Begin typing your search above and press return to search.

ਕੈਨੇਡਾ ’ਚ ਇਕੋ ਪਰਿਵਾਰ ਦੇ ਚਾਰ ਜੀਆਂ ਨਾਲ ਵਾਪਰਿਆ ਭਾਣਾ

ਰੋਜ਼ੀ ਰੋਟੀ ਕਮਾਉਣ ਗਏ ਵਿਦੇਸ਼ਾਂ ਵਿਚ ਗਏ ਪੰਜਾਬੀਆਂ ਦੀਆਂ ਮੌਤਾਂ ਦਾ ਮੰਦਭਾਗਾ ਸਿਲਸਿਲਾ ਲਗਾਤਾਰ ਜਾਰੀ ਐ। ਹੁਣ ਫਿਰ ਕੈਨੇਡਾ ਤੋਂ ਇਕ ਬਹੁਤ ਹੀ ਦੁੱਖਦਾਈ ਖ਼ਬਰ ਸਾਹਮਣੇ ਆਈ ਐ, ਜਿੱਥੇ ਇਕ ਪੰਜਾਬੀ ਪਰਿਵਾਰ ਦੇ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਇਕੋ ਪਰਿਵਾਰ ਦੇ ਤਿੰਨ ਜੀਆਂ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ

ਕੈਨੇਡਾ ’ਚ ਇਕੋ ਪਰਿਵਾਰ ਦੇ ਚਾਰ ਜੀਆਂ ਨਾਲ ਵਾਪਰਿਆ ਭਾਣਾ
X

Makhan shahBy : Makhan shah

  |  11 July 2024 2:41 PM GMT

  • whatsapp
  • Telegram

ਐਬਟਸਫੋਰਡ : ਰੋਜ਼ੀ ਰੋਟੀ ਕਮਾਉਣ ਗਏ ਵਿਦੇਸ਼ਾਂ ਵਿਚ ਗਏ ਪੰਜਾਬੀਆਂ ਦੀਆਂ ਮੌਤਾਂ ਦਾ ਮੰਦਭਾਗਾ ਸਿਲਸਿਲਾ ਲਗਾਤਾਰ ਜਾਰੀ ਐ। ਹੁਣ ਫਿਰ ਕੈਨੇਡਾ ਤੋਂ ਇਕ ਬਹੁਤ ਹੀ ਦੁੱਖਦਾਈ ਖ਼ਬਰ ਸਾਹਮਣੇ ਆਈ ਐ, ਜਿੱਥੇ ਇਕ ਪੰਜਾਬੀ ਪਰਿਵਾਰ ਦੇ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਇਕੋ ਪਰਿਵਾਰ ਦੇ ਤਿੰਨ ਜੀਆਂ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ। ਇਹ ਪਰਿਵਾਰ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਰੋੜੀ ਕਪੂਰਾ ਦਾ ਰਹਿਣ ਵਾਲਾ ਸੀ, ਜਿੱਥੇ ਖ਼ਬਰ ਸੁਣਦਿਆਂ ਹੀ ਸੋਗ ਦੀ ਲਹਿਰ ਫੈਲ ਗਈ।

ਕੈਨੇਡਾ ਤੋਂ ਬਹੁਤ ਹੀ ਰੂਹ ਕੰਬਾਉਣ ਵਾਲੀ ਖ਼ਬਰ ਸਾਹਮਣੇ ਆਈ ਐ, ਜਿੱਥੇ ਇਕ ਪੰਜਾਬੀ ਪਰਿਵਾਰ ਹਾਦਸੇ ਸ਼ਿਕਾਰ ਹੋ ਗਿਆ ਅਤੇ ਇਸ ਭਿਆਨਕ ਹਾਦਸੇ ਵਿਚ ਇਕੋ ਪਰਿਵਾਰ ਦੇ ਤਿੰਨ ਜੀਆਂ ਸਮੇਤ ਉਨ੍ਹਾਂ ਦੇ ਇਕ ਰਿਸ਼ਤੇਦਾਰ ਦੀ ਮੌਤ ਹੋ ਗਈ। ਇਹ ਪਰਿਵਾਰ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਰੋੜੀ ਕਪੂਰਾ ਦਾ ਰਹਿਣ ਵਾਲਾ ਸੀ।

ਜਾਣਕਾਰੀ ਅਨੁਸਾਰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਰੋੜੀਕਪੂਰਾ ਦਾ ਸੁਖਵੰਤ ਸਿੰਘ ਸੁੱਖ ਬਰਾੜ ਕੈਨੇਡਾ ਦੇ ਐਬਟਸਫੋਰਡ ’ਚ ਆਪਣੇ ਪਰਿਵਾਰ ਦੇ ਨਾਲ ਕਾਫ਼ੀ ਸਾਲਾਂ ਤੋਂ ਰਹਿ ਰਹੇ ਸੀ ਪਰ ਜਦੋਂ ਸੁਖਵੰਤ ਸਿੰਘ ਸੁੱਖ ਆਪਣੀ ਪਤਨੀ ਰਾਜਿੰਦਰ ਕੌਰ, ਪੁੱਤਰੀ ਕਮਲ ਕੌਰ ਅਤੇ ਸਾਲੀ ਛਿੰਦਰ ਕੌਰ ਨਾਲ ਸ਼ਾਮ ਦੇ ਸਮੇਂ ਆਪਣੇ ਮਿੱਤਰ ਸ਼ੇਰ ਸਿੰਘ ਨੰਬਰਦਾਰ ਪਿੰਡ ਰੋੜੀਕਪੂਰਾ ਨੂੰ ਮਿਲਣ ਲਈ ਐਬਟਸਫੋਰਡ ਦੇ ਸ਼ਹਿਰ ਕਨੋਲਾ ਵਿਖੇ ਉਨ੍ਹਾਂ ਦੇ ਘਰ ਜਾ ਰਹੇ ਸੀ ਤਾਂ ਰਸਤੇ ਵਿਚ ਉਨ੍ਹਾਂ ਦੇ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਦੌਰਾਨ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ।

ਜਿਵੇਂ ਹੀ ਇਹ ਦੁੱਖਦਾਈ ਖ਼ਬਰ ਪੰਜਾਬ ਪੁੱਜੀ ਤਾਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਖ਼ਾਸ ਗੱਲ ਇਹ ਐ ਕਿ ਐਨਆਰਆਈ ਸੁਖਵੰਤ ਸਿੰਘ ਬਰਾੜ ਪਿੰਡ ਵਾਸੀਆਂ ਵਿਚ ਬਹੁਤ ਜ਼ਿਆਦਾ ਹਰਮਨ ਪਿਆਰੇ ਇਨਸਾਨ ਸੀ, ਜੋ ਵਿਦੇਸ਼ ਰਹਿੰਦਿਆਂ ਵੀ ਪਿੰਡ ਵਾਸੀਆਂ ਨਾਲ ਦੁੱਖ ਸੁੱਖ ਵੰਡਾਉਂਦੇ ਰਹਿੰਦੇ ਸੀ। ਇਹ ਖ਼ਬਰ ਸੁਣਦਿਆਂ ਪਿੰਡ ਵਾਸੀਆਂ ਨੂੰ ਡੂੰਘਾ ਸਦਮਾ ਲੱਗਿਆ।

Next Story
ਤਾਜ਼ਾ ਖਬਰਾਂ
Share it