ਸੁਖਬੀਰ ਬਾਦਲ ਦੇ ਕਾਫਲੇ ਨੂੰ ਰੋਕਣ ਦਾ ਮਾਮਲਾ: 6 ਖਿਲਾਫ ਪਰਚਾ ਦਰਜ
ਫਰੀਦਕੋਟ : ਸਾਦਿਕ ਪੁਲਿਸ ਨੇ ਫ਼ਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ਨੂੰ ਰੋਕਣ ਦੇ ਮਾਮਲੇ ਵਿੱਚ ਪੀੜਤਾ ਦੇ ਬਿਆਨਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਣੇ ਕੁੱਲ 6 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਦੋ ਵਿਅਕਤੀ ਅਣਪਛਾਤੇ ਹਨ। ਪੀੜਤ […]
By : Editor (BS)
ਫਰੀਦਕੋਟ : ਸਾਦਿਕ ਪੁਲਿਸ ਨੇ ਫ਼ਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ਨੂੰ ਰੋਕਣ ਦੇ ਮਾਮਲੇ ਵਿੱਚ ਪੀੜਤਾ ਦੇ ਬਿਆਨਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਣੇ ਕੁੱਲ 6 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਦੋ ਵਿਅਕਤੀ ਅਣਪਛਾਤੇ ਹਨ।
ਪੀੜਤ ਅਜੇ ਵੀ ਹਸਪਤਾਲ 'ਚ ਭਰਤੀ ਹੈ
ਦਿੱਤੇ ਬਿਆਨਾਂ 'ਚ ਮੰਗਲ ਸਿੰਘ ਵਾਸੀ ਪਿੰਡ ਦੀਪ ਸਿੰਘ ਵਾਲਾ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਉਸ ਨੂੰ ਫਰੀਦਕੇਟ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਵਿਰੋਧ ਦੌਰਾਨ ਉਸ ਦੀ ਕੁੱਟਮਾਰ ਕੀਤੀ ਗਈ।
ਸਾਦਿਕ ਥਾਣੇ ਦੇ ਐਸਐਚਓ ਮੁਖਤਿਆਰ ਸਿੰਘ ਨੇ ਦੱਸਿਆ ਕਿ ਮਾਮਲੇ ਵਿੱਚ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਸੀਸੀਟੀਵੀ ਰਾਹੀਂ ਅਣਪਛਾਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਯੂਥ ਦੇ ਜ਼ਿਲ੍ਹਾ ਪ੍ਰਧਾਨ ਗੁਰਕਮਲ ਸਿੰਘ ਨੇ ਦੱਸਿਆ ਕਿ ਪੁਲੀਸ ਸਰਕਾਰ ਦੇ ਦਬਾਅ ਹੇਠ ਉਨ੍ਹਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਲੇ ਉਨ੍ਹਾਂ ਦੇ ਮੁਖੀ ਦੇ ਕਾਫ਼ਲੇ ਵਿੱਚ ਦਖ਼ਲ ਦੇ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਸਾਡੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ।