ਬਾਬਾ ਬਕਾਲਾ ਸਾਹਿਬ ਵਿਚ ਪਤਨੀ ਨੂੰ ਜ਼ਿੰਦਾ ਸਾੜਿਆ

ਬਾਬਾ ਬਕਾਲਾ ਸਾਹਿਬ ਵਿਚ ਪਤਨੀ ਨੂੰ ਜ਼ਿੰਦਾ ਸਾੜਿਆ


ਅੰਮ੍ਰਿਤਸਰ, 20 ਅਪ੍ਰੈਲ, ਨਿਰਮਲ : ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਵਿਚ ਵੱਡੀ ਘਟਨਾ ਵਾਪਰ ਗਈ। ਇੱਥੇ ਘਰੇਲੂ ਝਗੜੇ ਕਾਰਨ ਪਤੀ ਨੇ ਆਪਣੀ ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜ ਦਿੱਤਾ। ਔਰਤ ਦੇ ਪੇਟ ਵਿੱਚ ਜੁੜਵਾਂ ਬੱਚੇ ਪਲ ਰਹੇ ਸਨ। ਪਤੀ ਨੇ ਆਪਣੀ ਪਤਨੀ ਨੂੰ ਸਾੜਨ ਤੋਂ ਪਹਿਲਾਂ ਉਸ ਨੂੰ ਮੰਜੇ ਨਾਲ ਬੰਨ੍ਹ ਦਿੱਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਵੀ ਨਾ ਕਰ ਸਕੇ। ਮ੍ਰਿਤਕ ਔਰਤ ਦੀ ਪਛਾਣ ਪਿੰਕੀ (23) ਵਜੋਂ ਹੋਈ ਹੈ। ਜਦਕਿ ਪਤੀ ਦੀ ਪਹਿਚਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਪੁਲਸ ਨੇ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਘਟਨਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਲੇ ਨੰਗਲ ਦੀ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਦੋਵਾਂ ਦਾ ਕਰੀਬ 3 ਸਾਲ ਪਹਿਲਾਂ ਵਿਆਹ ਹੋਇਆ ਸੀ। ਦੋਵੇਂ ਛੋਟੀਆਂ-ਛੋਟੀਆਂ ਗੱਲਾਂ ਤੇ ਆਪਸ ਵਿਚ ਲੜਦੇ ਰਹਿੰਦੇ ਸਨ।

ਪਿੰਡ ਦੇ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਰਈਆ ਗਿਆ ਹੋਇਆ ਸੀ। ਦੁਪਹਿਰ ਸਮੇਂ ਉਸ ਨੂੰ ਫੋਨ ਆਇਆ ਕਿ ਸੁਖਦੇਵ ਸਿੰਘ ਨੇ ਆਪਣੀ ਪਤਨੀ ਨੂੰ ਜ਼ਿੰਦਾ ਸਾੜ ਦਿੱਤਾ ਹੈ। ਜਿਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ।

ਸੂਚਨਾ ਤੋਂ ਬਾਅਦ ਪੁਲਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਸੜੀ ਹੋਈ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅੱਗ ਨਾਲ ਘਰ ਦਾ ਸਾਰਾ ਸਮਾਨ ਵੀ ਸੜ ਗਿਆ।

ਥਾਣਾ ਬਿਆਸ ਦੇ ਐਸਐਚਓ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਸੁਖਦੇਵ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਸੀ। ਉਸ ਨੇ ਘਰੇਲੂ ਝਗੜੇ ਤੋਂ ਬਾਅਦ ਗੁੱਸੇ ਵਿਚ ਆ ਕੇ ਇਹ ਵਾਰਦਾਤ ਕੀਤੀ। ਲੜਾਈ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ
ਬਰਨਾਲਾ ’ਚ ਤੇਜ਼ ਰਫਤਾਰ ਸਕੂਲੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ’ਚ ਬੱਸ ਦੇ ਡਰਾਈਵਰ ਤੇ ਹੈਲਪਰ ਸਮੇਤ 14 ਸਕੂਲੀ ਬੱਚੇ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਬਰਨਾਲਾ-ਚੰਡੀਗੜ੍ਹ ਮੁੱਖ ਸੜਕ ’ਤੇ ਧਨੌਲਾ ਨੇੜੇ ਵਾਪਰਿਆ।

ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈ ਬੱਸ ਪਿੰਡ ਦਾਨਗੜ੍ਹ ਦੇ ਗਰੀਨ ਫੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੀ ਸੀ। ਇਹ ਘਟਨਾ ਅੱਜ ਸਵੇਰੇ 8 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਬੱਸ ਵੱਖ-ਵੱਖ ਪਿੰਡਾਂ ਤੋਂ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ।

