ਪੀਐਮ ਮੋਦੀ ਨੇ ਕੀਤੀਆਂ ਕੇਂਦਰੀ ਬਜਟ ਦੀਆਂ ਤਾਰੀਫ਼ਾਂ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਦੇਸ਼ ਦਾ ਬਜਟ 2025 ਪੇਸ਼ ਕੀਤਾ ਗਿਆ, ਜਿਸ ਵਿਚ ਕਈ ਤਰ੍ਹਾਂ ਐਲਾਨ ਕੀਤੇ ਗਏ। ਵਿਰੋਧੀ ਪਾਰਟੀਆਂ ਵੱਲੋਂ ਭਾਵੇਂ ਬਜਟ ਵਿਚ ਕਈ ਤਰ੍ਹਾਂ ਦੀਆਂ ਖ਼ਾਮੀਆਂ ਦੱਸੀਆਂ ਜਾ ਰਹੀਆਂ ਨੇ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਜਟ ਦੇ ਲਈ ਨਿਰਮਲਾ ਸੀਤਾਰਮਨ ਨੂੰ ਵਧਾਈ ਦਿੱਤੀ ਗਈ, ਉਨ੍ਹਾਂ ਨੇ ਇਸ ਬਜਟ ਵਿਚ ਆਮ ਆਦਮੀ ਦਾ ਬਜਟ ਦੱਸਿਆ।
By : Makhan shah
ਨਵੀਂ ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਦੇਸ਼ ਦਾ ਬਜਟ 2025 ਪੇਸ਼ ਕੀਤਾ ਗਿਆ, ਜਿਸ ਵਿਚ ਕਈ ਤਰ੍ਹਾਂ ਐਲਾਨ ਕੀਤੇ ਗਏ। ਵਿਰੋਧੀ ਪਾਰਟੀਆਂ ਵੱਲੋਂ ਭਾਵੇਂ ਬਜਟ ਵਿਚ ਕਈ ਤਰ੍ਹਾਂ ਦੀਆਂ ਖ਼ਾਮੀਆਂ ਦੱਸੀਆਂ ਜਾ ਰਹੀਆਂ ਨੇ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਜਟ ਦੇ ਲਈ ਨਿਰਮਲਾ ਸੀਤਾਰਮਨ ਨੂੰ ਵਧਾਈ ਦਿੱਤੀ ਗਈ, ਉਨ੍ਹਾਂ ਨੇ ਇਸ ਬਜਟ ਵਿਚ ਆਮ ਆਦਮੀ ਦਾ ਬਜਟ ਦੱਸਿਆ।
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਾਰੀਫ਼ ਕੀਤੀ ਗਈ। ਉਨ੍ਹਾਂ ਵਿੱਤ ਮੰਤਰੀ ਨੂੰ ਇਸ ਦੀ ਵਧਾਈ ਦਿੰਦਿਆਂ ਆਖਿਆ ਕਿ ਇਹ ਬਹੁਤ ਹੀ ਸ਼ਾਨਦਾਰ ਬਜਟ ਐ। ਉਨ੍ਹਾਂ ਆਖਿਆ ਕਿ ਇਹ ਬਜਟ ਆਮ ਨਾਗਰਿਕ, ਵਿਕਸਤ ਭਾਰਤ ਦੇ ਮਿਸ਼ਨ ਨੂੰ ਪੂਰਾ ਕਰਨ ਵਾਲਾ ਬਜਟ ਐ। ਉਨ੍ਹਾਂ ਇਹ ਵੀ ਆਖਿਆ ਕਿ ਅਕਸਰ ਬਜਟ ਸਰਕਾਰ ਦੇ ਖ਼ਜਾਨੇ ਭਰਨ ਵਾਲਾ ਹੁੰਦਾ ਹੈ ਪਰ ਇਹ ਬਜਟ ਆਮ ਲੋਕਾਂ ਦੀਆਂ ਜੇਬਾਂ ਭਰਨ ਵਾਲਾ ਬਜਟ ਐ, ਜਿਸ ਦੇ ਲਈ ਵਿੱਤ ਮੰਤਰੀ ਅਤੇ ਉਨ੍ਹਾਂ ਦੀ ਪੂਰੀ ਟੀਮ ਵਧਾਈ ਦੀ ਪਾਤਰ ਐ।
ਦੱਸ ਦਈਏ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇਸ ਬਜਟ ਨੂੰ ਬੁਲੇਟ ਇੰਜਰੀ ’ਤੇ ਬੈਂਡੇਡ ਲਗਾਉਣ ਵਰਗਾ ਦੱਸਿਆ।