Begin typing your search above and press return to search.

ਕੈਨੇਡਾ ਵਿਚ ਪਤਨੀ ਦੇ ਕਾਤਲ ਪੰਜਾਬੀ ਨੂੰ ਕੀਤਾ ਜਾਵੇਗਾ ਡਿਪੋਰਟ

ਕੈਨੇਡਾ ਵਿਚ ਪਤਨੀ ਦੇ ਕਾਤਲ ਹਰਪ੍ਰੀਤ ਸਿੰਘ ਨੂੰ ਸਜ਼ਾ ਮੁਕੰਮਲ ਹੋਣ ਮਗਰੋਂ ਡਿਪੋਰਟ ਕਰ ਦਿਤਾ ਜਾਵੇਗਾ।

ਕੈਨੇਡਾ ਵਿਚ ਪਤਨੀ ਦੇ ਕਾਤਲ ਪੰਜਾਬੀ ਨੂੰ ਕੀਤਾ ਜਾਵੇਗਾ ਡਿਪੋਰਟ
X

Upjit SinghBy : Upjit Singh

  |  9 Oct 2024 5:51 PM IST

  • whatsapp
  • Telegram

ਸਰੀ : ਕੈਨੇਡਾ ਵਿਚ ਪਤਨੀ ਦੇ ਕਾਤਲ ਹਰਪ੍ਰੀਤ ਸਿੰਘ ਨੂੰ ਸਜ਼ਾ ਮੁਕੰਮਲ ਹੋਣ ਮਗਰੋਂ ਡਿਪੋਰਟ ਕਰ ਦਿਤਾ ਜਾਵੇਗਾ। ਜੀ ਹਾਂ, ਚਾਰ ਸਾਲ ਪਹਿਲਾਂ ਸਰੀ ਦੇ ਨਿਊਟਨ ਇਲਾਕੇ ਵਿਚ ਵਾਪਰੀ ਵਾਰਦਾਤ ਦੌਰਾਨ ਹਰਪ੍ਰੀਤ ਸਿੰਘ ਨੇ ਜਿਥੇ ਆਪਣੀ ਪਤਨੀ ਉਤੇ ਛੁਰੇ ਨਾਲ ਵਾਰ ਕੀਤੇ, ਉਥੇ ਹੀ 2 ਸਾਲ ਦੀ ਬੱਚੀ ਅਤੇ ਸਹੁਰੇ ਨੂੰ ਵੀ ਜ਼ਖਮੀ ਕਰ ਦਿਤਾ। ਸਰਕਾਰੀ ਵਕੀਲ ਵੱਲੋਂ ਹਰਪ੍ਰੀਤ ਸਿੰਘ ਨੂੰ 12 ਸਾਲ ਕੈਦ ਦੀ ਮੰਗ ਕੀਤੀ ਗਈ ਹੈ ਜਦਕਿ ਬਚਾਅ ਪੱਖ ਦਾ ਵਕੀਲ ਅੱਠ ਸਾਲ ਦੀ ਸਜ਼ਾ ’ਤੇ ਜ਼ੋਰ ਦੇ ਰਿਹਾ ਹੈ। ਅਦਾਲਤ ਵੱਲੋਂ ਸਜ਼ਾ ਦਾ ਐਲਾਨ ਅੱਜ ਕੀਤਾ ਜਾਵੇਗਾ। ਹਰਪ੍ਰੀਤ ਸਿੰਘ ਨੂੰ ਜੇਲ ਵਿਚੋਂ ਬਾਹਰ ਆਉਣ ਮਗਰੋਂ ਡਿਪੋਰਟੇਸ਼ਨ ਵਿਰੁੱਧ ਅਪੀਲ ਦਾਇਰ ਕਰਨ ਦੇ ਹੱਕ ਤੋਂ ਵਾਂਝਾ ਕਰ ਦਿਤਾ ਗਿਆ ਹੈ ਪਰ ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਉਸ ਨੂੰ ਡਿਪੋਰਟ ਕਰਦਿਆਂ ਭਾਰਤ ਭੇਜਿਆ ਜਾਵੇਗਾ ਜਾਂ ਆਸਟ੍ਰੇਲੀਆ। ਹਰਪ੍ਰੀਤ ਸਿੰਘ ਕੋਲ ਆਸਟ੍ਰੇਲੀਆ ਦੀ ਨਾਗਰਿਕਤਾ ਵੀ ਦੱਸੀ ਜਾ ਰਹੀ ਹੈ। ਇਥੇ ਦਸਣਾ ਬਣਦਾ ਹੈ ਕਿ ਹਰਪ੍ਰੀਤ ਸਿੰਘ ਦੇ ਹਮਲੇ ਦੌਰਾਨ ਜ਼ਖਮੀ ਬਲਜੀਤ ਕੌਰ, 2 ਸਾਲ ਦੇ ਬੱਚੀ ਅਤੇ 72 ਸਾਲ ਦੇ ਜਗਜੀਤ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਨ੍ਹਾਂ ਵਿਚੋਂ ਬਲਜੀਤ ਕੌਰ ਦੀ ਮੌਤ ਹੋ ਗਈ।

