ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਬੱਸ ਰਵਾਨਾ
ਸੁਨਾਮ, 14 ਦਸੰਬਰ, ਦਲਜੀਤ ਕੌਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ 43 ਸ਼ਰਧਾਲੂਆਂ ਦੀ ਬੱਸ ਰਵਾਨਾ ਹੋਈ। ਜ਼ਿਕਰਯੋਗ ਹੈ ਕਿ ਇਸ […]
By : Editor Editor
ਸੁਨਾਮ, 14 ਦਸੰਬਰ, ਦਲਜੀਤ ਕੌਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ 43 ਸ਼ਰਧਾਲੂਆਂ ਦੀ ਬੱਸ ਰਵਾਨਾ ਹੋਈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇੱਕ ਜੱਥਾ ਸੁਨਾਮ ਤੋਂ ਹਜ਼ੂਰ ਸਾਹਿਬ ਦੀ ਯਾਤਰਾ ਕਰਕੇ ਵਾਪਸ ਸੁਨਾਮ ਊਧਮ ਸਿੰਘ ਵਾਲਾ ਪਹੁੰਚ ਚੁੱਕਾ ਹੈ।
ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ ਅਤੇ ਮਾਰਕਿਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਨੇ ਯਾਤਰਾ ਤਹਿਤ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।
ਐਸ.ਡੀ.ਐਮ. ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਤਖਤ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਦੀ ਯਾਤਰਾ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਆਦਿ ਅਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਾਇਬ ਤਹਿਸੀਲਦਾਰ ਅਮਿਤ ਕੁਮਾਰ, ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਮਾਤਾ ਪ੍ਰਮੇਸ਼ਵਰੀ ਦੇਵੀ, ਸੀਨੀਅਰ ਆਗੂ ਜਤਿੰਦਰ ਜੈਨ, ਬਲਾਕ ਪ੍ਰਧਾਨ ਸਾਹਿਬ ਸਿੰਘ, ਮਨਪ੍ਰੀਤ ਬਾਂਸਲ, ਹਰਮੀਤ ਵਿਰਕ, ਸੰਜੀਵ ਕਾਂਸਲ ਸੰਜੂ ਸਮੇਤ ਸ਼ਹਿਰ ਦੇ ਪਤਵੰਤੇ ਸੱਜਣ ਹਾਜ਼ਰ ਸਨ।