Accident ਪੇਰੂ ਵਿਚ ਬੱਸ ਖੱਡ ’ਚ ਡਿੱਗੀ, 25 ਮੌਤਾਂ

Accident ਪੇਰੂ ਵਿਚ ਬੱਸ ਖੱਡ ’ਚ ਡਿੱਗੀ, 25 ਮੌਤਾਂ


ਪੇਰੂ, 30 ਅਪੈ੍ਰਲ, ਨਿਰਮਲ : ਰੋਜ਼ਾਨਾ ਹੀ ਸੜਕ ਹਾਦਸੇ ਦੀ ਕੋਈ ਮੰਦਭਾਗੀ ਖ਼ਬਰ ਸੁਣਨ ਨੂੰ ਮਿਲ ਹੀ ਜਾਂਦੀ ਹੈ। ਇਸੇ ਤਰ੍ਹਾਂ ਦਾ ਇੱਕ ਹੋਰ ਵੱਡਾ ਸੜਕ ਹਾਦਸਾ ਵਾਪਰ ਗਿਆ। ਦੱਸਦੇ ਚਲੀਏ ਕਿ ਦੱਖਣੀ ਅਮਰੀਕਾ ਦੇ ਪੇਰੂ ਵਿਚ ਸੋਮਵਾਰ ਨੂੰ ਇਕ ਬੱਸ ਦੇ ਖੱਡ ਵਿਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿਚ 12 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਬੱਸ ਵਿੱਚ 50 ਤੋਂ ਵੱਧ ਲੋਕ ਸਵਾਰ ਸਨ। ਇਹ ਘਟਨਾ ਉੱਤਰੀ ਪੇਰੂ ਵਿੱਚ ਵਾਪਰੀ। ਮੀਡੀਆ ਰਿਪੋਰਟਾਂ ਮੁਤਾਬਕ ਬੱਸ ਕਰੀਬ 200 ਮੀਟਰ (ਲਗਭਗ 650 ਫੁੱਟ) ਡੂੰਘੀ ਖੱਡ ਵਿੱਚ ਡਿੱਗ ਗਈ। ਹੇਠਾਂ ਇੱਕ ਨਦੀ ਸੀ। ਕਈ ਯਾਤਰੀ ਰੁੜ੍ਹ ਗਏ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਬਚਾਅ ਕਰਮਚਾਰੀ ਅਤੇ ਫਾਇਰਫਾਈਟਰ ਮੌਕੇ ਤੇ ਮੌਜੂਦ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸਥਾਨਕ ਪ੍ਰਸ਼ਾਸਨ ਨੇ ਇਲਾਕੇ ਵਿੱਚ 48 ਘੰਟੇ ਦੇ ਸੋਗ ਦਾ ਐਲਾਨ ਕੀਤਾ ਹੈ। ਅਧਿਕਾਰੀ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।

ਪੇਰੂ ਵਿਚ ਅਕਸਰ ਅਜਿਹੇ ਐਕਸੀਡੈਂਟ ਦੀਆਂ ਖ਼ਬਰਾਂ ਸਾਹਮਣੇ ਆਉਂਦੀ ਰਹਿੰਦੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਦੇ ਕਾਰਨ ਖਰਾਬ ਸੜਕਾਂ, ਟਰੈਫਿਕ ਸਿਸਟਮ ਦੀ ਕਮੀ, ਪ੍ਰਸ਼ਾਸਨ ਦੀ ਲਾਪਰਵਾਹੀ ਅਤੇ ਲੋਕਾਂ ਦਾ ਤੇਜ਼ ਸਪੀਡ ਨਾਲ ਗੱਡੀ ਚਲਾਉਣਾ ਹੈ। ਪਿਛਲੇ ਸਾਲ ਸੜਕ ਹਾਦਸਿਆਂ ਵਿਚ 3100 ਲੋਕਾਂ ਦੀ ਮੌਤ ਹੋਈ ਸੀ।

ਇਹ ਵੀ ਪੜ੍ਹੋ

ਜਲੰਧਰ ’ਚ ਪੁਲਸ ਨੇ ਹੁਣ ਤੱਕ ਦੀ ਨਸ਼ੇ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਜਲੰਧਰ ਸਿਟੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਰੀਬ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਮੁਲਜ਼ਮ ਜਲੰਧਰ ਅਤੇ ਨਵਾਂਸ਼ਹਿਰ ਦੇ ਰਹਿਣ ਵਾਲੇ ਹਨ।

ਸਾਰਾ ਸਿੰਡੀਕੇਟ ਪਾਕਿਸਤਾਨ, ਅਫਗਾਨਿਸਤਾਨ, ਈਰਾਨ, ਤੁਰਕੀਏ ਅਤੇ ਕੈਨੇਡਾ ਤੋਂ ਚੱਲ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦੇ ਪਾਕਿਸਤਾਨ ਸਮੇਤ ਉਪਰੋਕਤ ਮੁਲਕਾਂ ਨਾਲ ਸਬੰਧ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ।

ਸੀਆਈਏ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਵਾਈ-ਪੁਆਇੰਟ ਭਗਤ ਸਿੰਘ ਕਲੋਨੀ ਬਾਈਪਾਸ ਨੇੜੇ ਤੋਂ ਕਾਬੂ ਕੀਤਾ ਗਿਆ। ਮੁਲਜ਼ਮ ਪੁਲਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਚੈਕਿੰਗ ਦੌਰਾਨ ਪੁਲਸ ਨੇ ਮੁਲਜ਼ਮਾਂ ਕੋਲੋਂ ਅੱਠ ਕਿੱਲੋ ਹੈਰੋਇਨ ਬਰਾਮਦ ਕੀਤੀ।

