Begin typing your search above and press return to search.

ਪਨਗ੍ਰੇਨ ਦੇ ਦੋ ਅਧਿਕਾਰੀਆਂ ਸਮੇਤ 5 ਖ਼ਿਲਾਫ਼ ਕੇਸ ਦਰਜ

ਫ਼ਿਰੋਜ਼ਪੁਰ, 29 ਸਤੰਬਰ (ਪ੍ਰਵੀਨ ਕੁਮਾਰ) : ਪੰਜਾਬ ਸਰਕਾਰ ਭ੍ਰਿਸ਼ਟਚਾਰ ਨੂੰ ਲੈ ਕੇ ਬਹੁਤ ਸਖਤ ਰਵੱਈਆ ਅਪਣਾ ਅਪਣਾ ਰਹੀ ਹੈ। ਹਰ ਰੋਜ਼ ਕੋਈ ਨਾ ਕੋਈ ਘਪਲਾ ਸਾਹਮਣੇ ਆਉਂਦਾ ਹੈ। ਇਸੇ ਤਰ੍ਹਾਂ ਹੀ ਇੱਕ ਹੋਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਵਿਚ ਪੈਂਦੇ ਚਾਰ ਗੋਦਾਮਾਂ ਵਿੱਚ ਹੋਈ ਹੇਰਾਫੇਰੀ ਨੂੰ ਲੈ ਕੇ […]

ਪਨਗ੍ਰੇਨ ਦੇ ਦੋ ਅਧਿਕਾਰੀਆਂ ਸਮੇਤ 5 ਖ਼ਿਲਾਫ਼ ਕੇਸ ਦਰਜ
X

Hamdard Tv AdminBy : Hamdard Tv Admin

  |  29 Sept 2023 1:18 PM IST

  • whatsapp
  • Telegram

ਫ਼ਿਰੋਜ਼ਪੁਰ, 29 ਸਤੰਬਰ (ਪ੍ਰਵੀਨ ਕੁਮਾਰ) : ਪੰਜਾਬ ਸਰਕਾਰ ਭ੍ਰਿਸ਼ਟਚਾਰ ਨੂੰ ਲੈ ਕੇ ਬਹੁਤ ਸਖਤ ਰਵੱਈਆ ਅਪਣਾ ਅਪਣਾ ਰਹੀ ਹੈ। ਹਰ ਰੋਜ਼ ਕੋਈ ਨਾ ਕੋਈ ਘਪਲਾ ਸਾਹਮਣੇ ਆਉਂਦਾ ਹੈ। ਇਸੇ ਤਰ੍ਹਾਂ ਹੀ ਇੱਕ ਹੋਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਵਿਚ ਪੈਂਦੇ ਚਾਰ ਗੋਦਾਮਾਂ ਵਿੱਚ ਹੋਈ ਹੇਰਾਫੇਰੀ ਨੂੰ ਲੈ ਕੇ ਕਾਰਵਾਈ ਕੀਤੀ ਹੈ। ਸਾਲ 2018-19 ਦੇ ਖਰੀਦ ਸੀਜ਼ਨ ਦੌਰਾਨ ਕਣਕ ਦੇ ਸਟਾਕ ’ਚ ਹੇਰਾਫਰੀ ਕਰਨ ’ਤੇ ਸੇਵਾਮੁਕਤ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲ (ਡੀ.ਐਫ.ਐਸ.ਸੀ) ਪਨਗ੍ਰੇਨ ਦੇ ਦੋ ਇੰਸਪੈਕਟਰਾਂ ਤੇ ਤਿੰਨ ਕਮੀਸ਼ਨ ਏਜੰਟਾਂ ਆੜ੍ਹਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਇਸ ਦੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੇ ਐੱਸ.ਐਸ.ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਜਿੰਨ੍ਹਾਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਹਨਾਂ ਵਿੱਚ ਸੇਵਾਮੁਕਤ ਡੀਐਫਐਸਸੀ ਫਿਰੋਜ਼ ਸ਼ਾਹ ਬਲਰਾਜ ਸਿੰਘ, ਇੰਸਪੈਕਟਰ ਪਨਗ੍ਰੇਨ ਸੁਰੇਸ਼ ਕੁਮਾਰ ਇੰਚਾਰਜ ਖਰੀਦ ਕੇਂਦਰ ਫਿਰੋਜ਼ਸ਼ਾਹ, ਇੰਸਪੈਕਟਰ ਬਲਰਾਜ ਸੰਘ ਗੋਦਾਮ ਇੰਚਾਰਜ ਪਿੰਡ ਲੱਲੇ, ਹਰਾਜ ਅਤੇ ਤਲਵੰਡੀ ਭਾਖਈ, ਹੈਪੀ ਕਮਿਸ਼ਨ ਏਜੰਟਸ ਦੇ ਮਾਲ ਹਰਦੇਵ ਸਿੰਘ, ਧਾਲੀਵਾਲ ਟਰੇਡਿੰਗ ਕੰਪਨੀ ਦੇ ਮਾਲਕ ਪਵਨ ਕੁਮਾਰ ਅਤੇ ਗਿੱਲ ਟਰੇਡਿੰਗ ਕੰਪਨੀ ਦੇ ਮਲਕ ਇਕਬਾਲ ਸਿੰਘ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂਨ ਅਤੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।

ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਖਰੀਦ ਏਜੰਸੀ ਵੱਲੋਂ ਸਾਲ 2018-19 ਦੇ ਖਰੀਦ ਸੀਜ਼ਨ ਦੌਰਾਨ ਤਲਵੰਡੀ ਭਾਈ, ਵਾੜਾ ਭਾਈ ਕਾ ਅਤੇ ਘੱਲ ਖੁਰਦ ਜ਼ਿਲ੍ਹਾ ਫਿਰੋਜ਼ਪੁਰ ਦੇ ਖਰੀਦ ਕੇਂਦਰਾਂ ਤੋਂ ਕਣਕ ਖ਼ਰੀਦ ਕੇ ਪਿੰਡ ਲੱਲੇ, ਹਰਾਜ ਅਤੇ ਤਲਵੰਡੀ ਭਾਈ ਸਥਿਤ ਪਨਗ੍ਰੇਨ ਦੇ ਗੋਦਾਮਾਂ ਵਿਖੇ ਸਟੋਰ ਕੀਤੀ ਗਈ ਸੀ, ਜਿੱਥੇ ਇਸਦੀ ਦੇਖ-ਰੇਖ ਦਾ ਜ਼ਿੰਮਾ ਇੰਸਪੈਕਟਰ ਬਲਰਾਜ ਸਿੰਘ ਕੋਲ ਸੀ ਅਤੇ 30 ਮਈ 2018 ਨੂੰ ਕੀਤੇ ਗਏ ਅਚਨਚੇਤ ਸਾਂਝੇ ਨਿਰੀਖਣਾਂ ਦੌਰਾਨ ਇਹ ਪਾਇਆ ਗਿਆ ਕਿ ਉੱਥੇ ਰਜਿਸਟਰਡ ਸਟਾਕ ਵਿੱਚੋਂ 50 ਕਿਲੋ ਵਜ਼ਨ ਵਾਲੀਆਂ 10,716 ਬੋਰੀਆਂ ਗਾਇਬ ਸਨ ਜਦਕਿ 30 ਕਿੱਲੋ ਵਜ਼ਨ ਵਾਲੀਆਂ 60 ਬੋਰੀਆਂ ਉੱਥੇ ਪਾਈਆਂ ਗਈਆਂ। ਇਸ ਤੋਂ ਇਲਾਵਾ ਗੋਦਾਮ ਵਿਚ ਕਣਕ ਦੀਆਂ ਬਹੁਤੀਆਂ ਬੋਰੀਆਂ ਦਾ ਵਜ਼ਨ ਨਿਰਧਾਰਤ ਮਾਤਰਾ ਤੋਂ ਘੱਟ ਪਾਇਆ ਗਿਆ ਸੀ।


ਇਸ ਤਰ੍ਹਾਂ ਸਾਂਝੀ ਜਾਂਚ ਦੌਰਾਨ ਪਿੰਡ ਫ਼ਿਰੋਜ਼ਸ਼ਾਹ ਦੇ ਇੱਕ ਗੋਦਾਮ ਵਿੱਚ ਪਾਇਆ ਗਿਆ ਕਿ ਹੈਪੀ ਕਮਿਸ਼ਨ ਏਜੰਟ, ਧਾਲੀਵਾਲ ਟਰੇਡਿੰਗ ਕੰਪਨੀ ਅਤੇ ਗਿੱਲ ਟਰੇਡਿੰਗ ਕੰਪਨੀ ਦੇ ਮਾਲਕਾਂ ਨੇ ਪਿੰਡ ਲੱਲੇ ਵਿਖੇ ਸ਼ਿਵਮ ਇੰਟਰਪ੍ਰਾਈਜ਼ ਫਰਮ ਵਿਖੇ ਪਨਗ੍ਰੇਨ ਦੇ ਗੋਦਾਮ ਦੇ ਨਿਗਰਾਨ ਇੰਸਪੈਕਟਰ ਬਲਰਾਜ ਸਿੰਘ ਨਾਲ ਮਿਲੀਭੁਗਤ ਕਰਕੇ ਕਣਕ ਦੀਆ 13,134 ਬੋਰੀਆਂ ਦੀ ਖਰੀਦ ਬਾਰੇ ਝੂਠੀ ਰਿਪੋਰਟ ਤਿਆਰ ਕੀਤੀ।


ਇਸ ਫਰਜ਼ੀ ਖਰੀਦ ਨਾਲ ਸਬੰਧਤ ਅਦਾਇਗੀਆਂ ਉਪਰੋਕਤ ਆੜ੍ਹਤੀਆਂ ਦੇ ਬੈਂਕ ਖਾਤਿਆਂ ਵਿਚ ਟਰਾਂਫਰ ਕਰ ਦਿੱਤੀਆਂ। ਇਸ ਤੋਂ ਬਾਅਦ ਜਿਵੇਂ ਹੀ ਇਹ ਘੁਟਾਲਾ ਸਾਹਮਣੇ ਆਇਆ ਤਾਂ ਧਾਲੀਵਾਲ ਟਰੇਡਿੰਗ ਕੰਪਨੀ ਨੇ ਬਿਨਾਂ ਕਿਸੇ ਗੇਟ ਪਾਸ ਦੇ 25 ਤੋਂ 27 ਮਈ, 2018 ਦਰਮਿਆਨ ਕਣਕ ਦੀਆਂ 2,200 ਬੋਰੀਆਂ ਉਕਤ ਸ਼ਿਵਮ ਇੰਟਰਪ੍ਰਾਈਜਿਜ਼ ਵਿਖੇ ਬਣਾਏ ਗੋਦਾਮ ਵਿਚ ਜਮ੍ਹਾਂ ਕਰਵਾ ਦਿੱਤੀਆਂ। ਇਸ ਤੋਂ ਚਾਰ ਦਿਨ ਪਹਿਲਾਂ ਜਦੋਂ ਮਿਤੀ 21 ਮਈ 2018 ਨੂੰ ਸਹਾਇਕ ਖੁਰਾਕ ਤੇ ਸਪਲਾਈ ਅਫਸਰ ਨੇ ਪਿੰਡ ਫਿਰੋਜ਼ਸ਼ਾਹ ਦੀ ਅਨਾਜ ਮੰਡੀ ਦਾ ਨਿਰੀਖਣ ਕੀਤਾ ਸੀ ਤਾਂ ਇਸ ਸਮੇਂ ਉਸ ਮੰਡੀ ਵਿੱਚ ਕਣਕ ਦੀ ਕੋਈ ਬੋਰੀ ਹੀ ਨਹੀ ਸੀ।


ਇਸ ਜਾਂਚ ਤੋਂ ਪਤਾ ਚਲਦਾ ਹੈ ਕਿ ਫਿਰੋਜ਼ਾਸ਼ਾਹ ਸਥਿਤ ਖਰੀਦ ਕੇਂਦਰ ਦੇ ਇੰਚਾਰਜ ਇੰਸਪੈਕਟਰ ਸੁਰੇਸ਼ ਕੁਮਾਰ ਨੇ ਹੈਪੀ ਕਮਿਸ਼ਨ ਏਜੰਟਸ, ਧਾਲੀਵਾਲ ਟਰੇਡਿੰਗ ਕੰਪਨੀ ਅਤੇ ਗਿੱਲ ਟਰੇਡਿੰਗ ਕੰਪਨੀ ਨਾਲ ਮਿਲ ਕੇ ਕਣਕ ਦੀਆਂ 13,134 ਬੋਰੀਆਂ, ਜਿਨ੍ਹਾਂ ਦੀ ਕੀਮਤ 1,13,93,745 ਰੁਪਏ ਬਣਦੀ ਸੀ, ਖਰੀਦ ਦੀ ਇਸ ਝੂਠੀ ਰਿਪੋਰਟ ਤਿਆਰ ਕਰਨ ਦੀ ਸਾਜ਼ਿਸ਼ ਰਚੀ ਸੀ। ਇਸ ਗਲ਼ਤ ਕਾਰਵਾਈ ਕਾਰਨ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਾਸਾਨ ਹੋਇਆ ਸੀ।


ਦੱਸ ਦੇਈਏ ਕੀ ਡੀ.ਐਫ.ਐਸ.ਸੀ. ਬਲਰਾਜ ਸਿੰਘ ਨੂੰ ਇਸ ਘੁਟਾਲੇ ਬਾਰੇ ਪੂਰੀ ਜਾਣਕਾਰੀ ਹੋਣ ਦੇ ਬਾਵਜੂਦ ਉਨ੍ਹਾਂ ਨੇ ਇੰਚਾਰਜ ਇੰਸਪੈਕਟਰ ਬਲਰਾਜ ਸਿੰਘ ਤੇ ਉਕਤ ਆੜ੍ਹਤੀਆਂ ਵਿਰੁੱਧ ਅਪਰਾਧਿਕ ਕਾਰਵਾਈ ਸ਼ੁਰੂ ਨਹੀਂ ਕੀਤੀ ਸਗੋਂ ਉਕਤ ਕਸੂਰਵਾਰ ਇੰਸਪੈਕਟਰ ਤੇ ਆੜਤੀਆਂ ਨਾਲ ਮਿਲੀਭੁਗਤ ਕਰਦਿਆਂ ਕਣਕ ਦੀਆਮ ਕੁੱਲ ਬੋਰੀਆਂ ਦੀ ਬਣਦੀ ਰਕਮ ਵਾਪਸ ਵਸੂਲ ਲਈ ਸੀ। ਇਸ ਦੇ ਸਿੱਟੇ ਵਜੋਂ ਮੁਲਾਜ਼ਮਾਂ ਨੇ ਤਿੰਨ ਫੀਸਦੀ ਮਾਰਕੀਟ ਫੀਸ ਅਤੇ ਤਿੰਨ ਫੀਸਦੀ ਪੇਂਡੂ ਵਿਕਾਸ ਫੰਡ ਇਕੱਤਰ ਨਹੀ ਕੀਤਾ ਗਿਆ ਜੋ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਹੋਣਾ ਸੀ। ਇਨ੍ਹਾਂ ਖੁਲਾਸਿਆਂ ਨੂੰ ਧਿਆਨ ’ਚ ਰੱਖਦਿਆਂ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। ਇਸਦੇ ਚਲਦਿਆਂ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Next Story
ਤਾਜ਼ਾ ਖਬਰਾਂ
Share it