‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਈ ਨਸ਼ਾ ਤਸਕਰ ਕਾਬੂ ਕੀਤੇ : ਮੀਤ ਹੇਅਰ
ਪੰਜਾਬ ਦੇ ਸੰਗਰੂਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਸਾਂਸਦ ਅਤੇ ਨੌਜਵਾਨ ਆਗੂ ਮੀਤ ਹੇਅਰ ਆਪਣੇ ਕੈਨੇਡਾ ਦੌਰੇ ਦੌਰਾਨ ਪੰਜਾਬੀਆਂ ਦੀ ਸੰਘਣੀ ਵੱਸੋਂ ਵਾਲੇ ਐਫਸਫੋਰਡ ਸ਼ਹਿਰ 'ਚ ਪੁੱਜੇ, ਜਿੱਥੇ ਉਹਨਾਂ ਦੇ ਸਮਰਥਕਾਂ, ਜਾਣਕਾਰ ਸੱਜਣਾਂ ਅਤੇ ਹੋਰਨਾਂ ਪਤਵੰਤਿਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ|

By : Makhan shah
ਵੈਨਕੂਵਰ ,ਜੁਲਾਈ (ਮਲਕੀਤ ਸਿੰਘ)- ਪੰਜਾਬ ਦੇ ਸੰਗਰੂਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਸਾਂਸਦ ਅਤੇ ਨੌਜਵਾਨ ਆਗੂ ਮੀਤ ਹੇਅਰ ਆਪਣੇ ਕੈਨੇਡਾ ਦੌਰੇ ਦੌਰਾਨ ਪੰਜਾਬੀਆਂ ਦੀ ਸੰਘਣੀ ਵੱਸੋਂ ਵਾਲੇ ਐਫਸਫੋਰਡ ਸ਼ਹਿਰ 'ਚ ਪੁੱਜੇ, ਜਿੱਥੇ ਉਹਨਾਂ ਦੇ ਸਮਰਥਕਾਂ, ਜਾਣਕਾਰ ਸੱਜਣਾਂ ਅਤੇ ਹੋਰਨਾਂ ਪਤਵੰਤਿਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ|
ਇਸ ਦੌਰਾਨ ਅਯੋਜਿਤ ਇਕ ਸੰਖੇਪ ਸਮਾਰੋਹ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ ਕਈ ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਗਈ ਹੈ, ਜਿਸ ਕਾਰਨ ਪੰਜਾਬ 'ਚ ਵੱਸਦੇ ਪੰਜਾਬੀ ਭਾਈਚਾਰੇ ਸਮੇਤ ਵਿਦੇਸ਼ਾਂ ਚ ਵੱਸਦੇ ਪ੍ਰਵਾਸੀ ਭਾਈਚਾਰੇ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
ਅਖੀਰ 'ਚ ਉਹਨਾਂ ਨੇ ਪ੍ਰਵਾਸੀ ਪੰਜਾਬੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਚ ਪਾਏ ਅਹਿਮ ਯੋਗਦਾਨ ਦੀ ਭਰਪੂਰ ਪ੍ਰਸੰਸਾ ਕੀਤੀ ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਕੰਸਰਵੇਟਿਵ ਪਾਰਟੀ ਦੇ ਸਾਂਸਦ ਸੁਖਮਨ ਗਿੱਲ, ਗੁਰਮੀਤ ਸਿੰਘ ,ਹਰਦੀਪ ਸਿੰਘ ਪਰਮਾਰ, ਨਿਰਵੈਰ ਪੱਡਾ, ਸਤਨਾਮ ਸਿੰਘ ਗਿੱਲ, ਹਰਵਿੰਦਰ ਸਿੰਘ ਤੂਰ, ਅਮਨ ਹੇਅਰ, ਹਰਦੀਪ ਹੈਰੀ, ਬਲਜੀਤ ਨੱਤ ਅਤੇ ਬਲਦੇਵ ਭਦੌੜ ਆਦਿ ਪਤਵੰਤੇ ਵੀ ਹਾਜ਼ਰ ਸਨ|


