Begin typing your search above and press return to search.

ਕੈਨੇਡਾ ਵੱਲੋਂ ਪੰਜਾਬੀਆਂ ਨੂੰ ਇਕ ਹੋਰ ਝਟਕਾ

ਪੰਜਾਬੀਆਂ ਦੇ ਕੈਨੇਡਾ ਵਿਚ ਪੱਕੇ ਹੋਣ ਦਾ ਆਖਰੀ ਰਾਹ ਐਲ.ਐਮ.ਆਈ.ਏ. ਵੀ ਬੰਦ ਕੀਤਾ ਜਾ ਰਿਹਾ ਹੈ।

ਕੈਨੇਡਾ ਵੱਲੋਂ ਪੰਜਾਬੀਆਂ ਨੂੰ ਇਕ ਹੋਰ ਝਟਕਾ
X

Upjit SinghBy : Upjit Singh

  |  22 Nov 2024 5:49 PM IST

  • whatsapp
  • Telegram

ਟੋਰਾਂਟੋ : ਪੰਜਾਬੀਆਂ ਦੇ ਕੈਨੇਡਾ ਵਿਚ ਪੱਕੇ ਹੋਣ ਦਾ ਆਖਰੀ ਰਾਹ ਐਲ.ਐਮ.ਆਈ.ਏ. ਵੀ ਬੰਦ ਕੀਤਾ ਜਾ ਰਿਹਾ ਹੈ। ਜੀ ਹਾਂ, ਇੰਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਵੱਡੇ ਖੁਲਾਸੇ ਕਰਦਿਆਂ ਕਿਹਾ ਹੈ ਕਿ ਕੈਨੇਡੀਅਨ ਪੀ.ਆਰ. ਲਈ ਐਲ.ਐਮ.ਆਈ.ਏ. ਦੀ ਵੱਡੇ ਪੱਧਰ ’ਤੇ ਦੁਰਵਰਤੋਂ ਹੋ ਰਹੀ ਹੈ ਅਤੇ ਫੈਡਰਲ ਸਰਕਾਰ ਐਲ.ਐਮ.ਆਈ.ਏ. ਰਾਹੀਂ ਮਿਲਣ ਵਾਲੇ 50 ਵਾਧੂ ਅੰਕਾਂ ਦੀ ਸਹੂਲਤ ਖਤਮ ਕਰਨ ’ਤੇ ਵਿਚਾਰ ਕਰ ਰਹੀ ਹੈ। ਲੇਬਰ ਮਾਰਕਿਟ ਇੰਪੈਕਟ ਅਸੈਸਮੈਂਟ ਦੇ ਨਾਂ ’ਤੇ ਲੋਕਾਂ ਨੂੰ ਠੱਗਿਆ ਜਾ ਰਿਹਾ ਹੈ ਅਤੇ ਕਾਲਾ ਬਾਜ਼ਾਰੀ ਕਰਦਿਆਂ ਇਕ ਕਾਗਜ਼ ਵਾਸਤੇ 70 ਹਜ਼ਾਰ ਡਾਲਰ ਤੱਕ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਦੇ ਮੱਦੇਨਜ਼ਰ ਕੈਨੇਡਾ ਸਰਕਾਰ ਇੰਮੀਗ੍ਰੇਸ਼ਨ ਨਿਯਮਾਂ ਵਿਚ ਸਖ਼ਤੀ ਕਰਨ ਲਈ ਮਜਬੂਰ ਹੋ ਰਹੀ ਹੈ। ਬਗੈਰ ਲਾਇਸੰਸ ਤੋਂ ਕੰਮ ਕਰ ਰਹੇ ਇੰਮੀਗ੍ਰੇਸ਼ਨ ਸਲਾਹਕਾਰ ਇਸ ਦਾ ਸਭ ਤੋਂ ਵੱਧ ਫਾਇਦਾ ਉਠਾ ਰਹੇ ਹਨ ਅਤੇ ਪੰਜਾਬੀ ਨੌਜਵਾਨਾਂ ਨੂੰ ਐਲ.ਐਮ.ਆਈ.ਏ. ਰਾਹੀਂ ਪੱਕਾ ਕਰਵਾਉਣ ਦਾ ਲਾਰਾ ਲਾਇਆ ਜਾਂਦਾ ਹੈ।

