ਕੈਨੇਡਾ ਨੇ ਭਾਰਤ ਤੋਂ ਆਪਣੇ ਹੋਰ ਡਿਪਲੋਮੈਟ ਵਾਪਸ ਬੁਲਾਏ
ਓਟਾਵਾ : ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਹੁਣ ਕੈਨੇਡਾ ਆਪਣੇ ਦੂਤਾਵਾਸ ਤੋਂ ਕੁਝ ਹੋਰ ਡਿਪਲੋਮੈਟਾਂ ਨੂੰ ਵਾਪਸ ਬੁਲਾ ਰਿਹਾ ਹੈ। ਕੈਨੇਡਾ ਦੇ ਇਕ ਅਖਬਾਰ ਨੈਸ਼ਨਲ ਪੋਸਟ ਨੇ ਵਿਦੇਸ਼ ਮੰਤਰਾਲੇ ਦੇ ਹਵਾਲੇ ਨਾਲ ਕਿਹਾ, 'ਮੌਜੂਦਾ ਮਾਹੌਲ ਵਿਚ ਅਸੀਂ ਡਿਪਲੋਮੈਟਾਂ ਦੀ ਸੁਰੱਖਿਆ ਲਈ ਇਹ ਕਾਰਵਾਈ ਕਰ ਰਹੇ ਹਾਂ। ਕੁਝ ਡਿਪਲੋਮੈਟਾਂ ਨੂੰ ਸੋਸ਼ਲ ਮੀਡੀਆ ਪਲੇਟਫਾਰਮ […]
By : Editor (BS)
ਓਟਾਵਾ : ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਹੁਣ ਕੈਨੇਡਾ ਆਪਣੇ ਦੂਤਾਵਾਸ ਤੋਂ ਕੁਝ ਹੋਰ ਡਿਪਲੋਮੈਟਾਂ ਨੂੰ ਵਾਪਸ ਬੁਲਾ ਰਿਹਾ ਹੈ। ਕੈਨੇਡਾ ਦੇ ਇਕ ਅਖਬਾਰ ਨੈਸ਼ਨਲ ਪੋਸਟ ਨੇ ਵਿਦੇਸ਼ ਮੰਤਰਾਲੇ ਦੇ ਹਵਾਲੇ ਨਾਲ ਕਿਹਾ, 'ਮੌਜੂਦਾ ਮਾਹੌਲ ਵਿਚ ਅਸੀਂ ਡਿਪਲੋਮੈਟਾਂ ਦੀ ਸੁਰੱਖਿਆ ਲਈ ਇਹ ਕਾਰਵਾਈ ਕਰ ਰਹੇ ਹਾਂ। ਕੁਝ ਡਿਪਲੋਮੈਟਾਂ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਧਮਕੀਆਂ ਵੀ ਮਿਲੀਆਂ ਹਨ। ਇਸ ਸਮੇਂ ਅਸੀਂ ਭਾਰਤ ਵਿੱਚ ਮੌਜੂਦ ਆਪਣੇ ਸਟਾਫ ਦੀ ਸੁਰੱਖਿਆ ਦਾ ਮੁਲਾਂਕਣ ਕਰ ਰਹੇ ਹਾਂ। ਕੈਨੇਡਾ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ, 'ਅਸੀਂ ਫਿਲਹਾਲ ਕੈਨੇਡਾ ਵਿੱਚ ਆਪਣੇ ਸਟਾਫ ਦੀ ਮੌਜੂਦਗੀ ਨੂੰ ਘਟਾਉਣ ਦਾ ਫੈਸਲਾ ਕੀਤਾ ਹੈ। 'ਕੈਨੇਡਾ ਨੇ ਭਾਰਤ ਵਿੱਚ ਆਪਣੇ ਹਾਈ ਕਮਿਸ਼ਨ ਅਤੇ ਕੌਂਸਲੇਟਾਂ ਲਈ ਵਾਧੂ ਸੁਰੱਖਿਆ ਦੀ ਵੀ ਮੰਗ ਕੀਤੀ ਹੈ।