ਕੈਨੇਡਾ ਪੁਲਿਸ ਵੱਲੋਂ ਕਾਰ ਚੋਰਾਂ ਦੇ ਵੱਡੇ ਗਿਰੋਹ ਦਾ ਪਰਦਾ ਫਾਸ਼
ਰਿਚਮੰਡ ਹਿਲ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਕਾਰ ਚੋਰਾਂ ਦੇ ਇਕ ਵੱਡੇ ਗਿਰੋਹ ਦਾ ਪਰਦਾ ਫਾਸ਼ ਕਰਦਿਆਂ ਯਾਰਕ ਰੀਜਨਲ ਪੁਲਿਸ ਵੱਲੋਂ 32 ਲੱਖ ਡਾਲਰ ਮੁੱਲ ਦੀਆਂ ਗੱਡੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। 50 ਤੋਂ ਵੱਧ ਮਹਿੰਗੀਆਂ ਗੱਡੀਆਂ ਨੂੰ ਯੂਰਪ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਸੀ ਅਤੇ ਗ੍ਰਿਫ਼ਤਾਰ ਸ਼ੱਕੀਆਂ ਵਿਚੋਂ ਘੱਟੋ ਘੱਟ ਦੋ […]
By : Editor Editor
ਰਿਚਮੰਡ ਹਿਲ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਕਾਰ ਚੋਰਾਂ ਦੇ ਇਕ ਵੱਡੇ ਗਿਰੋਹ ਦਾ ਪਰਦਾ ਫਾਸ਼ ਕਰਦਿਆਂ ਯਾਰਕ ਰੀਜਨਲ ਪੁਲਿਸ ਵੱਲੋਂ 32 ਲੱਖ ਡਾਲਰ ਮੁੱਲ ਦੀਆਂ ਗੱਡੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। 50 ਤੋਂ ਵੱਧ ਮਹਿੰਗੀਆਂ ਗੱਡੀਆਂ ਨੂੰ ਯੂਰਪ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਸੀ ਅਤੇ ਗ੍ਰਿਫ਼ਤਾਰ ਸ਼ੱਕੀਆਂ ਵਿਚੋਂ ਘੱਟੋ ਘੱਟ ਦੋ ਭਾਰਤੀ ਦੱਸੇ ਜਾ ਰਹੇ ਹਨ। ਯਾਰਕ ਰੀਜਨਲ ਪੁਲਿਸ ਨੇ ਦੱਸਿਆ ਕਿ ਦਸੰਬਰ 2023 ਅਤੇ ਜਨਵਰੀ 2024 ਦੌਰਾਨ ਵੌਅਨ, ਟੋਰਾਂਟੋ, ਲੰਡਨ, ਕੈਂਬਰਿਜ ਅਤੇ ਬਰੈਡਫਰਡ ਵਿਖੇ ਛੇ ਤਲਾਸ਼ੀ ਵਾਰੰਟਾਂ ਦੀ ਤਾਮੀਲ ਕੀਤੀ ਗਈ ਅਤੇ 11 ਜਣਿਆਂ ਨੂੰ ਗ੍ਰਿਫ਼ਤਾਰ ਕਰਦਿਆਂ 96 ਦੋਸ਼ ਆਇਦ ਕੀਤੇ ਗਏ।
2 ਭਾਰਤੀਆਂ ਸਣੇ 11 ਜਣੇ ਕੀਤੇ ਗ੍ਰਿਫ਼ਤਾਰ
ਸ਼ੱਕੀਆਂ ਦੀ ਸ਼ਨਾਖਤ ਸਕਾਰਬ੍ਰੋਅ ਦੇ 20 ਸਾਲਾ ਅਰਪਣ ਦੱਤਾ, 20 ਸਾਲ ਦੇ ਹੀ ਜ਼ੈਨ ਅਫਜ਼ਲ, ਨਿਊ ਮਾਰਕਿਟ ਦੇ ਆਂਦਰੇ ਪੌਕਰੋਵਸਕੀ, ਕੈਂਬਰਿਜ ਦੇ ਮੁਹੰਮਦ ਹਾਦੀ, ਕਿਚਨਰ ਦੇ ਸਦਕੌਲ ਦਰਮਨ, ਟੋਰਾਂਟੋ ਦੇ ਇਬਰਾਹਿਮ ਟਾਇਰੋ, ਮੀਨਾ ਪੈਬੇਨਿਟੋ, ਕਮਲ ਅਲ ਹਾਦਜੀ ਦਾਨੀ ਅਤੇ ਸ਼ੈਬੂ ਕੂਲੀ ਵਜੋਂ ਕੀਤੀ ਗਈ ਹੈ। ਯਾਰਕ ਰੀਜਨਲ ਪੁਲਿਸ ਵੱਲੋਂ ‘ਪ੍ਰੌਜੈਕਟ ਮਾਂਬਾ’ ਅਧੀਨ ਇਹ ਕਾਰਵਾਈ ਕੀਤੀ ਗਈ ਅਤੇ ਇਸ ਮੁਹਿੰਮ ਵਿਚ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵੱਲੋਂ ਵੀ ਡਟਵਾਂ ਸਾਥ ਦਿਤਾ ਗਿਆ। ਇਥੇ ਦਸਣਾ ਬਣਦਾ ਹੈ ਕਿ ਕੈਨੇਡਾ ਵਿਚ ਕਾਰ ਚੋਰੀ ਦੀਆਂ ਲਗਾਤਾਰ ਵਧ ਰਹੀਆਂ ਵਾਰਦਾਤਾਂ ਦੇ ਮੱਦੇਨਜ਼ਰ 8 ਫਰਵਰੀ ਨੂੰ ਇਕ ਕੌਮੀ ਸੰਮੇਲਨ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਸੂਬਾ ਸਰਕਾਰਾਂ ਦੇ ਨੁਮਾਇੰਦੇ ਅਤੇ ਕਾਰ ਉਦਯੋਗ ਦੇ ਉਚ ਅਧਿਕਾਰੀ ਸ਼ਾਮਲ ਹੋਣਗੇ।
32 ਲੱਖ ਡਾਲਰ ਮੁੱਲ ਦੀਆਂ ਮਹਿੰਗੀਆਂ ਗੱਡੀਆਂ ਬਰਾਮਦ
ਸੰਮੇਲਨ ਦਾ ਮਕਸਦ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣਾ ਹੈ ਅਤੇ ਫੈਡਰਲ ਸਰਕਾਰ ਵੱਲੋਂ ਵੀ ਸਹਿਯੋਗ ਦੀ ਪੇਸ਼ਕਸ਼ ਕੀਤੀ ਗਈ ਹੈ। ਗਰੇਟਰ ਟੋਰਾਂਟੋ ਏਰੀਆ ਵਿਚ ਕਾਰ ਚੋਰੀ ਦੀਆਂ ਵਾਰਦਾਤਾਂ ਵਿਚ ਪਿਛਲੇ ਸਮੇਂ ਦੌਰਾਨ 300 ਫੀ ਸਦੀ ਵਾਧਾ ਹੋਇਆ ਹੈ ਅਤੇ ਹਰ ਮਿਊਂਸਪੈਲਿਟੀ ਵਾਸਤੇ ਇਹ ਸਮੱਸਿਆ ਵੱਡੀ ਸਿਰਦਰਦੀ ਬਣੀ ਹੋਈ ਹੈ।
ਕੈਨੇਡਾ ਨੇ ਦੋ ਸਾਲਾਂ ਲਈ ਸਟੂਡੈਂਟਸ ਦੇ ਦਰਵਾਜ਼ੇ ਕੀਤੇ ਬੰਦ
ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਕੈਨੇਡਾ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦੇਸ਼ ਵਿੱਚ ਦਾਖਲੇ ‘ਤੇ ਰਾਸ਼ਟਰੀ ਕੈਪ ਲਗਾ ਰਿਹਾ ਹੈ।ਮਿੱਲਰ ਨੇ ਲਿਬਰਲ ਕੈਬਿਨੇਟ ਰੀਟਰੀਟ ‘ਤੇ ਬੋਲਦਿਆਂ ਕਈ ਹੋਰ ਪਾਬੰਦੀਆਂ ਦਾ ਐਲਾਨ ਕੀਤਾ, ਜਿਸ ਬਾਰੇ ਉਨ੍ਹਾਂ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਦਾਖਲੇ ਵਿੱਚ 35 ਪ੍ਰਤੀਸ਼ਤ ਦੀ ਕਮੀ ਆਵੇਗੀ।ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਇਹ ਫੈਸਲਾ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਹੀ ਲਿਆ ਹੈ ਤਾਂ ਜੋ ਉਹ ਇੱਥੇ ਆ ਕੇ ਉਹ ਵਧੀਆ ਤਰ੍ਹਾਂ ਦੇ ਨਾਲ ਆਪਣੀ ਸਿੱਖਿਆ ਹਾਸਲ ਕਰ ਸਕਣ।ਮਿਲਰ ਨੇ ਕਿਹਾ ਕਿ ਕੈਨੇਡਾ ਵਿੱਚ ਅਸਥਾਈ ਨਿਵਾਸ ਦੇ ਟਿਕਾਊ ਪੱਧਰ ਨੂੰ ਕਾਇਮ ਰੱਖਣ ਲਈ, ਨਾਲ ਹੀ ਇਹ ਯਕੀਨੀ ਬਣਾਉਣ ਲਈ ਕਿ 2024 ਲਈ ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਕੋਈ ਹੋਰ ਵਾਧਾ ਨਾ ਹੋਵੇ, ਅਸੀਂ ਦੋ ਸਾਲਾਂ ਦੀ ਮਿਆਦ ਲਈ ਇੱਕ ਰਾਸ਼ਟਰੀ ਅਰਜ਼ੀ ਦਾਖਲਾ ਕੈਪ ਨਿਰਧਾਰਤ ਕਰ ਰਹੇ ਹਾਂ। ਮਿਲਰ ਨੇ ਕਿਹਾ ਕਿ 2024 ਲਈ, ਕੈਪ ਦੇ ਨਤੀਜੇ ਵਜੋਂ ਲਗਭਗ 364,000 ਪ੍ਰਵਾਨਿਤ ਅਧਿਐਨ ਪਰਮਿਟ ਹੋਣ ਦੀ ਉਮੀਦ ਹੈ ਜਿਸ ਨਾਲ 2023 ਤੋਂ 35 ਪ੍ਰਤੀਸ਼ਤ ਦੀ ਕਮੀ ਆਵੇਗੀ।
ਉਨ੍ਹਾਂ ਕਿਹਾ ਕਿ ਕੈਪ ਰਾਸ਼ਟਰੀ ਹੋਣ ਦੇ ਬਾਵਜੂਦ ਇਸ ਨੂੰ ਵੱਖ-ਵੱਖ ਸੂਬਿਆਂ ਵਿੱਚ ਵੱਖ-ਵੱਖ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।ਜਿਨ੍ਹਾਂ ਪ੍ਰੋਵਿੰਸਾਂ ਨੇ ਅੰਤਰਰਾਸ਼ਟਰੀ ਵਿਦਿਆਰਥੀ ਦਾਖਲੇ ਵਿੱਚ “ਸਭ ਤੋਂ ਵੱਧ ਅਸਥਿਰ ਵਾਧਾ” ਦੇਖਿਆ ਹੈ, ਉਹਨਾਂ ਨੂੰ ਦੂਜੇ ਪ੍ਰਾਂਤਾਂ ਨਾਲੋਂ ਵਿਦਿਆਰਥੀਆਂ ਦੇ ਦਾਖਲੇ ਵਿੱਚ ਜ਼ਿਆਦਾ ਕਟੌਤੀ ਕਰਨੀ ਪਵੇਗੀ।ਮਿਲਰ ਨੇ ਅੱਗੇ ਕਿਹਾ, “ਕੁਝ ਪ੍ਰਾਂਤਾਂ ਵਿੱਚ ਬਹੁਤ ਜ਼ਿਆਦਾ ਮਹੱਤਵਪੂਰਨ ਕਟੌਤੀਆਂ ਦੇਖਣ ਨੂੰ ਮਿਲਣਗੀਆਂ।”ਮਿਲਰ ਨੇ ਕਿਹਾ ਕਿ ਉਹ ਪਹਿਲਾਂ ਹੀ ਓਨਟਾਰੀਓ ਅਤੇ ਬ੍ਰਿਟਿਸ਼ ਕੋਲੰਬੀਆ ਦੀਆਂ ਸਰਕਾਰਾਂ ਨਾਲ “ਲਾਭਕਾਰੀ ਚਰਚਾ” ਕਰ ਚੁੱਕੇ ਹਨ। ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ ਹਰੇਕ ਸੂਬੇ ਅਤੇ ਖੇਤਰ ਨੂੰ ਕੈਪ ਦਾ ਇੱਕ ਹਿੱਸਾ ਨਿਰਧਾਰਤ ਕਰੇਗਾ, ਜੋ ਫਿਰ ਮਾਣਯੋਗ ਸਿੱਖਿਆ ਸੰਸਥਾਵਾਂ ਵਿੱਚ ਅਨੁਮਤੀ ਪ੍ਰਾਪਤ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੰਡ ਨੂੰ ਵੰਡੇਗਾ।