ਕੈਨੇਡਾ ’ਚ ਸਮੁੰਦਰੀ ਬੀਚ ’ਤੇ ਲਾਪਤਾ ਹੋਈ ਪੰਜਾਬਣ ਕੁੜੀ
ਬਠਿੰਡਾ ਦੇ ਪਿੰਡ ਸੰਦੋਹਾ ਦੀ ਰਹਿਣ ਵਾਲੀ ਸੰਦੀਪ ਕੌਰ ਪਿਛਲੇ ਕਰੀਬ 8 ਦਿਨਾਂ ਤੋਂ ਕੈਨੇਡਾ ਵਿਚ ਲਾਪਤਾ ਹੋ ਗਈ, ਜਿਸ ਦਾ ਕੁੱਝ ਪਤਾ ਨਹੀਂ ਚੱਲ ਰਿਹਾ। ਕੈਨੇਡਾ ਪੁਲਿਸ ਦਾ ਕਹਿਣਾ ਏ ਕਿ ਸੰਦੀਪ ਬੀਚ ’ਤੇ ਲਹਿਰਾਂ ਦੀ ਲਪੇਟ ਵਿਚ ਆ ਕੇ ਪਾਣੀ ਵਿਚ ਡੁੱਬ ਗਈ ਪਰ ਹੁਣ ਸੰਦੀਪ ਦੇ ਪਰਿਵਾਰ ਵੱਲੋਂ ਪੰਜਾਬ ਸਰਕਾਰ ਕੋਲ ਮਦਦ ਦੀ ਗੁਹਾਰ ਲਗਾਉਂਦਿਆਂ ਮੰਗ ਕੀਤੀ ਗਈ ਐ ਕਿ ਕੈਨੇਡਾ ਸਰਕਾਰ ਨਾਲ ਤਾਲਮੇਲ ਕਰਕੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ।
By : Makhan shah
ਬਠਿੰਡਾ : ਬਠਿੰਡਾ ਦੇ ਪਿੰਡ ਸੰਦੋਹਾ ਦੀ ਰਹਿਣ ਵਾਲੀ ਸੰਦੀਪ ਕੌਰ ਪਿਛਲੇ ਕਰੀਬ 8 ਦਿਨਾਂ ਤੋਂ ਕੈਨੇਡਾ ਵਿਚ ਲਾਪਤਾ ਹੋ ਗਈ, ਜਿਸ ਦਾ ਕੁੱਝ ਪਤਾ ਨਹੀਂ ਚੱਲ ਰਿਹਾ। ਕੈਨੇਡਾ ਪੁਲਿਸ ਦਾ ਕਹਿਣਾ ਏ ਕਿ ਸੰਦੀਪ ਬੀਚ ’ਤੇ ਲਹਿਰਾਂ ਦੀ ਲਪੇਟ ਵਿਚ ਆ ਕੇ ਪਾਣੀ ਵਿਚ ਡੁੱਬ ਗਈ ਪਰ ਹੁਣ ਸੰਦੀਪ ਦੇ ਪਰਿਵਾਰ ਵੱਲੋਂ ਪੰਜਾਬ ਸਰਕਾਰ ਕੋਲ ਮਦਦ ਦੀ ਗੁਹਾਰ ਲਗਾਉਂਦਿਆਂ ਮੰਗ ਕੀਤੀ ਗਈ ਐ ਕਿ ਕੈਨੇਡਾ ਸਰਕਾਰ ਨਾਲ ਤਾਲਮੇਲ ਕਰਕੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ।
ਬੀਤੇ ਦਿਨੀਂ 15 ਜਨਵਰੀ ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਸੰਦੋਹਾ ਦੀ ਸੰਦੀਪ ਕੌਰ ਕੈਨੇਡਾ ਵਿਚ ਭੇਦਭਰੀ ਹਾਲਤ ਵਿਚ ਲਾਪਤਾ ਹੋ ਗਈ ਸੀ, ਜਿਸ ਤੋਂ ਬਾਅਦ ਉਸ ਦੇ ਪਰਿਵਾਰ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਈ ਜਾ ਰਹੀ ਐ। ਉਧਰ ਕੈਨੇਡਾ ਪੁਲਿਸ ਦਾ ਕਹਿਣਾ ਏ ਕਿ ਸੰਦੀਪ ਬੀਚ ’ਤੇ ਘੁੰਮਣ ਗਈ ਸੀ, ਜਿੱਥੇ ਉਹ ਪਾਣੀ ਦੀ ਲਹਿਰਾਂ ਦੀ ਲਪੇਟ ਵਿਚ ਆ ਕੇ ਡੁੱਬ ਗਈ ਪਰ ਪਰਿਵਾਰ ਨੂੰ ਇਸ ਗੱਲ ’ਤੇ ਯਕੀਨ ਨਹੀਂ ਆ ਰਿਹਾ, ਉਸ ਵੱਲੋਂ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਜਾ ਰਹੀ ਐ। ਸੰਦੀਪ ਕੌਰ ਦੇ ਮਾਪਿਆਂ ਨੇ ਉਸ ਨੂੰ ਨਾਨਕਿਆਂ ਦੀ ਮਦਦ ਨਾਲ ਅਤੇ ਜ਼ਮੀਨ ਵੇਚ ਕੇ ਕੈਨੇਡਾ ਭੇਜਿਆ ਸੀ ਤਾਂ ਜੋ ਘਰ ਦੀ ਗ਼ਰੀਬੀ ਦੂਰ ਹੋ ਸਕੇ ਪਰ ਪਰਿਵਾਰ ਨੂੰ ਕੀ ਪਤਾ ਸੀ ਕਿ ਉਨ੍ਹਾਂ ਦੀ ਬੇਟੀ ਨਾਲ ਕੀ ਭਾਣਾ ਵਰਤ ਜਾਵੇਗਾ। ਜਦੋਂ ਤੋਂ ਬੇਟੀ ਦੇ ਲਾਪਤਾ ਹੋਣ ਦੀ ਖ਼ਬਰ ਆਈ ਐ, ਉਦੋਂ ਤੋਂ ਹੀ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਐ।
ਲੜਕੀ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਸੰਦੀਪ ਕੌਰ ਸਮੁੰਦਰ ਕਿਨਾਰੇ ਘੁੰਮਣ ਲਈ ਗਈ ਸੀ, ਉਸੇ ਦੌਰਾਨ ਉਥੇ ਘਟਨਾ ਵਾਪਰ ਗਈ ਅਤੇ ਉਹ ਪਾਣੀ ਵਿਚ ਡਿੱਗ ਗਈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਸਾਡੀ ਮਦਦ ਕਰਨ ਤਾਂ ਸੰਦੀਪ ਦੀ ਮੌਤ ਬਾਰੇ ਅਸਲ ਸੱਚਾਈ ਪਤਾ ਚੱਲ ਸਕੇ। ਲੜਕੀ ਦਾ ਭਰਾ ਦਾ ਕਹਿਣਾ ਏ ਕਿ ਉਸ ਨੇ ਕਰੀਬ ਤਿੰਨ ਮਹੀਨੇ ਪਹਿਲਾਂ ਆਪਣੇ ਸਾਰੇ ਸੋਸ਼ਲ ਅਕਾਊਂਟ ਵੀ ਬੰਦ ਕਰ ਦਿੱਤੇ ਸੀ।
ਦੱਸ ਦਈਏ ਕਿ ਸੰਦੀਪ ਕੌਰ ਦੇ ਲਾਪਤਾ ਹੋਣ ਨੂੰ ਲੈ ਕੇ ਪਰਿਵਾਰ ਵਿਚ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਏ।