇ ਹੋਏ ਡੀ.ਐਮ.ਸੀ. ਰੈਫਰ ਕਰ ਦਿੱਤਾ ਗਿਆ ਹੈ।
ਪਤਾ ਲੱਗਾ ਹੈ ਕਿ ਹਮਲਾਵਰਾਂ ਨੇ ਦੋ ਦਿਨ ਪਹਿਲਾਂ ਹੀ ਵਿਆਹ ਲਈ ਕਾਰ ਬੁੱਕ ਕਰਵਾਈ ਸੀ। ਅੱਜ ਡਰਾਈਵਰ ਕਾਰ ਬੁੱਕ ਕਰਵਾਉਣ ਵਾਲੇ ਵਿਅਕਤੀਆਂ ਨਾਲ ਬਾਘਾਪੁਰਾਣਾ ਵੱਲ ਜਾ ਰਿਹਾ ਸੀ ਤਾਂ ਰਸਤੇ ਵਿਚ ਸਿੰਘਾ ਵਾਲਾ ਨੇੜੇ ਕਾਰ ਸਵਾਰ ਵਿਅਕਤੀਆਂ ਨੇ ਉਸ ਨੂੰ ਗੋਲ਼ੀ ਮਾਰ ਦਿੱਤੀ ਅਤੇ ਫਰਾਰ ਹੋ ਗਏ। ਕਾਰ ਚਾਲਕ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਤੋਂ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਪੁਲਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸਾਊਥ ਦੇ ਐਸ.ਐਚ.ਓ ਇਕਬਾਲ ਹੁਸੈਨ ਨੇ ਦੱਸਿਆ ਕਿ ਅੱਜ ਸਵੇਰੇ ਮੋਗਾ ਦੇ ਸਿੰਘਾਵਾਲਾ ਨੇੜੇ ਇਕ ਕਾਰ ਸਵਾਰ ਨੂੰ ਗੋਲ਼ੀ ਮਾਰਨ ਦੀ ਸੂਚਨਾ ਮਿਲੀ ਸੀ।
ਜਿਸ ਨੂੰ ਗੋਲ਼ੀ ਮਾਰੀ ਗਈ ਹੈ, ਉਸ ਦਾ ਨਾਂ ਨਵਦੀਪ ਸਿੰਘ ਹੈ, ਜੋ ਕਿ ਪੁਰਾਣਾ ਮੋਗਾ ਦਾ ਰਹਿਣ ਵਾਲਾ ਹੈ ਅਤੇ ਟੈਕਸੀ ਚਲਾਉਂਦਾ ਹੈ। ਦੋ ਦਿਨ ਪਹਿਲਾਂ ਕਿਸੇ ਵਿਅਕਤੀ ਨੇ ਵਿਆਹ ਲਈ ਕਾਰ ਬੁੱਕ ਕਰਵਾਈ ਸੀ ਅਤੇ ਅੱਜ ਸਵੇਰੇ ਕਾਰ ਸਜਾ ਕੇ ਨਵਦੀਪ ਸਿੰਘ ਅਤੇ ਬੁਕਿੰਗ ਕਰਵਾਉਣ ਵਾਲੇ ਦੋ ਵਿਅਕਤੀ ਕਾਰ ਵਿਚ ਬੈਠ ਕੇ ਬਾਘਾਪੁਰਾਣਾ ਵੱਲ ਜਾ ਰਹੇ ਸਨ ਤਾਂ ਡਰਾਈਵਰ ਨਵਦੀਪ ਸਿੰਘ ਨੂੰ ਗੋਲ਼ੀ ਮਾਰ ਦਿੱਤੀ ਗਈ।
ਨਵਦੀਪ ਨੂੰ ਜ਼ਖ਼ਮੀ ਹਾਲਤ ਵਿਚ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਕਾਰ ਬੁੱਕ ਕਰਨ ਵਾਲੇ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ :
ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਮੈਂਬਰ ਬਲਵੰਤ ਸਿੰਘ ਰਾਜੋਆਣਾ ਬਾਰੇ ਦਿੱਤੇ ਬਿਆਨ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ 2019 ਵਿੱਚ ਦਿੱਤੇ ਆਪਣੇ ਨੋਟੀਫਿਕੇਸ਼ਨ ਤੋਂ ਪਿੱਛੇ ਹਟ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਪਹਿਲਾਂ ਹੀ ਮਹਿਸੂਸ ਕਰਦੇ ਹਨ ਕਿ ਦੇਸ਼ ਵਿੱਚ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਨਹੀਂ ਦਿੱਤਾ ਜਾਂਦਾ। ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੀ ਕਿਸੇ ਨੂੰ ਵੀ ਅਣਦੇਖੀ ਨਹੀਂ ਕਰਨੀ ਚਾਹੀਦੀ।
ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਸੰਵਿਧਾਨ ਦੇ ਦਾਇਰੇ ਵਿੱਚ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਰਕਾਰ ਨੇ ਖੁਦ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸਰਕਾਰ ਨੂੰ ਉਸ ਨੋਟੀਫਿਕੇਸ਼ਨ ਨੂੰ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦਾ ਬਿਆਨ ਉਨ੍ਹਾਂ ਦੇ ਆਪਣੇ ਨੋਟੀਫਿਕੇਸ਼ਨ ਦੇ ਪੂਰੀ ਤਰ੍ਹਾਂ ਉਲਟ ਹੈ ਅਤੇ ਹੈਰਾਨੀਜਨਕ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਦਾ ਮਾਮਲਾ ਇਕੱਠੇ ਬੈਠ ਕੇ ਵਿਚਾਰਿਆ ਜਾ ਰਿਹਾ ਹੈ। ਇਸ ਦੇ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਲਈ ਸਮਾਂ ਮੰਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਬੰਦੀ ਸਿੱਖਾਂ ਦੇ ਮੁੱਦੇ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਕੁਰਬਾਨੀਆਂ ਸਦਕਾ ਹੀ ਸੰਸਦ ਦੀ ਹੋਂਦ ਹੈ ਅਤੇ ਸਰਕਾਰ ਨੂੰ ਆਜ਼ਾਦੀ ਸੰਗਰਾਮ ਵਿੱਚ 90 ਫੀਸਦੀ ਸਿੱਖਾਂ ਦੀਆਂ ਕੁਰਬਾਨੀਆਂ ਨੂੰ ਨਹੀਂ ਭੁੱਲਣਾ ਚਾਹੀਦਾ।
Next Story