ਅਕਤੂਬਰ 2020 ਵਿਚ ਹੋਇਆ ਸੀ ਬਲਜੀਤ ਕੌਰ ਦਾ ਕਤਲ

ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਬਲਜੀਤ ਕੌਰ ’ਤੇ ਛੁਰੇ ਨਾਲ ਲਗਾਤਾਰ ਵਾਰ ਕੀਤੇ ਗਏ ਜਿਸ ਦੇ ਸਿੱਟੇ ਵਜੋਂ ਉਸ ਦੇ ਪੂਰੇ ਸਰੀਰ ਵਿਚੋਂ ਖੂਨ ਵਗ ਰਿਹਾ ਸੀ। ਹਮਲੇ ਦੌਰਾਨ ਬਲਜੀਤ ਕੌਰ ਨੇ ਦੋ ਸਾਲ ਦੀ ਬੱਚੀ ਨੂੰ ਗੋਦੀ ਚੁੱਕਿਆ ਹੋਇਆ ਸੀ ਅਤੇ ਹਰਪ੍ਰੀਤ ਸਿੰਘ ਨੇ ਬੱਚੀ ਨੂੰ ਵੀ ਨਾ ਬਖਸ਼ਿਆ। ਸਰਕਾਰੀ ਵਕੀਲ ਨੇ ਅੱਗੇ ਕਿਹਾ ਕਿ ਬਲਜੀਤ ਕੌਰ ਨੂੰ ਆਪਣਾ ਬਚਾਅ ਕਰਨ ਦਾ ਕੋਈ ਮੌਕਾ ਨਾ ਮਿਲਿਆ ਅਤੇ ਉਹ ਸਿਰਫ ਬੱਚੀ ਨੂੰ ਬਚਾਉਣ ਬਾਰੇ ਸੋਚਦੀ ਰਹੀ। ਭਾਵੇਂ ਹਰਪ੍ਰੀਤ ਸਿੰਘ ਦਾ ਕੋਈ ਅਪਰਾਧਕ ਪਿਛੋਕੜ ਨਹੀਂ ਪਰ ਉਸ ਵੱਲੋਂ ਕੀਤੇ ਘਿਨਾਉਣੇ ਅਪਰਾਧ ਸਦਕਾ ਇੰਮੀਗ੍ਰੇਸ਼ਨ ਸਟੇਟਸ ਰੱਦ ਹੋ ਜਾਂਦਾ ਹੈ ਅਤੇ ਕਿਸੇ ਵੀ ਅਪੀਲ ਦੇ ਹੱਕ ਤੋਂ ਬਗੈਰ ਡਿਪੋਰਟ ਕਰ ਦਿਤਾ ਜਾਵੇਗਾ। ਹਰਪ੍ਰੀਤ ਸਿੰਘ ਨੇ ਤਕਰੀਬਨ ਚਾਰ ਸਾਲ ਬਾਅਦ ਆਪਣਾ ਗੁਨਾਹ ਕਬੂਲ ਕੀਤਾ ਅਤੇ ਸਰਕਾਰੀ ਵਕੀਲ ਦਾ ਕਹਿਣਾ ਹੈ ਕਿ ਉਸ ਨੂੰ ਵੱਧ ਤੋਂ ਵੱਧ ਸਜ਼ਾ ਮਿਲਣੀ ਚਾਹੀਦੀ ਹੈ ਕਿਉਂਕਿ ਉਹ ਨਾ ਤਾਂ ਮਾਨਸਿਕ ਤੌਰ ’ਤੇ ਬਿਮਾਰ ਹੈ ਅਤੇ ਨਾ ਹੀ ਕੋਈ ਨਸ਼ਾ ਕੀਤਾ ਹੋਇਆ ਸੀ। ਉਹ ਆਪਣੇ ਗੁੱਸੇ ਨੂੰ ਕੰਟਰੋਲ ਨਾ ਕਰ ਸਕਿਆ ਅਤੇ ਪਤਨੀ ਨੂੰ ਜਾਨੋ ਮਾਰ ਦਿਤਾ। ਦੂਜੇ ਪਾਸੇ ਬਚਾਅ ਪੱਖ ਦੇ ਵਕੀਲ ਨੇ ਕਿਹਾ ਕਿ ਉਸ ਦੇ ਮੁਵੱਕਲ ਨੂੰ ਆਸਟ੍ਰੇਲੀਆ ਵਿਚ ਕੁਝ ਅਜਿਹੀਆਂ ਸੱਟਾਂ ਵੱਜੀਆਂ ਜਿਨ੍ਹਾਂ ਕਰ ਕੇ ਉਹ ਪੂਰੀ ਤਰ੍ਹਾਂ ਬਦਲ ਗਿਆ। ਹਰਪ੍ਰੀਤ ਸਿੰਘ ਨੇ ਵਾਰਦਾਤ ਵਾਲੇ ਆਂਢ ਗੁਆਂਢ ਦੇ ਲੋਕਾਂ ਨੂੰ ਪੁਲਿਸ ਸੱਦਣ ਵਾਸਤੇ ਆਖਿਆ ਅਤੇ ਕਦੇ ਵੀ ਬੇਕਸੂਰ ਹੋਣ ਦਾ ਦਾਅਵਾ ਨਹੀਂ ਕੀਤਾ। ਹਰਪ੍ਰੀਤ ਸਿੰਘ ਨੇ ਸਜ਼ਾ ਦੇ ਐਲਾਨ ਤੋਂ ਪਹਿਲਾਂ ਆਪਣਾ ਪੱਖ ਪੇਸ਼ ਨਹੀਂ ਕੀਤਾ ਅਤੇ ਹੁਣ ਅਦਾਲਤ ਵੱਲੋਂ ਸਜ਼ਾ ਦੀ ਮਿਆਦ ਤੈਅ ਕੀਤੀ ਜਾਣੀ ਬਾਕੀ ਹੈ।

Next Story
ਤਾਜ਼ਾ ਖਬਰਾਂ
Share it