Begin typing your search above and press return to search.

ਅਤਿਵਾਦੀ ਸਾਜ਼ਿਸ਼ : ਸ਼ੱਕੀ ਨੂੰ ਕੈਨੇਡੀਅਨ ਸਿਟੀਜ਼ਨਸ਼ਿਪ ਬਾਰੇ ਪੜਤਾਲ ਆਰੰਭ

ਇਸਲਾਮਿਕ ਸਟੇਟ ਨਾਲ ਸਬੰਧਤ ਹੋਣ ਦੇ ਦੋਸ਼ ਹੇਠ ਗ੍ਰਿਫ਼ਤਾਰ ਪ੍ਰਵਾਸੀ ਨੂੰ ਕੈਨੇਡੀਅਨ ਸਿਟੀਜ਼ਨਸ਼ਿਪ ਮਿਲਣ ਦੇ ਮਾਮਲੇ ਦੀ ਉਚ ਪੱਧਰੀ ਪੜਤਾਲ ਆਰੰਭ ਹੋ ਚੁੱਕੀ ਹੈ।

ਅਤਿਵਾਦੀ ਸਾਜ਼ਿਸ਼ : ਸ਼ੱਕੀ ਨੂੰ ਕੈਨੇਡੀਅਨ ਸਿਟੀਜ਼ਨਸ਼ਿਪ ਬਾਰੇ ਪੜਤਾਲ ਆਰੰਭ
X

Upjit SinghBy : Upjit Singh

  |  28 Aug 2024 5:20 PM IST

  • whatsapp
  • Telegram

ਔਟਵਾ : ਇਸਲਾਮਿਕ ਸਟੇਟ ਨਾਲ ਸਬੰਧਤ ਹੋਣ ਦੇ ਦੋਸ਼ ਹੇਠ ਗ੍ਰਿਫ਼ਤਾਰ ਪ੍ਰਵਾਸੀ ਨੂੰ ਕੈਨੇਡੀਅਨ ਸਿਟੀਜ਼ਨਸ਼ਿਪ ਮਿਲਣ ਦੇ ਮਾਮਲੇ ਦੀ ਉਚ ਪੱਧਰੀ ਪੜਤਾਲ ਆਰੰਭ ਹੋ ਚੁੱਕੀ ਹੈ। ਲੋਕ ਸੁਰੱਖਿਆ ਮੰਤਰੀ ਡੌਮੀਨਿਕ ਲੈਬਲੈਂਕ ਅਤੇ ਹੋਰ ਕਈ ਸੀਨੀਅਰ ਅਫਸਰ ਸਵਾਲਾਂ ਦੇ ਘੇਰੇ ਵਿਚ ਹੋਣਗੇ ਜਦੋਂ ਸੰਸਦ ਮੈਂਬਰਾਂ ’ਤੇ ਆਧਾਰਤ ਕਮੇਟੀ ਵੱਲੋਂ ਮਾਮਲੇ ਦੀ ਪੁਣ-ਛਾਣ ਕੀਤੀ ਜਾਵੇਗੀ। ਇਥੇ ਦਸਣਾ ਬਣਦਾ ਹੈ ਕਿ ਇਸਲਾਮਿਕ ਸਟੇਟ ਨਾਲ ਸਬੰਧਤ ਹੋਣ ਦੇ ਦੋਸ਼ ਹੇਠ ਗ੍ਰਿਫ਼ਤਾਰ ਪ੍ਰਵਾਸੀ ਨੂੰ ਕੈਨੇਡੀਅਨ ਸਿਟੀਜ਼ਨਸ਼ਿਪ ਦਿਤੇ ਜਾਣ ’ਤੇ ਸਵਾਲ ਉਠਾਉਂਦਿਆਂ ਕੰਜ਼ਰਵੇਟਿਵ ਪਾਰਟੀ ਨੇ ਟਰੂਡੋ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਸੀ। ਗ੍ਰਿਫ਼ਤਾਰ ਪਿਉ ਪੁੱਤ ਵਿਚੋਂ ਪੁੱਤ ਅਮਰੀਕਾ ਵਿਚ ਪੜ੍ਹਾਈ ਕਰ ਚੁੱਕਾ ਹੈ ਅਤੇ ਕੈਨੇਡਾ ਦੀ ਵੀਜ਼ਾ ਵੀ ਆਸਾਨੀ ਨਾਲ ਮਿਲ ਗਿਆ।

ਟੋਰਾਂਟੋ ਪੁਲਿਸ ਨੇ ਪਿਉ-ਪੁੱਤ ਨੂੰ ਕੀਤਾ ਸੀ ਗ੍ਰਿਫ਼ਤਾਰ

ਹਾਲਾਤ ਦੀ ਗੰਭੀਰਤਾ ਨੂੰ ਵੇਖਦਿਆਂ ਕੰਜ਼ਰਵੇਟਿਵ ਪਾਰਟੀ ਦੇ ਹਾਊਸ ਲੀਡਰ ਐਂਡਰਿਊ ਸ਼ੀਅਰ ਨੇ ਮਾਮਲੇ ਦੀ ਹਾਊਸ ਆਫ ਕਾਮਨਜ਼ ਦੀ ਲੋਕ ਸੁਰੱਖਿਆ ਬਾਰੇ ਕਮੇਟੀ ਤੋਂ ਪੜਤਾਲ ਕਰਵਾਉਣ ਦੀ ਮੰਗ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ‘‘ਕੈਨੇਡਾ ਵਾਸੀਆਂ ਨੂੰ ਇਹ ਜਾਨਣ ਦਾ ਪੂਰਾ ਹੱਕ ਹੈ ਕਿ ਘੋਰ ਗਲਤੀ ਕਿਵੇਂ ਹੋਈ। ਅਤਿਵਾਦੀ ਜਥੇਬੰਦੀ ਨਾਲ ਕਥਿਤ ਤੌਰ ’ਤੇ ਸਬੰਧਤ ਸ਼ਖਸ ਕੈਨੇਡਾ ਵਿਚ ਦਾਖਲ ਹੋਇਆ ਅਤੇ ਇਥੋਂ ਦੀ ਨਾਗਰਿਕਤਾ ਵੀ ਹਾਸਲ ਕਰ ਲਈ। ਮੁਲਕ ਦੇ ਲੋਕ ਇਹ ਵੀ ਜਾਨਣਾ ਚਾਹੁੰਦੇ ਹਨ ਕਿ ਕੀ ਅਜਿਹੇ ਪਿਛੋਕੜ ਵਾਲੇ ਕਿੰਨੇ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਹੋਣ ਦੀ ਇਜਾਜ਼ਤ ਦਿਤੀ ਗਈ।’’ ਐਂਡਰਿਊ ਸ਼ੀਅਰ ਨੇ ਦੱਸਿਆ ਕਿ ਕੰਜ਼ਰਵੇਟਿਵ ਪਾਰਟੀ ਦੇ ਐਮ.ਪੀ. ਅਤੇ ਲੋਕ ਸੁਰੱਖਿਆ ਮਾਮਲਿਆਂ ਦੇ ਆਲੋਚਕ ਫਰੈਂਕ ਕੈਪੂਟੋ ਵੱਲੋਂ ਲੋਕ ਸੁਰੱਖਿਆ ਮੰਤਰੀ ਡੌਮੀਨਿਕ ਲੀਬਲੈਂਕ ਨੂੰ ਪੱਤਰ ਲਿਖ ਕੇ ਕਥਿਤ ਅਤਿਵਾਦੀ ਹਮਲੇ ਬਾਰੇ ਵਿਸਤਾਰਤ ਵੇਰਵੇ ਮੰਗੇ ਗਏ ਹਨ।

ਇਸਲਾਮਿਕ ਸਟੇਟ ਲਈ ਕੰਮ ਕਰਨ ਦੇ ਲੱਗੇ ਸਨ ਦੋਸ਼

ਉਨ੍ਹਾਂ ਕਿਹਾ ਕਿ ਹਾਊਸ ਆਫ ਕਾਮਨਜ਼ ਦੀ ਲੋਕ ਸੁਰੱਖਿਆ ਕਮੇਟੀ ਅੱਗੇ ਪਹਿਲੀ ਪੇਸ਼ੀ ਡੋਮੀਨਿਕ ਲੀਬਲੈਂਕ ਦੀ ਹੋਣੀ ਚਾਹੀਦੀ ਹੈ ਤਾਂਕਿ ਇਸ ਮੁੱਦੇ ’ਤੇ ਵੱਧ ਤੋਂ ਵੱਧ ਜਾਣਕਾਰੀ ਸਾਹਮਣੇ ਆ ਸਕੇ। ਇਥੇ ਦਸਣਾ ਬਣਦਾ ਹੈ ਕਿ ਟੋਰਾਂਟੋ ਵਿਖੇ ਵੱਡਾ ਹਮਲਾ ਕਰਨ ਦੀ ਸਾਜ਼ਿਸ਼ ਘੜ ਰਹੇ ਪਿਉ-ਪੁੱਤ ਨੂੰ ਆਰ.ਸੀ.ਐਮ.ਪੀ. ਨੇ ਗ੍ਰਿਫ਼ਤਾਰ ਕੀਤਾ ਸੀ ਜਿਨ੍ਹਾਂ ਦੀ ਸ਼ਨਾਖਤ 62 ਸਾਲ ਦੇ ਅਹਿਮਦ ਫੁਆਦ ਮੁਸਤਫਾ ਅਲਦੀਦੀ ਅਤੇ 26 ਸਾਲ ਦੇ ਮੁਸਤਫਾ ਅਲਦੀਦੀ ਵਜੋਂ ਕੀਤੀ ਗਈ। ਦੋਹਾਂ ਵਿਰੁੱਧ ਇਸਲਾਮਿਕ ਸਟੇਟ ਦੀਆਂ ਹਦਾਇਤਾਂ ’ਤੇ ਕਤਲ ਕਰਨ ਦੀ ਸਾਜ਼ਿਸ਼ ਘੜਨ ਸਣੇ ਕੁਲ 9 ਦੋਸ਼ ਆਇਦ ਕੀਤੇ ਗਏ ਹਨ। ਚਾਰਜਸ਼ੀਟ ਕਹਿੰਦੀ ਹੈ ਕਿ ਅਹਿਮਦ ਫੁਆਦ ਮੁਸਤਫਾ ਅਲਦੀਦੀ ਨੇ 2015 ਵਿਚ ਕੈਨੇਡਾ ਤੋਂ ਬਾਹਰ ਇਸਲਾਮਿਕ ਸਟੇਟ ਦੇ ਇਸ਼ਾਰੇ ’ਤੇ ਗੰਭੀਰ ਅਪਰਾਧ ਕੀਤਾ।

Next Story
ਤਾਜ਼ਾ ਖਬਰਾਂ
Share it