ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਸੜਕ ਦਾ ਕੰਮ ਸ਼ੁਰੂ ਕਰਾਇਆ
ਅਜਨਾਲਾ, 9 ਸਤੰਬਰ (ਪ੍ਰਦੀਪ ਅਰੋੜਾ) : ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਸੜਕਾਂ ਨੂੰ ਮਜ਼ਬੂਤ ਕਰਨ ਦੇ ਮਿਸ਼ਨ ਤਹਿਤ ਹਲਕਾ ਅਜਨਾਲਾ ਦੇ ਇਤਿਹਾਸਕ ਪਿੰਡ ਵਛੋਆ ਵਿਖੇ ਸੜਕ ’ਤੇ ਲੁੱਕ ਪਾਉਣ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਕੰਮ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸ਼ੁਰੂ ਕਰਵਾਇਆ ਗਿਆ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਆਪਣੇ ਹਲਕਾ ਅਜਨਾਲਾ ਦੇ […]
By : Hamdard Tv Admin
ਅਜਨਾਲਾ, 9 ਸਤੰਬਰ (ਪ੍ਰਦੀਪ ਅਰੋੜਾ) : ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਸੜਕਾਂ ਨੂੰ ਮਜ਼ਬੂਤ ਕਰਨ ਦੇ ਮਿਸ਼ਨ ਤਹਿਤ ਹਲਕਾ ਅਜਨਾਲਾ ਦੇ ਇਤਿਹਾਸਕ ਪਿੰਡ ਵਛੋਆ ਵਿਖੇ ਸੜਕ ’ਤੇ ਲੁੱਕ ਪਾਉਣ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਕੰਮ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸ਼ੁਰੂ ਕਰਵਾਇਆ ਗਿਆ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਆਪਣੇ ਹਲਕਾ ਅਜਨਾਲਾ ਦੇ ਇਤਿਹਾਸਕ ਪਿੰਡ ਵਛੋਆ ਵਿਖੇ ਬਣ ਰਹੀ ਸੜਕ ’ਤੇ ਲੁੱਕ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਕਿ ਇਹ ਸੜਕ 9 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਐ ਅਤੇ ਇਸ ਦੇ ਬਣਨ ਨਾਲ ਕਈ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਹਲਕਾ ਅਜਨਾਲਾ ਵਿਚ ਕੋਈ ਕੰਮ ਨਹੀਂ ਕੀਤਾ।
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਆਖਿਆ ਕਿ ਆਉਣ ਵਾਲੇ ਸਮੇਂ ਵਿਚ ਸੂਬੇ ਦੀਆਂ ਹੋਰ ਖ਼ਰਾਬ ਹੋਈਆਂ ਸੜਕਾਂ ਦਾ ਵੀ ਵਿਕਾਸ ਕੀਤਾ ਜਾਵੇਗਾ।
ਦੱਸ ਦਈਏ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਹੋਰਨਾਂ ਖੇਤਰਾਂ ਵਿਚ ਵੀ ਸੜਕਾਂ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਏ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਾ ਹੋਵੇ। - SHAH