ਪੱਕੇ ਹੋਣ ਦਾ ਰਾਹ ਐਲ.ਐਮ.ਆਈ.ਏ. ਵੀ ਹੋਵੇਗਾ ਬੰਦ

ਸੋਸ਼ਲ ਮੀਡੀਆ ’ਤੇ ਠੱਗ ਏਜੰਟਾਂ ਵੱਲੋਂ ਐਲ.ਐਮ.ਆਈ.ਏ. ਰਾਹੀਂ ਯਕੀਨੀ ਪੀ.ਆਰ. ਦੇ ਦਾਅਵੇ ਵੀ ਕੀਤੇ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਫਰਜ਼ੀ ਨੌਕਰੀਆਂ ਲਈ ਐਲ.ਐਮ.ਆਈ.ਏ. ਤਿਆਰ ਕਰਵਾਏ ਜਾਂਦੇ ਹਨ ਅਤੇ ਨੌਜਵਾਨਾਂ ਦਾ ਵੱਡੇ ਪੱਧਰ ’ਤੇ ਸ਼ੋਸ਼ਣ ਕੀਤਾ ਜਾਂਦਾ ਹੈ। ਇਸ ਵੇਲੇ ਕੈਨੇਡੀਅਨ ਪੀ.ਆਰ. ਲਈ ਸੀ.ਆਰ.ਐਸ. ਸਕੋਰ 500 ਤੋਂ ਉਤੇ ਚੱਲ ਰਿਹਾ ਹੈ ਅਤੇ ਐਲ.ਐਮ.ਆਈ.ਏ. ਦਾ 50 ਵਾਧੂ ਅੰਕ ਪੀ.ਆਰ. ਦਿਵਾਉਣ ਵਿਚ ਕਾਰਗਰ ਸਾਬਤ ਹੁੰਦੇ ਹਨ ਪਰ ਜ਼ਿਆਦਾਤਰ ਮਾਮਲਿਆਂ ਵਿਚ ਇਸ ਸਹੂਲਤ ਦੀ ਵਰਤੋਂ ਠੱਗੀ-ਠੋਰੀ ਵਾਸਤੇ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੈਨੇਡਾ ਸਰਕਾਰ ਵੱਲੋਂ 10 ਸਾਲ ਦੀ ਮਿਆਦ ਵਾਲੇ ਮਲਟੀਪਲ ਐਂਟਰੀ ਵੀਜ਼ਾ ਬੰਦ ਕੀਤੇ ਜਾ ਚੁੱਕੇ ਹਨ ਅਤੇ ਜ਼ਿਆਦਾਤਰ ਮਾਮਲਿਆਂ ਵਿਚ ਸਿੰਗਲ ਐਂਟਰੀ ਵੀਜ਼ਾ ਹੀ ਜਾਰੀ ਕੀਤੇ ਜਾ ਰਹੇ ਹਨ। ਸਿਰਫ਼ ਐਨਾ ਹੀ ਨਹੀਂ, ਕੌਮਾਂਤਰੀ ਵਿਦਿਆਰਥੀਆਂ ਨੂੰ ਦਿਤੇ ਜਾਣ ਵਾਲੇ ਵੀਜ਼ਿਆਂ ਦੀ ਗਿਣਤੀ ਵੀ ਘਟਾ ਕੇ 4 ਲੱਖ 37 ਹਜ਼ਾਰ ਕੀਤੀ ਜਾ ਚੁੱਕੀ ਹੈ। ਮਾਰਕ ਮਿਲਰ ਨੇ ਵਰਕ ਪਰਮਿਟ ਦੀ ਮਿਆਦ ਵਿਚ ਵਾਧਾ ਕਰਨ ਲਈ ਬਰੈਂਪਟਨ ਵਿਖੇ ਪੱਕੇ ਰੋਸ ਧਰਨੇ ’ਤੇ ਬੈਠੇ ਸਾਬਕਾ ਕੌਮਾਂਤਰੀ ਵਿਦਿਆਰਥੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਟੱਡੀ ਵੀਜ਼ਾ ਤੋਂ ਕੈਨੇਡੀਅਨ ਪੀ.ਆਰ. ਤੱਕ ਪਹੁੰਚਣ ਦਾ ਕੋਈ ਸੌਖਾ ਰਾਹ ਨਹੀਂ। ਕੋਈ ਵਿਦਿਆਰਥੀ ਇਹ ਸੋਚ ਕੇ ਕੈਨੇਡਾ ਨਾ ਆਵੇ ਕਿ ਉਹ ਯਕੀਨੀ ਤੌਰ ’ਤੇ ਪੀ.ਆਰ. ਹਾਸਲ ਕਰ ਲਵੇਗਾ। ਮਾਰਕ ਮਿਲਰ ਵੱਲੋਂ ਪਿਛਲੇ ਦਿਨੀਂ ਕੌਮਾਂਤਰੀ ਵਿਦਿਆਰਥੀਆਂ ਵਾਸਤੇ ਕਈ ਹਾਂਪੱਖੀ ਐਲਾਨ ਵੀ ਕੀਤੇ ਗਏ ਜਿਨ੍ਹਾਂ ਤਹਿਤ ਹਫ਼ਤੇ ਵਿਚ ਕੰਮ ਦਾ ਸਮਾਂ 20 ਘੰਟੇ ਤੋਂ ਵਧਾ ਕੇ 24 ਘੰਟੇ ਕਰ ਦਿਤਾ ਗਿਆ ਪਰ ਇਸ ਦੇ ਨਾਲ ਹੀ ਕਾਲਜ ਬਦਲਣ ਦੀ ਸੂਰਤ ਵਿਚ ਨਵੇਂ ਸਿਰੇ ਤੋਂ ਸਟੱਡੀ ਵੀਜ਼ਾ ਅਰਜ਼ੀ ਦਾਖਲ ਕਰਨ ਦਾ ਨਿਯਮ ਵੀ ਲਾਗੂ ਕਰ ਦਿਤਾ ਗਿਆ।

