‘‘ਅੰਮ੍ਰਿਤਸਰ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗਾ’’
ਲੋਕ ਸਭਾ ਉਮੀਦਵਾਰ ਬਣਾਉਣ ’ਤੇ ਕੁਲਦੀਪ ਧਾਲੀਵਾਲ ਦਾ ਬਿਆਨ ਅਜਨਾਲਾ, ਲੋਕ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਲਈ ਸਾਰੀਆਂ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ, ਜਿਸ ਦੇ ਚਲਦਿਆਂ ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲੋਂ ਆਪਣੇ 8 ਉਮੀਦਵਾਰਾਂ ਦਾ ਐਲਾਨ ਵੀ ਕਰ ਦਿੱਤਾ ਗਿਆ ਏ, ਜਿਸ ਵਿਚ ਕੁਲਦੀਪ ਧਾਲੀਵਾਲ ਸਮੇਤ 5 ਮੰਤਰੀਆਂ ਨੂੰ ਉਮੀਦਵਾਰ ਬਣਾਇਆ […]
By : Editor Editor
ਲੋਕ ਸਭਾ ਉਮੀਦਵਾਰ ਬਣਾਉਣ ’ਤੇ ਕੁਲਦੀਪ ਧਾਲੀਵਾਲ ਦਾ ਬਿਆਨ
ਅਜਨਾਲਾ, ਲੋਕ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਲਈ ਸਾਰੀਆਂ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ, ਜਿਸ ਦੇ ਚਲਦਿਆਂ ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲੋਂ ਆਪਣੇ 8 ਉਮੀਦਵਾਰਾਂ ਦਾ ਐਲਾਨ ਵੀ ਕਰ ਦਿੱਤਾ ਗਿਆ ਏ, ਜਿਸ ਵਿਚ ਕੁਲਦੀਪ ਧਾਲੀਵਾਲ ਸਮੇਤ 5 ਮੰਤਰੀਆਂ ਨੂੰ ਉਮੀਦਵਾਰ ਬਣਾਇਆ ਗਿਆ ਏ। ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਇਹ ਜਾਣਕਾਰੀ ਖ਼ੁਦ ਕੁਲਦੀਪ ਧਾਲੀਵਾਲ ਵੱਲੋਂ ਵੀ ਸਾਂਝੀ ਕੀਤੀ ਗਈ।
ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲੋਂ ਆਪਣੇ 8 ਲੋਕ ਸਭਾ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਐ, ਜਿਸ ਵਿਚ ਅੰਮ੍ਰਿਤਸਰ ਤੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਉਮੀਦਵਾਰ ਐਲਾਨਿਆ ਗਿਆ ਏ। ਇਸ ਸਬੰਧੀ ਗੱਲਬਾਤ ਕਰਦਿਆਂ ਕੁਲਦੀਪ ਧਾਲੀਵਾਲ ਨੇ ਆਖਿਆ ਕਿ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਐ ਕਿ ਪਾਰਟੀ ਹਾਈਕਮਾਨ ਵੱਲੋਂ ਉਨ੍ਹਾਂ ਵਿਚ ਭਰੋਸਾ ਦਿਖਾਉਂਦਿਆਂ ਉਨ੍ਹਾਂ ਨੂੰ ਲੋਕ ਸਭਾ ਲਈ ਉਮੀਦਵਾਰ ਬਣਾਇਆ ਗਿਆ ਏ। ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤਸਰ ਦੀ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ।ਇਸ ਦੇ ਨਾਲ ਹੀ ਉਨ੍ਹਾਂ ਆਪਣੀਆਂ ਪ੍ਰਾਪਤੀਆਂ ਗਿਣਾਉਂਦਿਆਂ ਆਖਿਆ ਕਿ ਉਨ੍ਹਾਂ ਨੇ ਦੋ ਸਾਲਾਂ ਦੇ ਅੰਦਰ 11 ਹਜ਼ਾਰ ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਅਤੇ ਐਨਆਰਆਈ ਵਿਭਾਗ ਵਿਚ ਰਹਿੰਦਿਆਂ ਹੁਣ ਤੱਕ4 1500 ਕੇਸਾਂ ਦਾ ਨਿਪਟਾਰਾ ਕਰ ਚੁੱਕੇ ਨੇ।
