Begin typing your search above and press return to search.
Canada news : ਬੇਘਰੇ ਵਿਅਕਤੀ ਦੀ ਗੋਲੀ ਮਾਰ ਕੇ ਕਤਲ ਕਰਨ ਵਾਲੇ ਨੌਜਵਾਨ ਨੂੰ 3 ਸਾਲ ਦੀ ਸਜ਼ਾ

By : Gill
ਵੈਨਕੂਵਰ, 20 ਮਾਰਚ (ਮਲਕੀਤ ਸਿੰਘ) – ਕੈਨੇਡਾ ਦੇ ਕੈਲਗਰੀ ਸ਼ਹਿਰ ਵਿੱਚ ਇੱਕ ਬੇਘਰੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਇੱਕ ਨੌਜਵਾਨ ਨੂੰ ਮਾਣਯੋਗ ਅਦਾਲਤ ਵੱਲੋਂ 3 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।
ਅਦਾਲਤੀ ਹੁਕਮਾਂ ਅਨੁਸਾਰ ਇਸ ਮਾਮਲੇ ਵਿੱਚ ਸ਼ਾਮਲ ਦੂਜੇ ਦੋਸ਼ੀ ਖ਼ਿਲਾਫ਼ ਚੱਲ ਰਹੀ ਸੁਣਵਾਈ ਵਿੱਚ ਫੈਸਲਾ ਆਉਣਾ ਹਾਲੇ ਬਾਕੀ ਹੈ।
ਇਸ ਘਟਨਾ ਨੇ ਸਮਾਜ ਵਿੱਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਸੀ ਅਤੇ ਬੇਘਰ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ।
Next Story