ਇੰਮੀਗ੍ਰੇਸ਼ਨ ਮੰਤਰੀ ਨੇ ਕਰ ਦਿਤੇ ਵੱਡੇ ਖੁਲਾਸੇ

ਇਥੇ ਦਸਣਾ ਬਣਦਾ ਹੈ ਕਿ ਮੌਜੂਦਾ ਵਰ੍ਹੇ ਦੌਰਾਨ 14 ਹਜ਼ਾਰ ਕੌਮਾਂਤਰੀ ਵਿਦਿਆਰਥੀ ਕੈਨੇਡਾ ਵਿਚ ਅਸਾਇਲਮ ਦਾ ਦਾਅਵਾ ਕਰ ਚੁੱਕੇ ਹਨ ਅਤੇ ਇਹ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਦੂਜੇ ਪਾਸੇ ਕੈਨੇਡਾ ਵਿਚ ਆਰਜ਼ੀ ਵੀਜ਼ਾ ’ਤੇ ਮੌਜੂਦ ਲੋਕਾਂ ਦੀ ਗਿਣਤੀ 30 ਲੱਖ ਤੋਂ ਟੱਪ ਚੁੱਕੀ ਹੈ ਅਤੇ ਫੈਡਰਲ ਸਰਕਾਰ ਇਸ ਵਿਚ ਵੱਡੀ ਕਟੌਤੀ ਕਰਨਾ ਚਾਹੁੰਦੀ ਹੈ।

Next Story
ਤਾਜ਼ਾ ਖਬਰਾਂ
Share it