ਡਰਾਈਵਰ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ, ਬੰਗਾ, ਨਵਾਂਸ਼ਹਿਰ ਸੀ। ਜੋ ਜਲੰਧਰ ਦੇ ਸੁਭਾਸ਼ ਨਗਰ ’ਚ ਕਿਰਾਏ ’ਤੇ ਰਹਿੰਦਾ ਸੀ। ਜਿਸ ਤੋਂ ਬਾਅਦ ਪੁਲਸ ਨੇ ਉਕਤ ਦੋਸ਼ੀਆਂ ਤੋਂ ਪੁੱਛਗਿੱਛ ਕਰਨ ’ਤੇ ਅਮਨ ਰੋਜ਼ੀ ਅਤੇ ਉਸ ਦੇ ਪਤੀ ਹਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਦੋਵਾਂ ਨੂੰ ਨਕੋਦਰ ਨੇੜਿਓਂ ਕਾਬੂ ਕੀਤਾ ਗਿਆ। ਜਿਸ ਕੋਲੋਂ 40 ਕਿਲੋ ਹੈਰੋਇਨ, 21 ਲੱਖ ਰੁਪਏ ਨਕਦ ਅਤੇ ਦੋ ਗੱਡੀਆਂ ਬਰਾਮਦ ਕੀਤੀਆਂ।

ਸਤਨਾਮ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਸ ਦੌਰਾਨ ਉਹ ਜੇਲ੍ਹ ਵੀ ਰਿਹਾ ਹੈ। ਜੇਲ੍ਹ ਵਿਚ ਰਹਿੰਦਿਆਂ ਹੀ ਉਸ ਦੀ ਨਸ਼ਾ ਤਸਕਰਾਂ ਨਾਲ ਜਾਣ-ਪਛਾਣ ਹੋ ਗਈ। ਜਿਸ ਤੋਂ ਬਾਅਦ ਉਹ ਵੱਡੇ ਨੈੱਟਵਰਕ ਨਾਲ ਜੁੜ ਗਿਆ। ਵਿਆਪਕ ਨੈੱਟਵਰਕ ਦੇ ਕਿੰਗਪਿਨ ਨਵਪ੍ਰੀਤ ਸਿੰਘ ਉਰਫ ਨਵ ਨੂੰ ਫੜਨ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ।

ਭਾਰਤ ਵਿੱਚ ਉਕਤ ਸਮੱਗਲਰਾਂ ਦਾ ਨੈੱਟਵਰਕ ਜੰਮੂ ਕਸ਼ਮੀਰ ਅਤੇ ਗੁਜਰਾਤ ਤੋਂ ਚੱਲ ਰਿਹਾ ਸੀ। ਫੜੇ ਗਏ ਮੁਲਜ਼ਮਾਂ ਦੇ ਆਗੂ ਦੋਵੇਂ ਰਾਜਾਂ ਵਿੱਚ ਬੈਠੇ ਹਨ। ਫਿਲਹਾਲ ਸਿਟੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਤਿੰਨ ਲਗਜ਼ਰੀ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।

ਪੁਲਸ ਵੱਲੋਂ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮ ਦੇਸ਼-ਵਿਦੇਸ਼ ਵਿੱਚ ਕਿਹੜੇ-ਕਿਹੜੇ ਸਮੱਗਲਰਾਂ ਨਾਲ ਸਬੰਧ ਰੱਖਦੇ ਹਨ। ਦੱਸ ਦੇਈਏ ਕਿ ਬਰਾਮਦ ਹੋਈ ਹੈਰੋਇਨ ਜਲੰਧਰ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ।

Related post

ਗਾਇਕ ਗੁਰਦਾਸ ਮਾਨ ਨੇ ਮੀਕਾ ਦੇ ਘਰ ਖਾਧਾ ਖਾਣਾ, ਤਸਵੀਰਾਂ ਵਾਇਰਲ

ਗਾਇਕ ਗੁਰਦਾਸ ਮਾਨ ਨੇ ਮੀਕਾ ਦੇ ਘਰ ਖਾਧਾ ਖਾਣਾ,…

ਮੁੰਬਈ, 17 ਮਈ, ਪਰਦੀਪ ਸਿੰਘ: ਬਾਲੀਵੁੱਡ ਤੇ ਪੰਜਾਬੀ ਗਾਇਕ ਮੀਕਾ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ,…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਫ਼ਰ ਦੌਰਾਨ 50…

ਚੰਡੀਗੜ੍ਹ, 17 ਮਈ, ਨਿਰਮਲ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ’ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ…
ਝਾਰਖੰਡ ਹਾਈਕੋਰਟ ਨੇ ਰਾਹੁਲ ਗਾਂਧੀ ਨੂੰ ਲਗਾਇਆ ਇੰਨੇ ਹਜ਼ਾਰ ਰੁਪਏ ਜੁਰਮਾਨਾ, ਜਾਣੋ ਕਾਰਨ

ਝਾਰਖੰਡ ਹਾਈਕੋਰਟ ਨੇ ਰਾਹੁਲ ਗਾਂਧੀ ਨੂੰ ਲਗਾਇਆ ਇੰਨੇ ਹਜ਼ਾਰ…

ਰਾਂਚੀ, 17 ਮਈ, ਪਰਦੀਪ ਸਿੰਘ: ਝਾਰਖੰਡ ਹਾਈ ਕੋਰਟ ਨੇ ਇੱਕ ਮਾਮਲੇ ਦੀ ਚੱਲ ਰਹੀ ਸੁਣਵਾਈ ਵਿੱਚ ਜਵਾਬ ਦਾਖ਼ਲ ਕਰਨ ਵਿੱਚ ਦੇਰੀ…