ਉਨ੍ਹਾਂ ਭਰੋਸਾ ਜਤਾਇਆ ਕਿ ਅੰਮ੍ਰਿਤਸਰ ਦੇ ਲੋਕ ਉਨ੍ਹਾਂ ਨੂੰ ਜ਼ਰੂਰ ਲੋਕ ਸਭਾ ਸੀਟ ਜਿਤਾਉਣਗੇ।ਦੱਸ ਦਈਏ ਕਿ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਗੁਰਮੀਤ ਸਿੰਘ ਮੀਤ ਹੇਅਰ, ਡਾ. ਬਲਬੀਰ ਸਿੰਘ ਅਤੇ ਲਾਲਜੀਤ ਸਿੰਘ ਭੁੱਲਰ ਨੂੰ ਵੀ ਲੋਕ ਸਭਾ ਲਈ ਉਮੀਦਵਾਰ ਐਲਾਨ ਕੀਤਾ ਗਿਆ ਏ।
ਜਾਣੋ ਕੌਣ ਨੇ ਨਵੇਂ ਚੋਣ ਕਮਿਸ਼ਨ ਡਾ. ਸੁਖਬੀਰ ਸਿੰਘ ਸੰਧੂ
ਨਵੀਂ ਦਿੱਲੀ : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਡਾ. ਸੁਖਬੀਰ ਸਿੰਘ ਸੰਧੂ ਨੂੰ ਭਾਰਤ ਦਾ ਚੋਣ ਕਮਿਸ਼ਨ ਨਿਯੁਕਤ ਕੀਤਾ ਗਿਆ ਏ। ਸੇਵਾਮੁਕਤ ਆਈਏਐਸ ਡਾ. ਸੁਖਬੀਰ ਸਿੰਘ ਸੰਧੂ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਗੌਰਮਿੰਟ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਪੜ੍ਹਾਈ ਕਰ ਚੁੱਕੇ ਨੇ। ਡਾ. ਸੰਧੂ ਕੁੱਝ ਸਮਾਂ ਪਹਿਲਾਂ ਹੀ ਉਤਰਾਖੰਡ ਦੇ ਚੀਫ਼ ਸੈਕਟਰੀ ਅਹੁਦੇ ਤੋਂ ਸੇਵਾਮੁਕਤ ਹੋਏ ਨੇ ਅਤੇ ਹੁਣ ਮੋਦੀ ਸਰਕਾਰ ਵੱਲੋਂ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਐ। ਡਾ. ਸੰਧੂ ਦਾ ਦੇਸ਼ ਦੇ ਇੰਨੇ ਵੱਡੇ ਅਹੁਦੇ ’ਤੇ ਨਿਯੁਕਤ ਹੋਣਾ ਪੂਰੇ ਪੰਜਾਬ ਦੇ ਲਈ ਵੱਡੇ ਮਾਣ ਵਾਲੀ ਗੱਲ ਐ। ਸੋ ਆਓ ਤੁਹਾਨੂੰ ਡਾ. ਸੁਖਬੀਰ ਸਿੰਘ ਸੰਧੂ ਦੀਆਂ ਪ੍ਰਾਪਤੀਆਂ ਬਾਰੇ ਦੱਸਦੇ ਆਂ।
ਉਤਰਾਖੰਡ ਤੋਂ ਸੇਵਾਮੁਕਤ ਚੀਫ਼ ਸੈਕਟਰੀ ਡਾ. ਸੁਖਬੀਰ ਸਿੰਘ ਸੰਧੂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਪੈਨਲ ਨੇ ਚੋਣ ਕਮਿਸ਼ਨ ਨਿਯੁਕਤ ਕੀਤਾ ਏ। ਸੇਵਾਮੁਕਤ ਆਈਏਐਸ ਅਧਿਕਾਰੀ ਡਾ. ਸੁਖਬੀਰ ਸਿੰਘ ਸੰਧੂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਗੌਰਮਿੰਟ ਕਾਲਜ ਅੰਮ੍ਰਿਤਸਰ ਦੇ ਸਾਬਕਾ ਵਿਦਿਆਰਥੀ ਰਹਿ ਚੁੱਕੇ ਨੇ। ਡਾ. ਸੰਧੂ ਨੇ ਸਰਕਾਰੀ ਮੈਡੀਕਲ ਕਾਲਜ ਤੋਂ ਐਮਬੀਬੀਐਸ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਹਿਸਟਰੀ ਵਿਚ ਮਾਸਟਰ ਡਿਗਰੀ ਹਸਾਲ ਕੀਤੀ ਹੋਈ ਐ ਅਤੇ ਉਹ ਲਾਅ ਗ੍ਰੈਜੂਏਟ ਵੀ ਹਨ।