ਸੱਸ ਨੂੰ ਫ਼ੋਨ ਕਰ ਕੇ ਫਿਰ ਪਤਨੀ ਤੇ ਬੱਚਿਆਂ ਦਾ ਕੀਤਾ ਕਤਲ
ਸੂਰਤ : ਗੁਜਰਾਤ ਦੇ ਸੂਰਤ 'ਚ ਇਕੱਠੇ ਤਿੰਨ ਲੋਕਾਂ ਦੀਆਂ ਲਾਸ਼ਾਂ ਦੇਖ ਕੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਦਰਅਸਲ, ਇੱਥੇ ਇੱਕ ਵਿਅਕਤੀ ਨੇ ਕਥਿਤ ਤੌਰ 'ਤੇ ਆਪਣੀ ਪਤਨੀ ਅਤੇ ਸੱਤ ਸਾਲ ਦੇ ਬੇਟੇ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਕ Police ਅਧਿਕਾਰੀ ਨੇ […]
By : Editor (BS)
ਸੂਰਤ : ਗੁਜਰਾਤ ਦੇ ਸੂਰਤ 'ਚ ਇਕੱਠੇ ਤਿੰਨ ਲੋਕਾਂ ਦੀਆਂ ਲਾਸ਼ਾਂ ਦੇਖ ਕੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਦਰਅਸਲ, ਇੱਥੇ ਇੱਕ ਵਿਅਕਤੀ ਨੇ ਕਥਿਤ ਤੌਰ 'ਤੇ ਆਪਣੀ ਪਤਨੀ ਅਤੇ ਸੱਤ ਸਾਲ ਦੇ ਬੇਟੇ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਕ Police ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਫਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੋਸਟਮਾਰਟਮ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਹਾਇਕ Police ਕਮਿਸ਼ਨਰ ਜੇ.ਟੀ.ਸੋਨਾਰਾ ਨੇ ਦੱਸਿਆ ਕਿ ਸੋਮੇਸ਼ ਜਿਲਾ (38), ਉਸ ਦੀ ਪਤਨੀ ਨਿਰਮਲਾ (32) ਅਤੇ ਉਨ੍ਹਾਂ ਦੇ ਬੇਟੇ ਦੇਵਰਿਸ਼ੀ ਦੀਆਂ ਲਾਸ਼ਾਂ ਲਿੰਬਾਇਤ ਇਲਾਕੇ 'ਚ ਉਨ੍ਹਾਂ ਦੇ ਘਰ ਤੋਂ ਬਰਾਮਦ ਹੋਈਆਂ ਹਨ। ਅਧਿਕਾਰੀ ਨੇ ਦੱਸਿਆ, ''ਸੋਮੇਸ਼ ਦੀ ਲਾਸ਼ ਘਰ ਦੀ ਛੱਤ ਨਾਲ ਲਟਕਦੀ ਮਿਲੀ, ਜਦੋਂ ਕਿ ਪਤਨੀ ਨਿਰਮਲਾ ਅਤੇ ਪੁੱਤਰ ਦੇਵਰਿਸ਼ੀ ਦੀਆਂ ਲਾਸ਼ਾਂ ਬੈੱਡ 'ਤੇ ਪਈਆਂ ਸਨ। ਉਨ੍ਹਾਂ ਦੱਸਿਆ ਕਿ ਔਰਤ ਅਤੇ ਬੱਚੇ ਨੂੰ ਜਾਂ ਤਾਂ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ ਜਾਂ ਗਲਾ ਘੁੱਟ ਕੇ ਮਾਰ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ
ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਜਿਸ ਵਿਚ ਅਹਿਮ ਫੈਸਲੇ ਲਏ ਗਏ। ਪੰਜਾਬ ਕੈਬਨਿਟ ਦੀ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਹਰਪਾਲ ਚੀਮਾ ਨੇ ਦੱਸਿਆ ਕਿ ਅਹਿਮ ਵਿਚਾਰ-ਵਟਾਂਦਰੇ ਤੋਂ ਬਾਅਦ ਕਈ ਫੈਸਲੇ ਲਏ ਗਏ ਹਨ ਜਿਸ ਵਿਚ ਵੱਡੇ ਪੱਧਰ ‘ਤੇ ਸੁਧਾਰ ਕੀਤੇ ਗਏ ਹਨ, ਜਿਨ੍ਹਾਂ ਵਿਚ ਪੋਸਕੋ ਐਕਟਾਂ ਦੇ ਕੇਸਾਂ ਸਬੰਧੀ ਤਰਨਤਾਰਨ ਤੇ ਸੰਗਰੂਰ ਵਿਚ ਸਪੈਸ਼ਲ ਕੋਰਟਾਂ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਵਿੱਚ ਬੱਚਿਆਂ ਨੂੰ ਜਲਦੀ ਨਿਆਂ ਦਿਵਾਉਣ ਦੇ ਉਦੇਸ਼ ਨਾਲ ਇਹ ਫੈਸਲਾ ਲਿਆ ਗਿਆ ਹੈ। 20 ਹੋਰ ਅਸਾਮੀਆਂ ਬਣਾਈਆਂ ਗਈਆਂ ਹਨ ਜੋ ਅਦਾਲਤ ਵਿੱਚ ਕੰਮ ਕਰਨਗੇ, ਜਿਸਦਾ ਬਹੁਤ ਫਾਇਦਾ ਹੋਵੇਗਾ ਅਤੇ ਨਿਆਂ ਵਿੱਚ ਕੋਈ ਦੇਰੀ ਨਹੀਂ ਹੋਵੇਗੀ।
ਚੀਮਾ ਨੇ ਦੱਸਿਆ ਕਿ ਪੰਜਾਬ ਦੀਆਂ ਅਦਾਲਤਾਂ ਵਿੱਚ 3842 ਅਸਥਾਈ ਸਟਾਫ਼ ਪਿਛਲੇ 20 ਸਾਲਾਂ ਤੋਂ ਆਰਜ਼ੀ ਤੌਰ ’ਤੇ ਕੰਮ ਕਰ ਰਿਹਾ ਸੀ ਅਤੇ ਹੁਣ ਇਨ੍ਹਾਂ ਨੂੰ ਅਦਾਲਤ ਵਿੱਚ ਪੱਕਾ ਕਰ ਦਿੱਤਾ ਗਿਆ ਹੈ ਤਾਂ ਜੋ ਮੁਲਾਜ਼ਮਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।