ਕੈਨੇਡਾ : 3 ਕੌਮਾਂਤਰੀ ਵਿਦਿਆਰਥੀਆਂ ਦੀ ਸੜਕ ਹਾਦਸੇ ਵਿਚ ਮੌਤ
ਬਰੈਂਪਟਨ, 9 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਤਿੰਨ ਕੌਮਾਂਤਰੀ ਵਿਦਿਆਰਥੀਆਂ ਦੀ ਹੌਲਨਾਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਬਰੈਂਪਟਨ ਵਿਖੇ ਵਾਪਰੇ ਹਾਦਸੇ ਦਾ ਕਾਰਨ ਗੱਡੀਆਂ ਦੀ ਰੇਸ ਦੱਸੀ ਜਾ ਰਹੀ ਹੈ ਅਤੇ ਤਿੰਨ ਵਿਦਿਆਰਥੀਆਂ ਵਾਲੀ ਗੱਡੀ ਦੇ ਪਰਖਚੇ ਉਡ ਗਏ। ਪੀਲ ਰੀਜਨਲ ਪੁਲਿਸ ਵੱਲੋਂ ਇਸ ਮਾਮਲੇ ਵਿਚ ਇਕ ਜਣੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। […]
By : Editor Editor
ਬਰੈਂਪਟਨ, 9 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਤਿੰਨ ਕੌਮਾਂਤਰੀ ਵਿਦਿਆਰਥੀਆਂ ਦੀ ਹੌਲਨਾਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਬਰੈਂਪਟਨ ਵਿਖੇ ਵਾਪਰੇ ਹਾਦਸੇ ਦਾ ਕਾਰਨ ਗੱਡੀਆਂ ਦੀ ਰੇਸ ਦੱਸੀ ਜਾ ਰਹੀ ਹੈ ਅਤੇ ਤਿੰਨ ਵਿਦਿਆਰਥੀਆਂ ਵਾਲੀ ਗੱਡੀ ਦੇ ਪਰਖਚੇ ਉਡ ਗਏ। ਪੀਲ ਰੀਜਨਲ ਪੁਲਿਸ ਵੱਲੋਂ ਇਸ ਮਾਮਲੇ ਵਿਚ ਇਕ ਜਣੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਦਿਆਰਥੀਆਂ ਦੀ ਸ਼ਨਾਖਤ ਜਨਤਕ ਨਹੀਂ ਕੀਤੀ ਗਈ ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਹ ਸਾਊਥ ਏਸ਼ੀਅਨ ਸਨ।
ਪੀਲ ਰੀਜਨਲ ਪੁਲਿਸ ਨੇ ਇਕ ਜਣੇ ਨੂੰ ਕੀਤਾ ਗ੍ਰਿਫ਼ਤਾਰ
ਕਾਂਸਟੇਬਲ ਟਾਇਲਰ ਬੈਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ ਸਾਰੇ ਨੌਜਵਾਨ ਸਨ ਅਤੇ ਸੰਭਾਵਤ ਤੌਰ ’ਤੇ ਸਟ੍ਰੀਟ ਰੇਸਿੰਗ ਹੀ ਜਾਨਲੇਵਾ ਹਾਦਸੇ ਦਾ ਕਾਰਨ ਬਣੀ। ਤਿੰਨ ਨੌਜਵਾਨਾ ਵਾਲੀ ਗੱਡੀ ਦੇ ਕਈ ਟੋਟੋ ਹੋ ਗਏ ਅਤੇ ਇਕ ਨੌਜਵਾਨ ਬੁੜਕ ਕੇ ਬਾਹਰ ਜਾ ਡਿੱਗਾ। ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਫੌਕਸਵੈਗਨ ਜੈਟਾ ਅਤੇ ਨਿਸਾਨ ਅਲਟੀਮਾ ਵਿਚ ਰੇਸ ਲੱਗ ਰਹੀ ਸੀ ਅਤੇ ਇਸੇ ਦੌਰਾਨ ਦੋਹਾਂ ਗੱਡੀਆਂ ਆਪਸ ਵਿਚ ਖਹਿ ਗਈਆਂ। ਫਿਰ ਵੀ ਯਕੀਨੀ ਤੌਰ ਹਾਦਸੇ ਦੇ ਕਾਰਨਾਂ ਬਾਰੇ ਕੁਝ ਨਹੀਂ ਦੱਸਿਆ ਗਿਆ। ਜਿਥੇ ਇਕ ਗੱਡੀ ਦੇ ਪਰਖਚੇ ਉਡ ਗਏ, ਉਥੇ ਹੀ ਦੂਜੀ ਗੱਡੀ ਇਕ ਗੈਸ ਸਟੇਸ਼ਨ ’ਤੇ ਲਾਵਾਰਿਸ ਮਿਲੀ। ਪੁਲਿਸ ਵੱਲੋਂ ਗ੍ਰਿਫਤਾਰ ਸ਼ਖਸ ਵਿਰੁੱਧ ਰਸਮੀ ਤੌਰ ’ਤੇ ਦੋਸ਼ ਆਇਦ ਨਹੀਂ ਕੀਤੇ ਗਏ ਪਰ ਜਾਨਲੇਵਾ ਹਾਦਸੇ ਦੇ ਬਾਵਜੂਦ ਮੌਕੇ ਤੋਂ ਫਰਾਰ ਹੋਣ ਦੇ ਤਿੰਨ ਦੋਸ਼ ਲਾਏ ਜਾ ਸਕਦੇ ਹਨ।
ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ
ਡੈਟਰਾਇਟ, 9 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਤੋਂ ਕੈਨੇਡਾ ਵੱਲ ਆ ਰਹੇ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਨੂੰ ਕੋਕੀਨ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਟਰੱਕ ਡਰਾਈਵਰ ਦੀ ਸ਼ਨਾਖਤ ਗਗਨਦੀਪ ਸਿੰਘ ਵਜੋਂ ਕੀਤੀ ਗਈ ਹੈ ਜਿਸ ਕੋਲੋਂ 87 ਲੱਖ ਡਾਲਰ ਮੁੱਲ ਦੀ ਕੋਕੀਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਅਮਰੀਕਾ ਦੇ ਕਸਟਮਜ਼ ਅਤੇ ਬਾਰਡ ਪ੍ਰੋਟੈਕਸ਼ਨ ਅਫਸਰਾਂ ਵੱਲੋਂ ਡੈਟਰਾਇਟ ਵਿਖੇ ਅੰਬੈਸਡਰ ਬ੍ਰਿਜ ਵੱਲ ਜਾ ਰਹੇ ਇਕ ਟਰੱਕ ਨੂੰ ਰੋਕਿਆ ਜਿਸ ਨੂੰ ਇਕ ਭਾਰਤੀ ਨਾਗਰਿਕ ਚਲਾ ਰਿਹਾ ਸੀ।
ਗਗਨਦੀਪ ਸਿੰਘ ਵਜੋਂ ਹੋਈ ਡਰਾਈਵਰ ਦੀ ਸ਼ਨਾਖਤ
ਸੀ.ਟੀ.ਵੀ. ਦੀ ਰਿਪੋਰਟ ਮੁਤਾਬਕ ਅਫਸਰਾਂ ਵੱਲੋਂ ਇਸ਼ਾਰਾ ਕਰਨ ਦੇ ਬਾਵਜੂਦ ਟਰੱਕ ਡਰਾਈਵਰ ਟੋਲਜ਼ ਵੱਲ ਵਧਦਾ ਰਿਹਾ ਜਿਸ ਮਗਰੋਂ ਬਾਰਡਰ ਪ੍ਰੋਟੈਕਸ਼ਨ ਦਾ ਕੇ-9 ਦਸਤਾ ਹਰਕਤ ਵਿਚ ਆ ਗਿਆ ਅਤੇ ਟਰੱਕ ਨੂੰ ਰੋਕਿਆ ਗਿਆ। ਹੋਮਲੈਂਡ ਸਕਿਉਰਟੀ ਵਿਭਾਗ ਦੇ ਇਕ ਸਪੈਸ਼ਲ ਏਜੰਟ ਮੁਤਾਬਕ ਟਰੱਕ ਨੂੰ ਇਕ ਪਾਸੇ ਲਿਜਾਣ ਮਗਰੋਂ ਇਸ ਦੀ ਤਲਾਸ਼ੀ ਲਈ ਜਿਸ ਵਿਚੋਂ ਟੇਪ ਨਾਲ ਸੀਲ ਕੀਤੇ ਗੱਤੇ ਦੇ 13 ਡੱਬੇ ਮਿਲੇ। ਡੱਬਿਆਂ ਨੂੰ ਖੋਲ੍ਹਣ ’ਤੇ ਇਨ੍ਹਾਂ ਵਿਚੋਂ 290 ਕਿਲੋ ਸਫੈਦ ਪਾਊਡਰ ਨਿਕਲਿਆ ਜਿਸ ਦੇ ਟੈਸਟ ਦੌਰਾਨ ਕੋਕੀਨ ਹੋਣ ਦੀ ਤਸਦੀਕ ਹੋ ਗਈ। ਕੋਕੀਨ ਦੀ ਅੰਦਾਜ਼ਨ ਕੀਮਤ 87 ਲੱਖ ਡਾਲਰ ਬਣਦੀ ਹੈ ਅਤੇ ਸਪੈਸ਼ਲ ਏਜੰਟ ਜੈਫਰੀ ਰਿਚਰਡਸਨ ਵੱਲੋਂ ਦਾਇਰ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਟਰੱਕ ਦੇ ਕੈਬਿਨ ਵਿਚੋਂ ਮਿਲੀ ਟੇਪ ਅਤੇ ਕੈਂਚੀਆਂ, ਗੱਤੇ ਦੇ ਡੱਬਿਆਂ ’ਤੇ ਲੱਗੀ ਟੇਪ ਨਾਲ ਮੇਲ ਖਾ ਰਹੀਆਂ ਸਨ।