ਕੈਨੇਡਾ : ਭਾਰਤੀਆਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇ ਮਾਮਲੇ ਵਿਚ 5 ਗ੍ਰਿਫ਼ਤਾਰ
ਬਰੈਂਪਟਨ, 8 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਭਾਰਤੀ ਕਾਰੋਬਾਰੀਆਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦਿਆਂ ਮੋਟੀ ਰਕਮ ਦੀ ਮੰਗ ਕਰਨ ਦੇ ਮਾਮਲੇ ਦੀ ਪੜਤਾਲ ਕਰ ਰਹੀ ਪੀਲ ਰੀਜਨਲ ਪੁਲਿਸ ਨੇ ਪੰਜ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਵਿਚੋਂ ਦੋ ਕੁੜੀਆਂ ਦੱਸੀਆਂ ਜਾ ਰਹੀਆਂ ਹਨ। ਸ਼ੱਕੀਆਂ ਦੀ ਸ਼ਨਾਖਤ 23 ਸਾਲ ਦੇ ਅਨਮੋਲਦੀਪ ਸਿੰਘ, 25 ਸਾਲ […]
By : Editor Editor
ਬਰੈਂਪਟਨ, 8 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਭਾਰਤੀ ਕਾਰੋਬਾਰੀਆਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦਿਆਂ ਮੋਟੀ ਰਕਮ ਦੀ ਮੰਗ ਕਰਨ ਦੇ ਮਾਮਲੇ ਦੀ ਪੜਤਾਲ ਕਰ ਰਹੀ ਪੀਲ ਰੀਜਨਲ ਪੁਲਿਸ ਨੇ ਪੰਜ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਵਿਚੋਂ ਦੋ ਕੁੜੀਆਂ ਦੱਸੀਆਂ ਜਾ ਰਹੀਆਂ ਹਨ। ਸ਼ੱਕੀਆਂ ਦੀ ਸ਼ਨਾਖਤ 23 ਸਾਲ ਦੇ ਅਨਮੋਲਦੀਪ ਸਿੰਘ, 25 ਸਾਲ ਦੀ ਹਸ਼ਮੀਤ ਕੌਰ, 21 ਸਾਲ ਦੀ ਇਮਾਨਜੋਤ ਕੌਰ, 21 ਸਾਲ ਦੇ ਗਗਨਅਜੀਤ ਸਿੰਘ ਅਤੇ 39 ਸਾਲ ਦੇ ਅਰੁਨਦੀਪ ਥਿੰਦ ਵਜੋਂ ਕੀਤੀ ਗਈ ਹੈ।
ਪੀਲ ਰੀਜਨਲ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਪੀਲ ਰੀਜਨਲ ਪੁਲਿਸ ਨੇ ਇਹ ਗ੍ਰਿਫ਼ਤਾਰੀਆਂ ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਦੇ ਸਹਿਯੋਗ ਨਾਲ ਕੀਤੀਆਂ ਜਦੋਂ ਬੀਤੀ 26 ਜਨਵਰੀ ਨੂੰ ਫੋਨ ਕਾਲ ਅਤੇ ਵਟਸਐਪ ਮੈਸੇਜ ਰਾਹੀਂ ਧਮਕੀਆਂ ਦਿਤੀਆਂ ਗਈਆਂ।
ਪਾਕਿਸਤਾਨ ‘ਚ ਚੋਣਾਂ ਅੱਜ, 12.69 ਕਰੋੜ ਵੋਟਰ ਬਣਾਉਣਗੇ ਸਰਕਾਰ
ਇਸਲਾਮਾਬਾਦ : ਹਿੰਸਾ ਅਤੇ ਅੱਤਵਾਦ ਦੇ ਵਿਚਕਾਰ ਪਾਕਿਸਤਾਨ ਵਿੱਚ ਅੱਜ ਆਮ ਚੋਣਾਂ ਹੋ ਰਹੀਆਂ ਹਨ। ਇਸ ਵਾਰ ਚੋਣਾਂ ‘ਚ ਮੁੱਖ ਮੁਕਾਬਲਾ ਨਵਾਜ਼ ਸ਼ਰੀਫ ਦੀ ਪਾਰਟੀ ਮੁਸਲਿਮ ਲੀਗ ‘ਐਨ’ ਅਤੇ ਬਿਲਾਵਲ ਭੁੱਟੋ ਦੀ ਪਾਰਟੀ ਪੀਪੀਪੀ ਯਾਨੀ ਪਾਕਿਸਤਾਨ ਪੀਪਲਜ਼ ਪਾਰਟੀ ਵਿਚਕਾਰ ਹੈ।ਤਹਿਰੀਕ-ਏ-ਇਨਸਾਫ ਪਾਰਟੀ ਦੇ ਮੁਖੀ ਇਮਰਾਨ ਖਾਨ ਜੇਲ੍ਹ ਵਿੱਚ ਹਨ। ਅੱਜ ਹੋ ਰਹੀ ਚੋਣ ਵੋਟਿੰਗ ਲਈ 26 ਕਰੋੜ ਬੈਲਟ ਪੇਪਰ ਛਾਪੇ ਗਏ ਹਨ। ਜਦੋਂ ਕਿ ਕੁੱਲ 22 ਕਰੋੜ ਦੀ ਆਬਾਦੀ ਵਿੱਚੋਂ 12.69 ਕਰੋੜ ਵੋਟਰ ਨਵੀਂ ਸਰਕਾਰ ਦੀ ਚੋਣ ਕਰਨ ਲਈ ਆਪਣੇ ਮਤ ਅਧਿਕਾਰ ਦੀ ਵਰਤੋਂ ਕਰ ਰਹੇ ਹਨ।ਭਾਰਤ ਦੇ ਉਲਟ, ਪਾਕਿਸਤਾਨ ਵਿੱਚ ਅਜੇ ਵੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾਂਦੀਆਂ ਹਨ। ਪਾਕਿਸਤਾਨ ਵਿੱਚ ਚੋਣਾਂ ਦੇ ਉਸੇ ਦਿਨ ਨਤੀਜੇ ਆਉਣ ਦੀ ਪਰੰਪਰਾ ਹੈ। ਇਸ ਰਵਾਇਤ ਅਨੁਸਾਰ ਚੋਣ ਨਤੀਜੇ ਵੀ ਅੱਜ ਹੀ ਆ ਜਾਣਗੇ।
ਕੇਜਰੀਵਾਲ ਨੂੰ ਦੋ ਵਾਰ ਅਦਾਲਤ ‘ਚ ਜਾਣਾ ਪਏਗਾ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਂ ‘ਤੇ ਬੁੱਧਵਾਰ ਨੂੰ ਅਦਾਲਤ ਤੋਂ ਦੋ ਸੰਮਨ ਜਾਰੀ ਕੀਤੇ ਗਏ ਹਨ। ਇਸ ਮਹੀਨੇ ਕੇਜਰੀਵਾਲ ਨੂੰ ਅਦਾਲਤ ‘ਚ ਪੇਸ਼ ਹੋ ਕੇ ਦੋ ਵੱਖ-ਵੱਖ ਮਾਮਲਿਆਂ ‘ਚ ਆਪਣਾ ਪੱਖ ਪੇਸ਼ ਕਰਨਾ ਹੋਵੇਗਾ। ਕੇਜਰੀਵਾਲ ਨੂੰ 17 ਫਰਵਰੀ ਅਤੇ 29 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 17 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਇਹ ਹੁਕਮ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਵੱਲੋਂ ਜਾਰੀ ਸੰਮਨ ਨੂੰ ਨਜ਼ਰਅੰਦਾਜ਼ ਕਰਨ ਦੀ ਸ਼ਿਕਾਇਤ ਦੀ ਸੁਣਵਾਈ ਕਰਦਿਆਂ ਦਿੱਤਾ।
ਇਨਫੋਰਸਮੈਂਟ ਡਾਇਰੈਕਟੋਰੇਟ ਨੇ 3 ਫਰਵਰੀ ਨੂੰ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਦਿਵਿਆ ਮਲਹੋਤਰਾ ਦੇ ਸਾਹਮਣੇ ਸ਼ਿਕਾਇਤ ਦਰਜ ਕਰਵਾਈ ਸੀ। ਏਜੰਸੀ ਨੇ ਕੇਜਰੀਵਾਲ ਨੂੰ ਜਾਰੀ ਸੰਮਨ ਦੀ ਪਾਲਣਾ ਨਾ ਕਰਨ ਅਤੇ ਜਾਂਚ ਵਿੱਚ ਸ਼ਾਮਲ ਨਾ ਹੋਣ ਲਈ ਪੀਐਮਐਲਏ ਦੀ ਧਾਰਾ 50 (ਸੰਮਨ ਜਾਰੀ ਕਰਨ ਦੀ ਸ਼ਕਤੀ) ਦੇ ਤਹਿਤ ਸ਼ਿਕਾਇਤ ਦਰਜ ਕਰਵਾਈ ਸੀ। ਅਦਾਲਤ ਨੇ ਆਪਣੇ ਹੁਕਮ ਵਿੱਚ ਮੰਨਿਆ ਕਿ ਪਹਿਲੀ ਨਜ਼ਰੇ ਆਈਪੀਸੀ ਦੀ ਧਾਰਾ 174 ਤਹਿਤ ਅਪਰਾਧ ਕੀਤਾ ਗਿਆ ਹੈ। ਅਦਾਲਤ ਨੇ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਕੇਜਰੀਵਾਲ ਨੂੰ ਸੰਮਨ ਭੇਜੇ ਹਨ। ਈਡੀ ਇਸ ਮਾਮਲੇ ‘ਚ ‘ਆਪ’ ਦੇ ਤਿੰਨ ਨੇਤਾਵਾਂ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸੰਸਦ ਮੈਂਬਰ ਸੰਜੇ ਸਿੰਘ ਅਤੇ ਵਿਜੇ ਨਾਇਰ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ।