Begin typing your search above and press return to search.

ਕੈਨੇਡਾ ਵਿਚ ਲੁੱਟਾਂ-ਖੋਹਾਂ ਦੇ ਮਾਮਲੇ ਤਹਿਤ 4 ਪੰਜਾਬੀ ਕਾਬੂ

ਕੈਨੇਡਾ ਵਿਚ ਸਾਊਥ ਏਸ਼ੀਅਨ ਲੋਕਾਂ ਨਾਲ ਹੋ ਰਹੀਆਂ ਹਿੰਸਕ ਲੁੱਟਾਂ-ਖੋਹਾਂ ਦੇ ਮਾਮਲੇ ਵਿਚ ਪੀਲ ਰੀਜਨਲ ਪੁਲਿਸ ਵੱਲੋਂ ਚਾਰ ਹੋਰ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ

ਕੈਨੇਡਾ ਵਿਚ ਲੁੱਟਾਂ-ਖੋਹਾਂ ਦੇ ਮਾਮਲੇ ਤਹਿਤ 4 ਪੰਜਾਬੀ ਕਾਬੂ
X

Upjit SinghBy : Upjit Singh

  |  11 July 2025 5:37 PM IST

  • whatsapp
  • Telegram

ਬਰੈਂਪਟਨ : ਕੈਨੇਡਾ ਵਿਚ ਸਾਊਥ ਏਸ਼ੀਅਨ ਲੋਕਾਂ ਨਾਲ ਹੋ ਰਹੀਆਂ ਹਿੰਸਕ ਲੁੱਟਾਂ-ਖੋਹਾਂ ਦੇ ਮਾਮਲੇ ਵਿਚ ਪੀਲ ਰੀਜਨਲ ਪੁਲਿਸ ਵੱਲੋਂ ਚਾਰ ਹੋਰ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਦੀ ਸ਼ਨਾਖਤ ਹਰਦਿਲ ਸਿੰਘ ਮਹਿਰੋਕ, ਪ੍ਰੀਤਪਾਲ ਸਿੰਘ ਕੂਨਰ ਅਤੇ ਦੋ ਨਾਬਾਲਗਾਂ ਵਜੋਂ ਕੀਤੀ ਗਈ ਹੈ। ਇਸ ਤੋਂ ਪਹਿਲਾਂ ਪੁਲਿਸ ਵੱਲੋਂ ਅਭਿਜੋਤ ਸਿੰਘ ਅਤੇ ਰਿਧਮਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਪੀਲ ਰੀਜਨਲ ਪੁਲਿਸ ਵੱਲੋਂ ਕਈ ਥਾਵਾਂ ’ਤੇ ਛਾਪੇ

ਪੁਲਿਸ ਨੇ ਦੱਸਿਆ ਕਿ ਪੀਲ ਰੀਜਨ ਵਿਚ ਕਈ ਟਿਕਾਣਿਆਂ ’ਤੇ ਮਾਰੇ ਗਏ ਛਾਪਿਆਂ ਦੌਰਾਨ ਬਰੈਂਪਟਨ ਦੇ ਹਰਦਿਲ ਸਿੰਘ ਮਹਿਰੋਕ ਸਣੇ 16 ਅਤੇ 17 ਸਾਲ ਉਮਰ ਦੇ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਵਿਰੁੱਧ ਅਗਵਾ ਅਤੇ ਲੁੱਟ ਦੇ ਤਿੰਨ ਦੋਸ਼ ਆਇਦ ਕੀਤੇ ਗਏ। ਦੂਜੇ ਪਾਸੇ ਪੁਲਿਸ ਵੱਲੋਂ ਮਿਸੀਸਾਗਾ ਦੇ ਪ੍ਰੀਤਪਾਲ ਸਿੰਘ ਕੂਨਰ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਮੰਗਿਆ ਗਿਆ। ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਲੁੱਟਾਂ-ਖੋਹਾਂ ਦੇ ਸ਼ਿਕਾਰ ਲੋਕਾਂਦੀ ਗਿਣਤੀ ਜ਼ਿਆਦਾ ਹੋ ਸਕਦੀ ਹੈ ਅਤੇ ਪੀੜਤਾਂ ਨੂੰ ਅੱਗੇ ਆਉਣ ਦੀ ਗੁਜ਼ਾਰਿਸ਼ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਲੋਕਾਂ ਨੂੰ ਸੁਚੇਤ ਕੀਤਾ ਗਿਆ ਹੈ ਕਿ ਆਨਲਾਈਨ ਸੰਪਰਕ ਵਿਚ ਆਉਣ ਵਾਲੇ ਲੋਕਾਂ ਨਾਲ ਮੁਲਾਕਾਤ ਕਰਦਿਆਂ ਸੁਚੇਤ ਰਿਹਾ ਜਾਵੇ।

ਦੱਖਣੀ ਏਸ਼ੀਆ ਮੂਲ ਦੇ ਲੋਕ ਬਣਦੇ ਸਨ ਨਿਸ਼ਾਨਾ

ਅਜਿਹੀਆਂ ਮੁਲਾਕਾਤਾਂ ਜਨਤਕ ਥਾਵਾਂ ’ਤੇ ਕੀਤੀਆਂ ਜਾਣ ਅਤੇ ਆਪਣੇ ਕਿਸੇ ਪਰਵਾਰਕ ਮੈਂਬਰ ਜਾਂ ਦੋਸਤ ਨੂੰ ਇਸ ਬਾਰੇ ਜਾਣਕਾਰੀ ਜ਼ਰੂਰ ਦਿਤੀ ਜਾਵੇ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਮੌਜੂਦ ਹੈ ਤਾਂ ਉਹ 21 ਡਵੀਜ਼ਨ ਕ੍ਰਿਮੀਨਲ ਇਨਵੈਸਟੀਗੇਸ਼ਨ ਬਿਊਰੋ ਦੇ ਜਾਂਚਕਰਤਾਵਾਂ ਨਾਲ 905 453 2121 ਐਕਸਟੈਨਸ਼ਨ 2133 ’ਤੇ ਸੰਪਰਕ ਕਰੇ। ਗੁਪਤ ਤਰੀਕੇ ਨਾਲ ਜਾਣਕਾਰੀ ਦੇਣ ਲਈ ਕ੍ਰਾਈਮ ਸਟੌਪਰਜ਼ ਨੂੰ ਕਾਲ ਕੀਤੀ ਜਾ ਸਕਦੀ ਹੈ।

Next Story
ਤਾਜ਼ਾ ਖਬਰਾਂ
Share it