Begin typing your search above and press return to search.

ਖਾਲਿਸਤਾਨੀ ਹਰਦੀਪ ਨਿੱਝਰ ਨੂੰ ਲੈ ਕੇ ਕੈਨੇਡੀਅਨ ਖੁਫੀਆਂ ਏਜੰਸੀ ਨੇ ਕੀਤੇ ਵੱਡੇ ਖੁਲਾਸੇ

ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਬਾਅਦ ਕੈਨੇਡੀਅਨ ਖੁਫੀਆ ਏਜੰਸੀ ਨੇ ਇਸ ਸਾਲ ਫਰਵਰੀ ਅਤੇ ਮਾਰਚ 'ਚ ਦੋ ਵਾਰ ਗੁਪਤ ਤੌਰ 'ਤੇ ਭਾਰਤ ਦਾ ਦੌਰਾ ਕੀਤਾ ਸੀ।

ਖਾਲਿਸਤਾਨੀ ਹਰਦੀਪ ਨਿੱਝਰ ਨੂੰ ਲੈ ਕੇ ਕੈਨੇਡੀਅਨ ਖੁਫੀਆਂ ਏਜੰਸੀ ਨੇ ਕੀਤੇ ਵੱਡੇ ਖੁਲਾਸੇ

Dr. Pardeep singhBy : Dr. Pardeep singh

  |  10 Jun 2024 5:26 AM GMT

  • whatsapp
  • Telegram

ਕੈਨੇਡਾ: ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਬਾਅਦ ਕੈਨੇਡੀਅਨ ਖੁਫੀਆ ਏਜੰਸੀ (ਸੀ. ਐੱਸ. ਆਈ. ਐੱਸ.) ਨੇ ਇਸ ਸਾਲ ਫਰਵਰੀ ਅਤੇ ਮਾਰਚ 'ਚ ਦੋ ਵਾਰ ਗੁਪਤ ਤੌਰ 'ਤੇ ਭਾਰਤ ਦਾ ਦੌਰਾ ਕੀਤਾ ਸੀ। ਇਹ ਜਾਣਕਾਰੀ ਸੀਐਸਆਈਐਸ ਦੇ ਡਾਇਰੈਕਟਰ ਡੇਵਿਡ ਵਿਗਨੋਲਟ ਨੇ ਐਤਵਾਰ (9 ਮਈ) ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਉਹ ਨਿੱਝਰ ਦੇ ਕਤਲ ਨਾਲ ਸਬੰਧਤ ਮਾਮਲੇ ਦੀ ਜਾਣਕਾਰੀ ਭਾਰਤੀ ਅਧਿਕਾਰੀਆਂ ਨੂੰ ਦੇਣ ਲਈ ਭਾਰਤ ਆਏ ਸਨ। 18 ਜੂਨ, 2023 ਦੀ ਸ਼ਾਮ ਨੂੰ, ਸਰੀ ਸ਼ਹਿਰ ਦੇ ਇੱਕ ਗੁਰਦੁਆਰੇ ਤੋਂ ਨਿਕਲਦੇ ਸਮੇਂ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪਿਛਲੇ ਸਾਲ 18 ਸਤੰਬਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ, ਜਿਸ ਨੂੰ ਭਾਰਤ ਨੇ ਰੱਦ ਕਰ ਦਿੱਤਾ ਸੀ।

4 ਭਾਰਤੀਆਂ ਨੂੰ ਕੀਤਾ ਗ੍ਰਿਫ਼ਤਾਰ

ਸੀਐਸਆਈਐਸ ਦੇ ਇਸ ਦੌਰੇ ਦੀ ਜਾਣਕਾਰੀ ਉਸ ਸਮੇਂ ਸਾਹਮਣੇ ਆਈ ਹੈ ਜਦੋਂ ਕੈਨੇਡਾ ਨੇ ਨਿੱਝਰ ਕਤਲ ਕੇਸ ਵਿੱਚ ਪਿਛਲੇ ਮਹੀਨੇ 4 ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਿਛਲੇ ਮਹੀਨੇ ਐਡਮਿੰਟਨ ਸਥਿਤ ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਅਤੇ ਕਰਨਪ੍ਰੀਤ ਸਿੰਘ (28) ਨੂੰ ਇਸ ਕੇਸ ਵਿੱਚ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਚੌਥੇ ਭਾਰਤੀ ਅਮਨਦੀਪ ਸਿੰਘ ਨੂੰ ਕੈਨੇਡੀਅਨ ਅਧਿਕਾਰੀਆਂ ਨੇ ਗ੍ਰਿਫਤਾਰ ਕਰ ਲਿਆ।

'ਭਾਰਤ 'ਚ ਲੋੜੀਂਦੇ ਲੋਕਾਂ ਨੂੰ ਕੈਨੇਡਾ ਦਿੰਦਾ ਹੈ ਵੀਜ਼ਾ'

ਇਨ੍ਹਾਂ ਗ੍ਰਿਫਤਾਰੀਆਂ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਦੋਸ਼ ਲਾਇਆ ਸੀ ਕਿ ਕੈਨੇਡਾ ਭਾਰਤ ਵਿੱਚ ਲੋੜੀਂਦੇ ਲੋਕਾਂ ਨੂੰ ਵੀਜ਼ਾ ਦਿੰਦਾ ਹੈ। ਉਨ੍ਹਾਂ ਕਿਹਾ ਸੀ ਕਿ 'ਸੰਗਠਿਤ ਅਪਰਾਧ ਨਾਲ ਜੁੜੇ ਪੰਜਾਬ ਦੇ ਲੋਕਾਂ ਦਾ ਕੈਨੇਡਾ 'ਚ ਸਵਾਗਤ ਹੈ।ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰਸੀਐਮਪੀ) ਇਸ ਕਤਲ ਦੀ ਜਾਂਚ ਕਰ ਰਹੀ ਹੈ। ਕੈਨੇਡੀਅਨ ਅਧਿਕਾਰੀਆਂ ਨੇ ਇਹ ਵੀ ਮੰਨਿਆ ਕਿ ਸੀਐਸਆਈਐਸ ਨਾਲ ਜੁੜੇ ਕੁਝ ਲੋਕ ਭਾਰਤ ਗਏ ਸਨ, ਪਰ ਇਸ ਵਾਰ ਉਨ੍ਹਾਂ ਨੇ ਇਹ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਸੀਐਸਆਈਐਸ ਨੇ ਭਾਰਤੀ ਅਧਿਕਾਰੀਆਂ ਨਾਲ ਕੀ ਗੱਲਬਾਤ ਕੀਤੀ ਹੈ।

ਕੈਨੇਡੀਅਨ ਅਧਿਕਾਰੀਆਂ ਨੇ ਕਿਹਾ ਕਿ ਸੀਐਸਆਈਐਸ ਕਤਲੇਆਮ ਬਾਰੇ ਭਾਰਤੀ ਅਧਿਕਾਰੀਆਂ ਨਾਲ ਜਾਣਕਾਰੀ ਸਾਂਝੀ ਕਰਨਾ ਜਾਰੀ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਕਈ ਵਾਰ ਇਹੀ ਗੱਲ ਦੁਹਰਾਈ ਹੈ। ਕੈਨੇਡੀਅਨ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਮੁੱਢਲੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਵਿੱਚ ਸ਼ਾਮਲ ਲੋਕਾਂ ਦੀ ਜਵਾਬਦੇਹੀ ਯਕੀਨੀ ਬਣਾਈ ਜਾ ਰਹੀ ਹੈ। ਇਹ ਦੋਵਾਂ ਦੇਸ਼ਾਂ ਦੇ ਹਿੱਤ ਵਿੱਚ ਹੈ। ਆਰਸੀਐਮਪੀ ਇੱਕ ਸੁਤੰਤਰ ਜਾਂਚ ਕਰ ਰਹੀ ਹੈ। ਹਾਲਾਂਕਿ ਹੁਣ ਤੱਕ ਭਾਰਤੀ ਅਧਿਕਾਰੀਆਂ ਨੇ ਸੀਐਸਆਈਐਸ ਦੇ ਭਾਰਤ ਦੌਰੇ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ।

Next Story
ਤਾਜ਼ਾ ਖਬਰਾਂ
Share it