Begin typing your search above and press return to search.

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ

ਸੁਨਾਮ, 21 ਦਸੰਬਰ, ਨਿਰਮਲ : ਸੁਨਾਮ ਦੀ ਅਦਾਲਤ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ।ਸੁਨਾਮ ਦੀ ਅਦਾਲਤ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਜ਼ਾ ਸੁਣਾਈ ਹੈ। ਅਦਾਲਤ ਨੇ ਇਹ ਫੈਸਲਾ ਕਰੀਬ 15 ਸਾਲ ਪੁਰਾਣੇ ਮਾਮਲੇ ਵਿਚ ਦਿੱਤਾ ਹੈ। ਜਾਣਕਾਰੀ ਅਨੁਸਾਰ ਅਰੋੜਾ ਦੇ ਭਣੋਈਏ ਰਾਜਿੰਦਰ ਦੀਪਾ ਨੇ ਘਰ ਵਿਚ ਵੜ ਕੇ […]

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ
X

Editor EditorBy : Editor Editor

  |  21 Dec 2023 10:50 AM IST

  • whatsapp
  • Telegram

ਸੁਨਾਮ, 21 ਦਸੰਬਰ, ਨਿਰਮਲ : ਸੁਨਾਮ ਦੀ ਅਦਾਲਤ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ।ਸੁਨਾਮ ਦੀ ਅਦਾਲਤ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਜ਼ਾ ਸੁਣਾਈ ਹੈ। ਅਦਾਲਤ ਨੇ ਇਹ ਫੈਸਲਾ ਕਰੀਬ 15 ਸਾਲ ਪੁਰਾਣੇ ਮਾਮਲੇ ਵਿਚ ਦਿੱਤਾ ਹੈ। ਜਾਣਕਾਰੀ ਅਨੁਸਾਰ ਅਰੋੜਾ ਦੇ ਭਣੋਈਏ ਰਾਜਿੰਦਰ ਦੀਪਾ ਨੇ ਘਰ ਵਿਚ ਵੜ ਕੇ ਹਮਲਾ ਕਰਨ ਦੀ ਸ਼ਿਕਾਇਤ ਕੀਤੀ ਸੀ। ਇਸ ਮਾਮਲੇ ਵਿਚ ਸੱਤ ਹੋਰ ਲੋਕਾਂ ਨੂੰ ਵੀ ਸਜ਼ਾ ਸੁਣਾਈ ਗਈ ਹੈ।
ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਵੀ ਸਜ਼ਾ ਭੁਗਤਣ ਵਾਲਿਆਂ ਵਿੱਚ ਸ਼ਾਮਲ ਹਨ। ਜਦਕਿ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।
ਮੰਤਰੀ ਅਮਨ ਅਰੋੜਾ ਦੇ ਸਾਲੇ ਰਜਿੰਦਰ ਦੀਪਾ ਨੇ ਕਰੀਬ ਪੰਦਰਾਂ ਸਾਲ ਪਹਿਲਾਂ 2008 ਵਿੱਚ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਦੀਪਾ ਨੇ ਦੋਸ਼ ਲਾਇਆ ਸੀ ਕਿ ਅਮਨ ਅਰੋੜਾ ਤੇ ਉਸ ਦੇ ਸਾਥੀਆਂ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ’ਤੇ ਹਮਲਾ ਕੀਤਾ ਸੀ। ਉਸ ਸਮੇਂ ਅਮਨ ਅਰੋੜਾ ਅਤੇ ਰਜਿੰਦਰ ਦੀਪਾ ਦੋਵੇਂ ਕਾਂਗਰਸ ਵਿੱਚ ਸਨ। ਦੋਵਾਂ ਵਿਚਾਲੇ ਸਿਆਸੀ ਖਿੱਚੋਤਾਣ ਸਿਖਰ ’ਤੇ ਸੀ।
ਦੋਵਾਂ ਆਗੂਆਂ ਦੇ ਘਰ ਸੁਨਾਮ ਵਿੱਚ ਇੱਕ ਦੂਜੇ ਦੇ ਸਾਹਮਣੇ ਹਨ। ਹੁਣ ਦੋਵੇਂ ਨੇਤਾ ਕਾਂਗਰਸ ਛੱਡ ਚੁੱਕੇ ਹਨ। ਇਸ ਸਮੇਂ ਅਮਨ ਅਰੋੜਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਨ ਜਦਕਿ ਰਜਿੰਦਰ ਦੀਪਾ ਅਕਾਲੀ ਦਲ ਦੇ ਜਨਰਲ ਸਕੱਤਰ ਹਨ।
Next Story
ਤਾਜ਼ਾ ਖਬਰਾਂ
Share it