ਡਾਕਟਰਾਂ ਬਾਰੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਵੱਡਾ ਬਿਆਨ
ਫਰੀਦਕੋਟ, 8 ਦਸੰਬਰ (ਸ਼ਾਹ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਬਾ ਫ਼ਰੀਦ ਯੂਨੀਵਰਸਿਟੀ ਦੇ 50 ਸਾਲ ਪੂਰੇ ਹੋਣ ਦੇ ਮੌਕੇ ’ਤੇ ਫਰੀਦਕੋਟ ਪੁੱਜੇ, ਜਿੱਥੇ ਉਨ੍ਹਾਂ ਵੱਲੋਂ ਕਰੋੜਾਂ ਰੁਪਏ ਦੀਆਂ ਯੋਜਨਾਵਾਂ ਦਾ ਉਦਘਾਟਨ ਕੀਤਾ ਗਿਆ, ਉਥੇ ਹੀ 250 ਨਰਸਿੰਗ ਸਟਾਫ਼ ਨੂੰ ਨਿਯੁਕਤੀ ਪੱਤਰ ਵੀ ਵੰਡੇ ਗਏ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੀ ਮੌਜੂਦ […]
By : Hamdard Tv Admin
ਫਰੀਦਕੋਟ, 8 ਦਸੰਬਰ (ਸ਼ਾਹ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਬਾ ਫ਼ਰੀਦ ਯੂਨੀਵਰਸਿਟੀ ਦੇ 50 ਸਾਲ ਪੂਰੇ ਹੋਣ ਦੇ ਮੌਕੇ ’ਤੇ ਫਰੀਦਕੋਟ ਪੁੱਜੇ, ਜਿੱਥੇ ਉਨ੍ਹਾਂ ਵੱਲੋਂ ਕਰੋੜਾਂ ਰੁਪਏ ਦੀਆਂ ਯੋਜਨਾਵਾਂ ਦਾ ਉਦਘਾਟਨ ਕੀਤਾ ਗਿਆ, ਉਥੇ ਹੀ 250 ਨਰਸਿੰਗ ਸਟਾਫ਼ ਨੂੰ ਨਿਯੁਕਤੀ ਪੱਤਰ ਵੀ ਵੰਡੇ ਗਏ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੀ ਮੌਜੂਦ ਸੀ, ਜਿਨ੍ਹਾਂ ਨੇ ਮਰੀਜ਼ਾਂ ਨੂੰ ਤੰਗ ਕਰਨ ਵਾਲੇ ਡਾਕਟਰਾਂ ’ਤੇ ਤਿੱਖਾ ਕੁਮੈਂਟ ਕਰ ਦਿੱਤਾ।
ਇਸ ਸਮਾਗਮ ਵਿਚ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਡਾਕਟਰਾਂ ਦੇ ਪ੍ਰੋਫੈਸ਼ਨ ਨੂੰ ਕੰਟਰਾਡਿਕਟਰੀ ਪ੍ਰੋਫੈਸ਼ਨ ਕਹਿ ਦਿੱਤਾ। ਉਨ੍ਹਾਂ ਆਖਿਆ ਕਿ ਕਈ ਵਾਰ ਡਾਕਟਰ ਪੈਸੇ ਕਮਾਉਣ ਦੇ ਚੱਕਰ ਵਿਚ ਅਮੀਰ ਮਰੀਜ਼ ਨੂੰ ਜਲਦੀ ਠੀਕ ਨਹੀਂ ਕਰਦੇ। ਇਸ ਦੌਰਾਨ ਉਨ੍ਹਾਂ ਨੇ ਇਕ ਕਿੱਸਾ ਵੀ ਲੋਕਾਂ ਨਾਲ ਸ਼ੇਅਰ ਕੀਤਾ।
ਇਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਯੁਕਤੀ ਪੱਤਰ ਲੈਣ ਵਾਲੇ ਨਵੇਂ ਉਮੀਦਵਾਰਾਂ ਨੂੰ ਆਖਿਆ ਕਿ ਆਪਣੀ ਨੌਕਰੀ ਨੂੰ ਇਮਾਨਦਾਰੀ ਨਾਲ ਕਰਨਾ, ਕਿਸੇ ਦੀ ਬਦਦੁਆ ਨਹੀਂ ਲੈਣੀ ਕਿਉਂਕਿ ਲੋਕ ਸਰਕਾਰੀ ਮੁਲਾਜ਼ਮਾਂ ਕੋਲ ਬਹੁਤ ਸਾਰੀਆਂ ਆਸਾਂ ਉਮੀਦਾਂ ਲੈ ਕੇ ਆਉਂਦੇ ਨੇ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਚ ਬਣੇ ਕਰੋੜਾਂ ਰੁਪਏ ਦੇ ਐਮਸੀਐਚ ਬਲਾਕ ਦੇ ਨਾਲ ਨਾਲ ਸ਼ਹਿਰ ਵਿਚ 2016 ਤੋਂ ਵਿਛਾਈ ਜਾ ਰਹੀ ਸੀਵਰੇਜ਼ ਲਾਈਨ ਅਤੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦਾ ਵੀ ਉਦਘਾਟਨ ਕੀਤਾ।
ਇਹ ਖ਼ਬਰ ਵੀ ਪੜ੍ਹੋ : ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਆਦਿ ਸਣੇ ਹੋਰਨਾਂ ਮੰਗਾਂ ਸਬੰਧੀ ਚੱਲ ਰਾਹੀ ਕਮਲਛੋੜ/ਕੰਪਿਊਟਰ ਬੰਦ ਹੜਤਾਲ ਅਤੇ ਰੋਸ ਪ੍ਰਦਰਸ਼ਨ ਵਿੱਚ ਅੱਜ ਪੰਜਾਬ ਪੈਨਸ਼ਨਰਜ਼ ਫੈਡਰੇਸ਼ਨ ਫਰੰਟ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ ਅਤੇ ਡਰਾਇਵਰ ਤੇ ਟੈਕਨੀਕਲ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਨੂੰ ਲਿਖਤੀ ਤੌਰ ਸਮਰਥਨ ਦਿੱਤਾ ਗਿਆ।
ਇਸ ਤੋਂ ਪਹਿਲਾਂ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਡਾਇਰੈਕਟੋਰੇਟ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪੰਜਾਬ, ਡਾਇਰੈਕਟੋਰੇਟ ਆਯੂਰਵੈਦਿਕ ਅਤੇ ਹੋਮਿਓਪੈਥਿਕ ਵਿਭਾਗ ਪੰਜਾਬ ਵੱਲੋਂ ਸਮਰਥਨ ਦਿੱਤਾ ਗਿਆ ਹੈ। ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦਾ ਰੋਸ ਧਰਨਾ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ। ਅੱਜ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਦੀਪ ਸਿੰਘ ਨੇ ਸੱਟ ਲੱਗੀ ਹੋਣ ਦੇ ਬਾਵਜੂਦ ਧਰਨੇ ਵਿੱਚ ਸ਼ਮੂਲੀਅਤ ਕੀਤੀ, ਜਿਸ ਨਾਲ ਜਥੇਬੰਦੀ ਦੇ ਪ੍ਰਦਰਸ਼ਨ ਨੂੰ ਹੋਰ ਵੀ ਤਾਕਤ ਮਿਲੀ।