2 ਦਿਨ ਪਹਿਲਾਂ ਡੀਐਸਪੀ ਬਣੇ ਖਿਡਾਰੀ ’ਤੇ ਕੇਸ ਦਰਜ
ਜਲੰਧਰ, 6 ਫ਼ਰਵਰੀ, ਨਿਰਮਲ : ਦੋ ਦਿਨ ਪਹਿਲਾਂ ਪੰਜਾਬ ਵਿੱਚ ਡੀਐਸਪੀ ਬਣੇ ਭਾਰਤੀ ਹਾਕੀ ਟੀਮ ਦੇ ਖਿਡਾਰੀ ਵਰੁਣ ਕੁਮਾਰ ਉੱਤੇ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦਾ ਇਲਜ਼ਾਮ ਲੱਗਿਆ ਹੈ। ਕਰਨਾਟਕ ਦੀ ਰਹਿਣ ਵਾਲੀ ਲੜਕੀ ਦਾ ਦੋਸ਼ ਹੈ ਕਿ ਵਰੁਣ ਨੇ ਉਸ ਨੂੰ ਇੰਸਟਾਗ੍ਰਾਮ ’ਤੇ ਫਸਾਇਆ ਹੈ। ਇਸ ਤੋਂ ਬਾਅਦ ਉਸ ਨੇ 5 ਸਾਲ ਤੱਕ […]
By : Editor Editor
ਜਲੰਧਰ, 6 ਫ਼ਰਵਰੀ, ਨਿਰਮਲ : ਦੋ ਦਿਨ ਪਹਿਲਾਂ ਪੰਜਾਬ ਵਿੱਚ ਡੀਐਸਪੀ ਬਣੇ ਭਾਰਤੀ ਹਾਕੀ ਟੀਮ ਦੇ ਖਿਡਾਰੀ ਵਰੁਣ ਕੁਮਾਰ ਉੱਤੇ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦਾ ਇਲਜ਼ਾਮ ਲੱਗਿਆ ਹੈ। ਕਰਨਾਟਕ ਦੀ ਰਹਿਣ ਵਾਲੀ ਲੜਕੀ ਦਾ ਦੋਸ਼ ਹੈ ਕਿ ਵਰੁਣ ਨੇ ਉਸ ਨੂੰ ਇੰਸਟਾਗ੍ਰਾਮ ’ਤੇ ਫਸਾਇਆ ਹੈ। ਇਸ ਤੋਂ ਬਾਅਦ ਉਸ ਨੇ 5 ਸਾਲ ਤੱਕ ਉਸ ਨਾਲ ਬਲਾਤਕਾਰ ਕੀਤਾ।ਵਰੁਣ ਦੇ ਖਿਲਾਫ ਬੈਂਗਲੁਰੂ ’ਚ ਪੋਕਸੋ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਇਸ ਮਾਮਲੇ ’ਚ ਛਾਪੇਮਾਰੀ ਕਰਨ ਲਈ ਬੈਂਗਲੁਰੂ ਪੁਲਸ ਦੀ ਟੀਮ ਪੰਜਾਬ ਅਤੇ ਹਿਮਾਚਲ ਪਹੁੰਚ ਚੁੱਕੀ ਹੈ।
ਹਾਲਾਂਕਿ ਪੰਜਾਬ ਪੁਲਿਸ ਕੋਲ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਰੁਣ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।ਹਾਕੀ ਟੀਮ ਦੇ ਡਿਫੈਂਡਰ ਵਰੁਣ ਨੂੰ ਐਤਵਾਰ (4 ਫਰਵਰੀ) ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਐਸਪੀ ਦਾ ਨਿਯੁਕਤੀ ਪੱਤਰ ਸੌਂਪਿਆ। ਉਸ ਦਾ ਜਨਮ ਹਿਮਾਚਲ ਵਿੱਚ ਹੋਇਆ ਸੀ, ਪਰ ਹੁਣ ਉਹ ਆਪਣੇ ਪਰਿਵਾਰ ਨਾਲ ਜਲੰਧਰ ਵਿੱਚ ਰਹਿੰਦਾ ਹੈ। ਉਹ ਓਲੰਪਿਕ ਵਿੱਚ ਕਾਂਸੀ ਤਮਗਾ ਜਿੱਤਣ ਵਾਲੀ ਟੀਮ ਦਾ ਹਿੱਸਾ ਰਿਹਾ ਹੈ।
ਬੇਂਗਲੁਰੂ ਪੁਲਸ ਨੂੰ ਦਿੱਤੇ ਬਿਆਨਾਂ ’ਚ ਲੜਕੀ ਨੇ ਦੱਸਿਆ ਕਿ 17 ਸਾਲ ਦੀ ਉਮਰ ’ਚ ਉਹ 2019 ’ਚ ਇੰਸਟਾਗ੍ਰਾਮ ਜ਼ਰੀਏ ਵਰੁਣ ਕੁਮਾਰ ਦੇ ਸੰਪਰਕ ’ਚ ਆਈ ਸੀ। ਉਦੋਂ ਵਰੁਣ ਸਪੋਰਟਸ ਅਥਾਰਟੀ ਆਫ ਇੰਡੀਆ ’ਚ ਟ੍ਰੇਨਿੰਗ ਲੈ ਰਹੇ ਸਨ। ਇਸ ਤੋਂ ਬਾਅਦ ਵਰੁਣ ਨੇ ਵਿਆਹ ਦੇ ਬਹਾਨੇ ਉਸ ਨਾਲ ਬਲਾਤਕਾਰ ਕੀਤਾ। ਇਹ ਸਿਲਸਿਲਾ ਪਿਛਲੇ ਪੰਜ ਸਾਲਾਂ ਤੋਂ ਚੱਲ ਰਿਹਾ ਸੀ। ਹੁਣ ਉਹ 21 ਸਾਲਾਂ ਦੀ ਹੈ। ਹੁਣ ਉਸ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਵਰੁਣ ਨੇ 2017 ਵਿੱਚ ਭਾਰਤੀ ਟੀਮ ਲਈ ਡੈਬਿਊ ਕੀਤਾ ਸੀ। ਉਹ 2020 ਟੋਕੀਓ ਓਲੰਪਿਕ ਵਿੱਚ ਭਾਰਤ ਦੀ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਦਾ ਵੀ ਮੈਂਬਰ ਸੀ। ਬਰਮਿੰਘਮ ਵਿੱਚ ਹੋਈਆਂ 2022 ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਵਰੁਣ 2022 ਦੀਆਂ ਏਸ਼ਿਆਈ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਣ ਵਾਲੀ ਟੀਮ ਦਾ ਵੀ ਹਿੱਸਾ ਸੀ। ਉਸਨੂੰ 21 ਨਵੰਬਰ 2021 ਨੂੰ ਅਰਜੁਨ ਅਵਾਰਡ ਅਤੇ ਮਹਾਰਾਜਾ ਰਣਜੀਤ ਸਿੰਘ ਅਵਾਰਡ ਮਿਲਿਆ ਹੈ।