ਬੱਸ ਚਾਲਕ ਨੇ ਦੱਸਿਆ ਕਿ ਉਹ ਗ੍ਰੀਨ ਫੀਲਡ ਸਕੂਲ ਦਾਨਗੜ੍ਹ ਦੀ ਬੱਸ ਚਲਾਉਂਦਾ ਹੈ। ਅੱਜ ਸਵੇਰੇ ਜਦੋਂ ਉਹ ਆਪਣੇ ਬੱਚਿਆਂ ਨਾਲ ਸਕੂਲ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਬੱਸ ਦੀ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਬੱਸ ਵਿੱਚ 40 ਦੇ ਕਰੀਬ ਬੱਚੇ ਸਵਾਰ ਸਨ, ਜਿਨ੍ਹਾਂ ਵਿੱਚੋਂ 14 ਬੱਚੇ ਹਾਦਸੇ ਵਿੱਚ ਜ਼ਖ਼ਮੀ ਹੋ ਗਏ। ਇਸ ਤੋਂ ਇਲਾਵਾ ਬੱਸ ਦਾ ਡਰਾਈਵਰ ਅਤੇ ਹੈਲਪਰ ਵੀ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ਗਿਆ ਹੈ।

ਚਸ਼ਮਦੀਦ ਇੰਦਰਜੀਤ ਸਿੰਘ ਨੇ ਦੱਸਿਆ ਕਿ ਬਠਿੰਡਾ-ਚੰਡੀਗੜ੍ਹ ਰੋਡ ’ਤੇ ਪਿੰਡ ਭੱਠਲ ਨੇੜੇ ਸਕੂਲ ਬੱਸ ਅਤੇ ਟਰੱਕ ਵਿਚਕਾਰ ਹਾਦਸਾ ਵਾਪਰ ਗਿਆ। ਉਸ ਨੇ ਦੱਸਿਆ ਕਿ ਸਕੂਲ ਬੱਸ ਦੀ ਰਫਤਾਰ ਤੇਜ਼ ਹੋਣ ਕਾਰਨ ਬੱਸ ਪਿੱਛੇ ਤੋਂ ਆ ਰਹੇ ਕੈਂਟਰ ਨਾਲ ਟਕਰਾ ਗਈ।

ਇਸ ਸਬੰਧੀ ਸਰਕਾਰੀ ਹਸਪਤਾਲ ਧਨੌਲਾ ਦੇ ਡਾਕਟਰ ਨੇ ਦੱਸਿਆ ਕਿ ਅੱਜ ਸਵੇਰੇ 8 ਵਜੇ ਦੇ ਕਰੀਬ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਵਿੱਚ ਕਈ ਬੱਚੇ ਅਤੇ ਸਟਾਫ਼ ਮੈਂਬਰ ਹਸਪਤਾਲ ਵਿੱਚ ਦਾਖ਼ਲ ਸਨ। ਉਸ ਨੂੰ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਗਈ। 4 ਦੇ ਕਰੀਬ ਬੱਚਿਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ।

Related post

ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ: ਮੀਤ ਹੇਅਰ

ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ…

ਲਹਿਰਾਗਾਗਾ, 3 ਮਈ,ਪਰਦੀਪ ਸਿੰਘ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ…
ਏਡਿਡ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਨੇ ਸੂਬਾ ਸਰਕਾਰ ਨੂੰ ਕਾਲਜਾਂ ਨਾਲ ਕੀਤੇ ਵਾਅਦੇ ਪੁਗਾਉਣ ਦੀ ਕੀਤੀ ਅਪੀਲ

ਏਡਿਡ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਨੇ ਸੂਬਾ ਸਰਕਾਰ ਨੂੰ ਕਾਲਜਾਂ…

ਅੰਮ੍ਰਿਤਸਰ, 3 ਮਈ, ਪਰਦੀਪ ਸਿੰਘ: ਨਾਨ-ਗੌਰਮਿੰਟ ਏਡਿਡ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ ਅੱਜ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ,…
ਰਾਹੁਲ ਗਾਂਧੀ ਨੇ ਰਾਏਬਰੇਲੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਕੀਤੀ ਦਾਖ਼ਲ, ਸੋਨੀਆਂ ਗਾਂਧੀ ਤੇ ਸੀਨੀਅਰ ਲੀਡਰਸ਼ਿਪ ਮੌਜੂਦ

ਰਾਹੁਲ ਗਾਂਧੀ ਨੇ ਰਾਏਬਰੇਲੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ…

ਰਾਏਬਰੇਲੀ, 3 ਮਈ, ਪਰਦੀਪ ਸਿੰਘ: ਰਾਹੁਲ ਗਾਂਧੀ ਨੇ ਉੱਤਰ ਪ੍ਰਦੇਸ਼ ਦੀ ਰਾਏਬਰੇਲੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਹੈ। ਇਸ…